ਡੇਂਗੂ ਦਾ ਮੱਛਰ ਪੰਜ ਐਮ ਐਲ ਖੜੇ ਸਾਫ ਪਾਣੀ ਵਿੱਚ ਵੀ ਹੋ ਸਕਦਾ ਪੈਦਾ
ਡੇਂਗੂ ਦਾ ਮੱਛਰ ਪੰਜ ਐਮ ਐਲ ਖੜੇ ਸਾਫ ਪਾਣੀ ਵਿੱਚ ਵੀ ਹੋ ਸਕਦਾ ਪੈਦਾ
ਡੇਂਗੂ ਦੇ ਬਚਾਅ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਲੁਧਿਆਣਾ 6 ਅਗਸਤ(ਮਨਜੀਤ ਸਿੰਘ ਰੋਮਾਣਾ) ਜਿਲੇ ਭਰ ਵਿੱਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ ਹੇਠ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਲਗਾਤਾਰ ਜਾਂਚ ਵੀ ਕੀਤੀ ਜਾ ਰਹੀ ਹੈ, ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਆਂਡੇ ਦਿੰਦਾ ਹੈ।ਕੁਝ ਦਿਨਾਂ ਬਆਦ ਉਸ ਪਾਣੀ ਵਿੱਚ ਨਜ਼ਰ ਆ ਰਹੇ ਸੁੰਡੀਆਂ ਵਰਗੇ ਜੀਵ ਵੱਡੀ ਪੱਧਰ ਤੇ ਲਾਰਵਾ ਹੀ ਹੁੰਦਾ ਹੈ।ਉਸ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ ਤਾਂ ਕਿ ਉਸ ਤੋ ਅੱਗੇ ਡੇਂਗੂ ਦਾ ਮੱਛਰ ਨਾ ਬਣ ਸਕੇ। ਡੇਂਗੂ ਦਾ ਮੱਛਰ ਪੰਜ ਐਮ ਐਲ ਸਾਫ ਖੜੇ ਪਾਣੀ ਵਿੱਚ ਵੀ ਪੈਦਾ ਹੋ ਸਕਦਾ ਹੈ।ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਇਸ ਸਬੰਧੀ ਜਾਂਚ ਅਤੇ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੀਮਾਂ ਵੱਲੋਂ ਘਰ ਘਰ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਲੋਕ ਆਪਣੇ ਘਰਾਂ ਅਤੇ ਆਲੇ ਦੁਆਲੇ ਨੂੰ ਸਾਫ਼ ਰੱਖਣ ਅਤੇ ਸਾਫ ਪਾਣੀ ਖੜਾ ਨਾ ਹੋਣ ਦੇਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਕੂਲਰਾਂ,ਡਰੰਮਾਂ,ਫਰਿੱਜਾਂ ਦੀਆਂ ਟ੍ਰੇਆਂ,ਟਾਇਰਾਂ ਅਤੇ ਗਮਲਿਆਂ ਵਿੱਚ ਖੜ੍ਹੇ ਹੋਏ ਪਾਣੀ ਨੂੰ ਖੜਾ ਨਾ ਹੋਣ ਦੇਣ,ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੇ ਸਰੀਰ ਢੱਕਣ ਵਾਲੇ ਕੱਪੜੇ ਪਾਏ ਜਾਣ,ਮੱਛਰ ਭਜਾਉ ਕ੍ਰੀਮਾਂ ਤੇ ਯੰਤਰਾਂ ਦੀ ਵਰਤੋਂ ਕੀਤੀ ਜਾਵੇ ,ਘਰਾਂ ਦੇ ਜਾਲੀਦਾਰ ਦਰਵਾਜ਼ੇ ਲਗਾ ਕੇ ਰੱਖਣ ਅਤੇ ਮੱਛਰਦਾਨੀਆਂ ਦੀ ਵਰਤੋਂ ਕੀਤੀ ਕਰਨ।ਤੇਜ ਬੁਖਾਰ ,ਸਿਰ ਦਰਦ,ਮਾਸਪੇਸ਼ੀਆਂ ਤੇ ਜੋੜਾਂ ਵਿੱਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ ਆਦਿ ਡੇਂਗੂ ਬੁਖਾਰ ਦੇ ਲੱਛਣ ਹਨ। ਜੇਕਰ ਕਿਸੇ ਵੀ ਇਨਸਾਨ ਵਿੱਚ ਅਜਿਹੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਹਸਪਤਾਲ ਵਿੱਚ ਜਾ ਕੇ ਡੇਂਗੂ ਦੀ ਜਾਂਚ ਕਰਵਾਉਣ ਡੇਂਗੂ ਦਾ ਟੈਸਟ ਅਤੇ ਇਲਾਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।ਇਸ ਮੁਹਿੰਮ ਤਹਿਤ ਅੱਜ ਜਿਲ੍ਹਾ ਮਾਸ ਮੀਡੀਆ ਵਿੰਗ ਦੇ ਜਿਲ੍ਹਾ ਬੀਸੀਸੀ ਕੋ-ਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ।
टिप्पणियाँ
एक टिप्पणी भेजें