ਵਿਧਾਇਕ ਛੀਨਾ ਵੱਲੋਂ ਸ਼ੇਰਪੁਰ ਦੇ ਵਾਰਡ ਨੰਬਰ 27 'ਚ ਨਵੇਂ ਕੰਪੈਕਟਰ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
ਵਿਧਾਇਕ ਛੀਨਾ ਵੱਲੋਂ ਸ਼ੇਰਪੁਰ ਦੇ ਵਾਰਡ ਨੰਬਰ 27 'ਚ ਨਵੇਂ ਕੰਪੈਕਟਰ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
ਲੁਧਿਆਣਾ, 13 ਅਗਸਤ (ਮਨਜੀਤ ਸਿੰਘ ਰੋਮਾਣਾ) ਵਿਕਾਸ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 27 ਵਿੱਚ ਨਵੇਂ ਲੱਗਣ ਜਾ ਰਹੇ ਕੰਪੈਕਟਰ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਛੀਨਾ ਨੇ ਕਿਹਾ ਕਿ ਵਾਰਡ ਨੰਬਰ 27 ਅਧੀਨ ਸ਼ੇਰਪੁਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਪ੍ਰੋਜੈਕਟ ਤਹਿਤ ਕਰੀਬ 70 ਲੱਖ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਬਲਾਕ ਪ੍ਰਧਾਨ ਫਿਰੋਜ਼ ਖਾਨ, ਭੁਪਿੰਦਰ ਸਿੰਘ ਗਿੱਲ, ਰਾਜੂ ਸ਼ੇਰਪੁਰੀਆ ਅਤੇ ਸੂਰਜ ਗਰਚਾ ਸਮੇਤ ਇਲਾਕੇ ਦੇ ਪਤਵੰਤੇ ਅਤੇ ਪਾਰਟੀ ਵਰਕਰ ਮੌਜੂਦ ਰਹੇ।
ਵਿਧਾਇਕ ਛੀਨਾ ਨੇ ਦੱਸਿਆ ਕਿ ਨਵੇਂ ਕੰਪੈਕਟਰ ਦੇ ਸ਼ੁਰੂ ਹੋਣ ਨਾਲ ਸ਼ੇਰਪੁਰ ਇਲਾਕੇ ਵਿੱਚ ਕੂੜੇ ਦੀ ਸਮੱਸਿਆ ਨੂੰ ਘਟਾਉਣ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚੱਜਾ ਬਣਾਉਣ ਵਿੱਚ ਵੱਡੀ ਮਦਦ ਮਿਲੇਗੀ। ਇਸ ਨਾਲ ਕੂੜੇ ਦੀ ਸੰਭਾਲ ਅਤੇ ਨਿਪਟਾਰੇ ਦੀ ਪ੍ਰਕਿਰਿਆ ਹੋਰ ਬਿਹਤਰ ਹੋਵੇਗੀ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮਿਲੇਗਾ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਲਾਕੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਫ਼ਾਈ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਜਾਰੀ ਰਹਿਣਗੇ।
टिप्पणियाँ
एक टिप्पणी भेजें