ਵਿਧਾਇਕ ਛੀਨਾ ਵੱਲੋਂ 35 ’ਚ ਆਰ.ਐਮ.ਸੀ. ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ 35 ’ਚ ਆਰ.ਐਮ.ਸੀ. ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
ਪ੍ਰੋਜੈਕਟ ਤਹਿਤ ਕਰੀਬ 2 ਕਰੋੜ ਰੁਪਏ ਕੀਤੇ ਜਾਣਗੇ ਖਰਚ – ਰਾਜਿੰਦਰਪਾਲ ਕੌਰ ਛੀਨਾ

ਲੁਧਿਆਣਾ, 03 ਅਗਸਤ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਾਰਡ ਨੰਬਰ 35 ਅਧੀਨ ਢਾਬਾ-ਲੋਹਾਰਾ ਰੋਡ 'ਤੇ ਡਾਬਾ ਤੋਂ ਲੈ ਕੇ ਸਟਾਰ ਪਬਲਿਕ ਸਕੂਲ ਤੱਕ ਬਣਨ ਵਾਲੀ ਆਧੁਨਿਕ ਆਰ.ਐੱਮ.ਸੀ. ਸੜਕ ਦੇ ਨਿਰਮਾਣ ਕਾਰਜ ਦਾ ਅੱਜ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ। 

ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਹਜ਼ਾਰਾਂ ਲੋਕਾਂ ਨੂੰ ਬਿਹਤਰ, ਮਜ਼ਬੂਤ ਅਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਹਰ ਵਾਰਡ ਵਿੱਚ ਵਿਕਾਸ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਡਾਬਾ ਲੋਹਾਰਾ ਰੋਡ ਇਲਾਕੇ ਦੀ ਇੱਕ ਮਹੱਤਵਪੂਰਨ ਸੜਕ ਹੈ, ਜਿਸ ਤੋਂ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਅਤੇ ਸਕੂਲੀ ਬੱਚੇ ਆਵਾਜਾਈ ਕਰਦੇ ਹਨ। ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਇਲਾਕੇ ਦੀ ਦਿੱਖ ਵੀ ਬਦਲੇਗੀ ਅਤੇ ਲੋਕਾਂ ਨੂੰ ਲੰਬੇ ਸਮੇਂ ਲਈ ਉੱਚ ਗੁਣਵੱਤਾ ਵਾਲੀ ਸੜਕ ਦੀ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦੇ ਇਹ ਕੰਮ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਸਬੂਤ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਹਲਕੇ ਨੂੰ ਇੱਕ ਆਧੁਨਿਕ, ਸੁੰਦਰ ਅਤੇ ਵਿਕਸਤ ਇਲਾਕੇ ਵਜੋਂ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲੇਗਾ।

ਇਸ ਮੌਕੇ ਵਾਰਡ ਨੰਬਰ 35 ਦੇ ਕੌਂਸਲਰ ਸ. ਜਗਦੇਵ ਸਿੰਘ ਧੁੰਨਾ ਨੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਉਦਘਾਟਨ ਸਮਾਗਮ ਵਿੱਚ ਚਰਨਜੀਤ ਸਿੰਘ, ਲਾਪਰਾਂ ਹਾਰਡਵੇਅਰ, ਚੌਹਾਨ ਜਨਰਲ ਸਟੋਰ, ਨਗਿੰਦਰ ਸਿੰਘ, ਬਲਜੀਤ ਸਿੰਘ, ਪ੍ਰਿੰਸ ਸੋਨੀ, ਦੇਵ ਕਰਿਆਨਾ ਸਟੋਰ, ਧੀਰਾ ਮਾਰਬਲ, ਜਗਜੀਤ ਆਟਾ ਚੱਕੀ, ਗੁਰਇਕਬਾਲ ਸਿੰਘ, ਅਰਸ਼ਦੀਪ ਸਿੰਘ, ਜਸਪਾਲ ਸਿੰਘ, ਕਿਤਾਬ ਸਿੰਘ, ਬੱਬੂ, ਜਸਪ੍ਰੀਤ ਸਿੰਘ, ਅਮਰਜੀਤ ਪ੍ਰਧਾਨ, ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਰਹੇ। ਸਮਾਗਮ ਦੌਰਾਨ ਲੋਕਾਂ ਨੇ ਐਮ.ਐਲ.ਏ. ਰਾਜਿੰਦਰਪਾਲ ਕੌਰ ਛੀਨਾ ਦਾ ਨਿੱਘਾ ਸਵਾਗਤ ਕਰਦਿਆਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ