ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਮਿਤਪ੍ਰਧਾਨ ਜਤਿੰਦਰ ਮਿੱਤਲ, ਮਹਾਂਮੰਤਰੀ ਅਨਿਲ ਸਰੀਨ, ਰਜਨੀਸ਼ ਧੀਮਾਨ ਅਤੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦਾ ਭਾਜਪਾ ਲੁਧਿਆਣਾ ਵੱਲੋਂ ਸਨਮਾਨ

ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਮਿਤਪ੍ਰਧਾਨ ਜਤਿੰਦਰ ਮਿੱਤਲ, ਮਹਾਂਮੰਤਰੀ ਅਨਿਲ ਸਰੀਨ, ਰਜਨੀਸ਼ ਧੀਮਾਨ ਅਤੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦਾ ਭਾਜਪਾ ਲੁਧਿਆਣਾ ਵੱਲੋਂ ਸਨਮਾਨ
ਲੁਧਿਆਣਾ, 7 ਅਗਸਤ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਜਪਾ ਦੇ ਨਵ-ਨਿਯੁਕਤ ਸੂਬਾ ਮਿਤਪ੍ਰਧਾਨ ਜਤਿੰਦਰ ਮਿੱਤਲ, ਸੂਬਾ ਮਹਾਂਮੰਤਰੀ ਅਨਿਲ ਸਰੀਨ, ਰਜਨੀਸ਼ ਧੀਮਾਨ ਅਤੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਤਜਰਬੇਕਾਰ ਅਤੇ ਸਮਰਪਿਤ ਕਾਰਕੁਨਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪਣਾ ਸੰਗਠਨ ਦੀ ਕਾਰਜ-ਪ੍ਰਣਾਲੀ ਅਤੇ ਕਾਰਕੁਨਾਂ ਪ੍ਰਤੀ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਤਿੰਦਰ ਮਿੱਤਲ, ਅਨਿਲ ਸਰੀਨ, ਰਜਨੀਸ਼ ਧੀਮਾਨ ਅਤੇ ਗੁਰਦੇਵ ਸ਼ਰਮਾ ਦੇਬੀ ਦੇ ਤਜਰਬੇ ਅਤੇ ਲੀਡਰਸ਼ਿਪ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਬੂਥ ਪੱਧਰ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਸੰਗਠਨ ਨਵੀਆਂ ਉੱਚਾਈਆਂ ਹਾਸਲ ਕਰੇਗਾ।

ਸਨਮਾਨਿਤ ਅਹੁਦੇਦਾਰਾਂ ਨੇ ਵੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਾਰਕੁਨਾਂ ਨਾਲ ਮਿਲ ਕੇ ਲਗਾਤਾਰ ਕੰਮ ਕਰਨਗੇ।

ਇਸ ਮੌਕੇ ਭਾਜਪਾ ਜ਼ਿਲ੍ਹਾ ਮਹਾਂਮੰਤਰੀ ਸਰਦਾਰ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਉਪ ਪ੍ਰਧਾਨ ਮਹੇਸ਼ ਸ਼ਰਮਾ, ਡਾ. ਨਿਰਮਲ ਨੱਯਰ, ਹਰਸ਼ ਸ਼ਰਮਾ, ਅਸ਼ਵਨੀ ਟੰਡਨ, ਸੁਮਿਤ ਟੰਡਨ, ਕੌਂਸਲਰ ਦਲ ਦੀ ਨੇਤਾ ਪੂਨਮ ਰਤੜਾ, ਵਿਪਨ ਪੱਲਵੀ ਵਿਨਾਇਕ, ਵਿਸ਼ਾਲ ਰੁਚੀ ਗੁਲਾਟੀ, ਜਤਿੰਦਰ ਗੋਰੀਆਂ, ਮਹਿਲਾ ਮੋਰਚਾ ਪ੍ਰਧਾਨ ਸ਼ੀਨੂ ਚੁੱਘ, ਸਰਦਾਰ ਗੁਰਦੀਪ ਸਿੰਘ ਨੀਟੂ, ਬੌਬੀ ਜਿੰਦਲ, ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਕਾਰਕੁਨ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ