ਲੁਧਿਆਣਾ ਜ਼ਿਲ੍ਹੇ ਦੀ ਡਰਾਫਟ ਵੋਟਰ ਸੂਚੀ ਜਾਰੀ, 22,67,911 ਵੋਟਰ ਦਰਜ

ਲੁਧਿਆਣਾ ਜ਼ਿਲ੍ਹੇ ਦੀ ਡਰਾਫਟ ਵੋਟਰ ਸੂਚੀ ਜਾਰੀ, 22,67,911 ਵੋਟਰ ਦਰਜ
ਲੁਧਿਆਣਾ ਜ਼ਿਲ੍ਹੇ ’ਚ ਕੁੱਲ 3031 ਪੋਲਿੰਗ ਸਟੇਸ਼ਨ ਸਥਾਪਿਤ, ਜਿਸ ਵਿੱਚ 1528 ਸ਼ਹਿਰੀ ਤੇ 1503 ਪੇਂਡੂ ਪੋਲਿੰਗ ਸਟੇਸ਼ਨ

ਲੁਧਿਆਣਾ ਜ਼ਿਲ੍ਹੇ ਦੀ ਡਰਾਫਟ ਵੋਟਰ ਸੂਚੀ-2026 www.ludhiana.nic.in ਵੈਬਸਾਈਟ ’ਤੇ ਅਪਲੋਡ, ਵੋਟਰ ਘਰ ਬੈਠੇ ਵੋਟ ਦੀ ਕਰ ਸਕਦੇ ਹਨ ਜਾਂਚ

ਨਵੇਂ ਵੋਟਰਾਂ ਦੀ ਵੋਟ ਬਣਾਉਣ ਅਤੇ ਦਰੁਸਤੀ ਕਰਨ ਲਈ 16 ਅਗਸਤ ਨੂੰ ਜ਼ਿਲੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਸਪੈਸਲ ਕੈਂਪ ਲਗਾਏ ਜਾਣਗੇ 

ਲੁਧਿਆਣਾ, 13 ਅਗਸਤ (ਮਨਜੀਤ ਸਿੰਘ ਰੋਮਾਣਾ) ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮਿਤੀ 13 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਗਈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ ਵਿੱਚ ਕੁੱਲ ਵੋਟਰਾਂ ਦੀ ਗਿਣਤੀ 22,67,911 ਹੈ। ਜਿਸ ਵਿੱਚ 11,96,869 ਪੁਰਸ਼, 10,70,962 ਔਰਤਾਂ, 80 ਟ੍ਰਾਂਸਜੈਂਡਰ, 57 ਐਨ.ਆਰ.ਆਈ ਵੋਟਰ ਸ਼ਾਮਿਲ ਹਨ। ਪੋਲਿੰਗ ਸਟੇਸ਼ਨ ਦੀ ਰੇਸ਼ਲਾਈਜੇਸ਼ਨ ਉਪਰੰਤ 3031 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ 1528 ਸ਼ਹਿਰੀ ਅਤੇ 1503 ਪੇਂਡੂ ਪੋਲਿੰਗ ਸਟੇਸ਼ਨ ਹਨ।

ਜ਼ਿਲ੍ਹਾ ਚੋਣ ਅਫਸਰ ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ-2026 www.ludhiana.nic.in ਵੈਬਸਾਈਟ ਅਪਲੋਡ ਕੀਤੀ ਜਾ ਚੁੱਕੀ ਹੈ। ਜੇਕਰ ਕਿਸੇ ਨੇ ਵੀ ਆਪਣੀ ਵੋਟ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਹੈ ਤਾਂ ਉਹ ਇਸ ਸਾਈਟ ਤੇ ਜਾਂ ਕੇ ਦੇਖ ਸਕਦਾ ਹਾਂ। ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫ਼ਤਰਾਂ ਵਿਖੇ ਵੀ ਵੋਟਰ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਵੋਟਰ ਆਪਣੀ ਵੋਟ ਦੇਖਣ ਲਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਵਿਖੇ ਜਾ ਕੇ ਵੀ ਆਪਣੀ ਵੋਟ ਦੀ ਪੁਸ਼ਟੀ ਕਰ ਸਕਦੇ ਹਨ। 

ਇਸ ਤੋਂ ਇਲਾਵਾ ਸਮੂਹ ਬੂਥ ਲੈਵਲ ਅਫਸਰਾਂ ਵਲੋਂ ਮਿਤੀ 16 ਅਗਸਤ 2026 (ਦਿਨ ਐਤਵਾਰ) ਨੂੰ ਸਵੇਰੇ 10 ਤੋਂ ਦੁਪਹਿਰ 01 ਵਜੇ ਤੱਕ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ 'ਤੇ ਸਪੈਸਲ ਕੈਂਪ ਲਗਾਏ ਜਾਣੇ ਹਨ। ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਅਕਤੂਬਰ, 2026 ਨੂੰ 18 ਸਾਲ ਪੂਰੀ ਹੋ ਜਾਂਦਾ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਵਿਦੇਸ਼ੀ/ਐਨ.ਆਰ.ਆਈ ਵੋਟਰ ਫਾਰਮ ਨੰਬਰ 6A ਭਰਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ, ਤਾਂ ਉਸਦੀ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿੱਚ ਸਿਫ਼ਟ ਕਰਕੇ ਨਵੇਂ ਪੋਲਿੰਗ ਏਰੀਏ ਵਿੱਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰਕੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇਹ ਸਾਰੇ ਫਾਰਮ ਆਨ-ਲਾਈਨ ਵਿਧੀ ਦਾ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਪੋਰਟਲ www.nvsp.in ਜਾਂ VOTER HELPLINE Mobile App. ਰਾਹੀਂ ਭਰਕੇ ਅਤੇ ਇਸ ਸਬੰਧੀ ਲੋੜੀਂਦੇ ਦਸਤਾਵੇਜ਼ (ਬਿਨੈਕਾਰ ਦੀ ਫੋਟੋ, ਉਮਰ ਸਬੰਧੀ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼) ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ ਵੀ ਦਿੱਤਾ ਜਾ ਸਕਦਾ ਹੈ।

ਉਕਤ ਤੋਂ ਇਲਾਵਾ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਵੱਲੋਂ ਦੱਸਿਆ ਗਿਆ ਹੈ ਕਿ ਡਰਾਫਟ ਵੋਟਰ ਸੂਚੀ ਵਿੱਚ ਜੋ ਵੋਟਰ ਮੈਪ ਨਾ ਕੀਤੇ/ਅਸੰਗਤੀਆਂ (Unmapped/Anomalies) ਹਨ, ਉਹਨਾਂ ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵੱਲੋਂ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ ਪ੍ਰਾਪਤ ਕਰਕੇ ਪੋਰਟਲ 'ਤੇ ਅਪਲੋਡ ਕੀਤੇ ਜਾਣਗੇ। ਇਸ ਲਈ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਸ ਸਮੇਂ ਉਹਨਾਂ ਨੂੰ ਨੋਟਿਸ ਪ੍ਰਾਪਤ ਹੁੰਦਾ ਹੈ ਤਾਂ ਨਿਰਧਾਰਤ ਮਿਤੀ, ਸਮਾਂ ਅਤੇ ਸਥਾਨ ਤੇ ਪਹੁੰਚ ਕੇ ਲੋੜੀਦੇ ਦਸਤਾਵੇਜ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੂੰ ਮਹੁੱਈਆ ਕਰਵਾਉਣੇ ਯਕੀਨੀ ਬਣਾਏ ਜਾਣ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ