15 ਅਗਸਤ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ਵਿਖੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ : ਐਸ.ਡੀ.ਐਮ ਸਵਾਤੀ ਟਿਵਾਣਾ

15 ਅਗਸਤ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ਵਿਖੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ :- ਐਸ.ਡੀ.ਐਮ ਸਵਾਤੀ ਟਿਵਾਣਾ
ਐਸ.ਡੀ.ਐਮ ਸਵਾਤੀ ਟਿਵਾਣਾ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਖੰਨਾ, (ਲੁਧਿਆਣਾ), 10 ਅਗਸਤ (ਮਨਜੀਤ ਸਿੰਘ ਰੋਮਾਣਾ) ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। 

ਇਹ ਪ੍ਰਗਟਾਵਾ ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਸੋਮਵਾਰ ਨੂੰ ਤਹਿਸੀਲ ਦਫਤਰ ਖੰਨਾ ਦੇ ਮੀਟਿੰਗ ਹਾਲ ਵਿਖੇ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਉਪ ਮੰਡਲ ਮੈਜਿਸਟਰੇਟ ਖੰਨਾ ਨੇ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।

ਸ੍ਰੀਮਤੀ ਸਵਾਤੀ ਟਿਵਾਣਾ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਸ਼ਮਿਆਨਾ ਆਦਿ ਲਗਾਉਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ। 

ਉਹਨਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ