ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਚ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 2027 ਚੋਣਾਂ ਲਈ ਉਲੀਕੀ ਗਈ ਰਣਨੀਤੀ

ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਚ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 2027 ਚੋਣਾਂ ਲਈ ਉਲੀਕੀ ਗਈ ਰਣਨੀਤੀ
 
2027 ਦੀਆਂ ਚੋਣਾਂ ਲਈ ਭਾਜਪਾ ਨੇ ਕੱਸਿਆ ਕਮਰਕੱਸਾ, ਸੰਗਠਨ ਮਜ਼ਬੂਤੀ ਤੇ ਚੋਣ ਰਣਨੀਤੀ 'ਤੇ ਮੰਥਨ; ਬੂਥ ਪੱਧਰ ਤੱਕ ਪਾਰਟੀ ਮਜ਼ਬੂਤ ਕਰਨ 'ਤੇ ਜ਼ੋਰ

ਹਰ ਫਰੰਟ 'ਤੇ ਨਾਕਾਮ ਸਾਬਤ ਹੋਈ 'ਆਪ' ਸਰਕਾਰ, ਭਾਜਪਾ ਹੀ ਪੰਜਾਬ ਦੀ ਆਖਰੀ ਉਮੀਦ — ਕੇਵਲ ਸਿੰਘ ਢਿੱਲੋਂ


ਲੁਧਿਆਣਾ 8 ਅਗਸਤ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਲੁਧਿਆਣਾ ਸਥਿਤ ਪਾਰਟੀ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਸੁਬਾ ਸੰਗਠਨ ਮੰਤਰੀ ਸ਼੍ਰੀਨਿਵਾਸਲੂ ਅਤੇ ਕੌਮੀ ਸਕੱਤਰ,ਪੰਜਾਬ ਦੇ ਸਹਿ ਪ੍ਰਭਾਰੀ ਨਰਿੰਦਰ ਰੈਣਾ ਸਮੇਤ ਨਵੀਂ ਚੁਣੀ ਗਈ ਸਟੇਟ ਬਾਡੀ ਦੇ ਨਵ ਨਿਯੁਕਤ ਅਹੁਦੇਦਾਰ ਅਤੇ ਸਮੂਹ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਰਣਨੀਤੀ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਸਮੁੱਚੇ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੂਰਨ ਵਿਸ਼ਵਾਸ ਪ੍ਰਗਟਾਇਆ। ਸਾਰੇ ਆਗੂਆਂ ਨੇ ਪੂਰੀ ਇੱਕਜੁੱਟਤਾ ਅਤੇ ਚੜ੍ਹਦੀ ਕਲਾ ਨਾਲ 2027 ਦੀਆਂ ਚੋਣਾਂ ਲੜਨ ਦਾ ਅਹਿਦ ਲਿਆ।

ਨਵ-ਨਿਯੁਕਤ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਿਰਫ਼ ਅਹੁਦੇ ਹੀ ਨਹੀਂ ਹਨ, ਸਗੋਂ ਪੰਜਾਬ ਅਤੇ ਪਾਰਟੀ ਦੇ ਭਵਿੱਖ ਲਈ ਇੱਕ ਵੱਡੀ ਜ਼ਿੰਮੇਵਾਰੀ ਹਨ। ਪਾਰਟੀ ਵਲੋਂ ਜਤਾਏ ਗਏ ਭਰੋਸੇ 'ਤੇ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਖ਼ਰੇ ਉਤਰਨਾ ਤੁਹਾਡਾ ਮੁੱਖ ਫ਼ਰਜ਼ ਹੈ। ਉਨ੍ਹਾਂ ਆਗੂਆਂ ਨੂੰ ਸੰਗਠਨ ਦੀਆਂ ਜੜ੍ਹਾਂ ਹੋਰ ਡੂੰਘੀਆਂ ਕਰਨ ਲਈ ਹਰ ਪਿੰਡ , ਹਰ ਸ਼ਹਿਰ, ਹਰ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਨਾਕਾਮ ਸਾਬਤ ਹੋਈ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ, ਵਧਦਾ ਨਸ਼ਾ, ਗੈਂਗਸਟਰਵਾਦ ਅਤੇ ਬੇਲਗਾਮ ਕਰਜ਼ਾ, ਬੇਰੁਜ਼ਗਾਰੀ ਅਤੇ ਹੋਰ ਕਈ ਮੁੱਦੇ ਪੰਜਾਬ ਲਈ ਵੱਡਾ ਸੰਕਟ ਬਣ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸਮੱਸਿਆਵਾਂ ਤੋਂ ਪੰਜਾਬ ਨੂੰ ਨਿਜਾਤ ਦਿਵਾਉਣ ਲਈ ਲੋਕਾਂ ਦੀ ਇੱਕੋ-ਇੱਕ ਉਮੀਦ ਹੁਣ ਭਾਰਤੀ ਜਨਤਾ ਪਾਰਟੀ ਹੀ ਹੈ।
ਚੋਣਾਂ ਦੀ ਤਿਆਰੀ ਵਜੋਂ ਸੂਬਾ ਪ੍ਰਧਾਨ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸਮੁਖੀ ਨੀਤੀਆਂ ਨੂੰ ਪੰਜਾਬ ਦੇ ਹਰ ਘਰ-ਘਰ ਤੱਕ ਪਹੁੰਚਾਇਆ ਜਾਵੇ, ਤਾਂ ਜੋ ਸੂਬੇ ਵਿੱਚ ਭਾਜਪਾ ਦੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ