ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 'ਚ ਟਿਊਬਵੈਲ ਨਿਰਮਾਣ ਕਾਰਜਾਂ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 'ਚ ਟਿਊਬਵੈਲ ਨਿਰਮਾਣ ਕਾਰਜਾਂ ਦਾ ਉਦਘਾਟਨ
ਲੁਧਿਆਣਾ, 4 ਅਗਸਤ (ਮਨਜੀਤ ਸਿੰਘ ਰੋਮਾਣਾ) ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 43 ਅਧੀਨ ਕੋਟ ਮੰਗਲ ਸਿੰਘ ਨਗਰ ਦੀ ਗਲੀ ਨੰਬਰ 33 (ਗੁਰੂ ਸਹਾਇ ਕਾਨਵੈਂਟ ਸਕੂਲ ਨੇੜੇ) ਵਿਖੇ ਲਗਭਗ 12.50 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ 25 ਹਾਰਸ ਪਾਵਰ ਵਾਲੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਲਗਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਮੱਸਿਆ ਦਾ ਸਾਹਮਣਾ ਕਰ ਰਹੇ ਸਨ। ਹੁਣ ਇਸ ਨਵੇਂ ਟਿਊਬਵੈੱਲ ਦੇ ਚਾਲੂ ਹੋਣ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣੇਗਾ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਦੇ ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਹੈ, ਉੱਥੇ ਵੀ ਲੋੜ ਅਨੁਸਾਰ ਨਵੇਂ ਟਿਊਬਵੈੱਲ ਅਤੇ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਲੁਧਿਆਣਾ ਦੱਖਣੀ ਹਲਕੇ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਹਰ ਵਾਰਡ ਦੇ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਵੱਲ ਇੱਕ ਅਹਿਮ ਕਦਮ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਲੁਧਿਆਣਾ ਦੱਖਣੀ ਹਲਕੇ ਦੇ ਹਰ ਘਰ ਤੱਕ ਬਿਹਤਰ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ