ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' 14 ਅਗਸਤ ਨੂੰ ਦਰੇਸੀ ਗਰਾਊਂਡ ਵਿਖੇ ਹੋਵੇਗਾ ਆਯੋਜਿਤ: ਦੀਪਕ ਬਾਲੀ

ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' 14 ਅਗਸਤ ਨੂੰ ਦਰੇਸੀ ਗਰਾਊਂਡ ਵਿਖੇ ਹੋਵੇਗਾ ਆਯੋਜਿਤ: ਦੀਪਕ ਬਾਲੀ
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ 

ਲੁਧਿਆਣਾ, 4 ਅਗਸਤ (ਮਨਜੀਤ ਸਿੰਘ ਰੋਮਾਣਾ) ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਦਾ ਆਯੋਜਨ 14 ਅਗਸਤ ਨੂੰ ਦਰੇਸੀ ਗਰਾਊਂਡ, ਲੁਧਿਆਣਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਸ਼ਾਮ 6 ਵਜੇ ਸ਼ੁਰੂ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀ ਭਗਤੀਮਈ ਪੇਸ਼ਕਾਰੀ ਦੇਣਗੇ।

ਦੀਪਕ ਬਾਲੀ ਨੇ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਏ.ਡੀ.ਸੀ.ਪੀ (ਹੈਡਕੁਆਟਰ) ਸ੍ਰੀ ਵੈਭਵ ਸਹਿਗਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਪਾਇਲ ਗੋਇਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਵਿਜੇ ਸ਼ਰਮਾ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਸ੍ਰੀ ਰੋਸ਼ਨ ਲਾਲ ਆਰੀਆ, ਸਨਾਤਨ ਸੇਵਾ ਸਮਿਤੀ ਲੁਧਿਆਣਾ ਤੋਂ ਸ੍ਰੀ ਕਰਨ ਢੰਡ, ਸ੍ਰੀ ਵਰਣ ਮਹਿਤਾ, ਜਤਿੰਦਰ ਸੋਨੀ, ਆਰੀਅਨ ਸੋਨੀ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ, ਆਵਾਜਾਈ ਪ੍ਰਬੰਧਨ, ਪਾਰਕਿੰਗ, ਪੀਣ ਵਾਲੇ ਪਾਣੀ, ਸਫ਼ਾਈ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਸਮਾਗਮ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਗਮ ਦੇ ਪ੍ਰਬੰਧਾਂ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਪੂਰਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਕੇਵਲ ਇੱਕ ਧਾਰਮਿਕ ਪ੍ਰੋਗਰਾਮ ਨਹੀਂ, ਸਗੋਂ ਆਸਥਾ, ਸੱਭਿਆਚਾਰ ਅਤੇ ਸਮਾਜਿਕ ਸਦਭਾਵਨਾ ਦਾ ਪ੍ਰਤੀਕ ਹੈ, ਜੋ ਸਮਾਜ ਵਿੱਚ ਭਾਈਚਾਰੇ, ਏਕਤਾ ਅਤੇ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ।

ਉਹਨਾਂ ਨੇ ਕਿਹਾ ਕਿ ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਪੂਰੇ ਖੇਤਰ ਦੀ ਆਸਥਾ ਅਤੇ ਲੋਕ ਸਹਿਯੋਗ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਾਰੇ ਲੋੜੀਂਦੇ ਪ੍ਰਬੰਧਾਂ ਵਿੱਚ ਸਹਿਯੋਗ ਪ੍ਰਦਾਨ ਕਰ ਰਹੀ ਹੈ, ਜਦਕਿ ਸਥਾਨਕ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਆਪਸੀ ਤਾਲਮੇਲ ਨਾਲ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸਮੂਹ ਸ਼ਰਧਾਲੂਆਂ ਨੂੰ ਪਰਿਵਾਰ ਸਮੇਤ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ