14 ਅਗਸਤ ਨੂੰ ਦਰੇਸੀ ਗਰਾਊਂਡ ਲੁਧਿਆਣਾ ਵਿਖੇ ਹੋਵੇਗਾ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਵਿਸ਼ਾਲ ਧਾਰਮਿਕ ਸਮਾਗਮ

14 ਅਗਸਤ ਨੂੰ ਦਰੇਸੀ ਗਰਾਊਂਡ ਲੁਧਿਆਣਾ ਵਿਖੇ ਹੋਵੇਗਾ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਵਿਸ਼ਾਲ ਧਾਰਮਿਕ ਸਮਾਗਮ
ਕੈਲਾਸ਼ ਖੇਰ ਕਰਨਗੇ ਭਗਤੀਮਈ ਪੇਸ਼ਕਾਰੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਸ਼ਰਧਾਲੂ ਵਜੋਂ ਹੋਣਗੇ ਸ਼ਾਮਲ

ਲੁਧਿਆਣਾ, 9 ਅਗਸਤ (ਮਨਜੀਤ ਸਿੰਘ ਰੋਮਾਣਾ) ਭਗਵਾਨ ਸ਼ਿਵ ਦੀ ਭਗਤੀ ਅਤੇ ਆਸਥਾ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦਾ ਆਯੋਜਨ 14 ਅਗਸਤ ਨੂੰ ਦਰੇਸੀ ਗਰਾਊਂਡ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਸਮਾਗਮ ਸ਼ਾਮ 6:30 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀ ਭਗਤੀਮਈ ਪੇਸ਼ਕਾਰੀ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕਰਨਗੇ।

ਇਸ ਸਬੰਧੀ ਲੁਧਿਆਣਾ ਵਿਖੇ ਕਰਵਾਈ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਾਂਝੇ ਤੌਰ ’ਤੇ ਇਹ ਜਾਣਕਾਰੀ ਦਿੱਤੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਲੁਧਿਆਣਾ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਵਿਜੇ ਸ਼ਰਮਾ, ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਸ੍ਰੀ ਰੋਸ਼ਨ ਲਾਲ ਆਰੀਆ, ਸਨਾਤਨ ਸੇਵਾ ਸਮਿਤੀ ਲੁਧਿਆਣਾ ਤੋਂ ਸ੍ਰੀ ਕਰਨ ਢੰਡ, ਸ੍ਰੀ ਵਰਣ ਮਹਿਤਾ, ਜਤਿੰਦਰ ਸੋਨੀ, ਰੁਪਿੰਦਰ ਕੌਰ, ਆਰੀਅਨ ਸੋਨੀ ਅਤੇ ਹੋਰ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਆਵਾਜਾਈ ਪ੍ਰਬੰਧਨ, ਪਾਰਕਿੰਗ, ਪੀਣ ਵਾਲੇ ਪਾਣੀ, ਸਫ਼ਾਈ, ਡਾਕਟਰੀ ਸਹਾਇਤਾ, ਸੁਰੱਖਿਆ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ, ਤਾਂ ਜੋ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਗਮ ਦੇ ਪ੍ਰਬੰਧਾਂ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।

ਉਨ੍ਹਾਂ ਕਿਹਾ ਕਿ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਿਰਫ਼ ਇੱਕ ਧਾਰਮਿਕ ਸਮਾਗਮ ਨਹੀਂ, ਸਗੋਂ ਆਸਥਾ, ਸੱਭਿਆਚਾਰ, ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਦਾ ਪ੍ਰਤੀਕ ਹੈ। ਇਹ ਸਮਾਗਮ ਸਮਾਜ ਵਿੱਚ ਏਕਤਾ, ਆਪਸੀ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਕਿਹਾ ਕਿ ਇਹ ਸਮਾਗਮ ਕਿਸੇ ਇੱਕ ਸੰਸਥਾ ਤੱਕ ਸੀਮਿਤ ਨਹੀਂ, ਸਗੋਂ ਪੂਰੇ ਖੇਤਰ ਦੀ ਆਸਥਾ ਅਤੇ ਲੋਕ ਸਹਿਯੋਗ ਦਾ ਪ੍ਰਤੀਕ ਹੈ। ਸਥਾਨਕ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਆਪਸੀ ਤਾਲਮੇਲ ਨਾਲ ਸਮਾਗਮ ਨੂੰ ਸਫਲ ਬਣਾਉਣ ਲਈ ਯੋਗਦਾਨ ਪਾ ਰਹੀਆਂ ਹਨ।

ਉਨ੍ਹਾਂ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸਮੂਹ ਸ਼ਰਧਾਲੂਆਂ ਨੂੰ ਪਰਿਵਾਰ ਸਮੇਤ 14 ਅਗਸਤ ਨੂੰ ਦਰੇਸੀ ਗਰਾਊਂਡ ਲੁਧਿਆਣਾ ਵਿਖੇ ਪਹੁੰਚ ਕੇ ਇਸ ਪਵਿੱਤਰ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ