ਇਕ ਸਤੰਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਮੁਕੰਮਲ

ਇਕ ਸਤੰਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਮੁਕੰਮਲ 
ਤਿਆਰੀ ਲਈ ਕਮੇਟੀਆਂ ਦਾ ਗਠਨ
 ਸਾਰੇ ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਆਮ ਲੋਕ ਟਰਾਲੀਆਂ ਤੇ ਦੂਜੇ ਵਾਹਨਾਂ ਰਾਹੀਂ ਚੰਡੀਗੜ੍ਹ ਵੱਲ ਕੂਚ ਕਰਨਗੇ

 ਪੰਜਾਬ ਨਾਲ ਸੰਬੰਧਿਤ ਨੀਤੀਗਤ ਮੰਗਾਂ ਤੇ ਚਲੰਤ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਤਿਆਰੀਆਂ ਦੀ ਰਫਤਾਰ ਤੇਜ਼ ਕਰਨ ਦਾ ਐਲਾਨ

ਲੁਧਿਆਣਾ 14 ਅਗਸਤ (ਮਨਜੀਤ ਸਿੰਘ ਰੋਮਾਣਾ) ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਜਰੂਰੀ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਅਤੇ ਸੁਖਦੇਵ ਸਿੰਘ ਅਰਾਈਆਂਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਇਕ ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ। ਇਕ ਸਤੰਬਰ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਜਾਣ ਲਈ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ।
 ਸੰਯੁਕਤ ਕਿਸਾਨ ਮੋਰਚੇ ਨੇ ਅੱਜ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਪੰਜਾਬ ਦੀਆਂ ਭੱਖਦੀਆਂ ਮੰਗਾਂ ਜਿਵੇਂ ਕਿ ਪਾਣੀਆਂ ਬਾਰੇ ਪਿਛਲੇ ਸਾਰੇ ਸਮਝੌਤੇ ਪੰਜਾਬ ਅਸੈਂਬਲੀ ਦਾ ਸੈਸ਼ਨ ਬੁਲਾ ਕੇ ਰੱਦ ਕੀਤੇ ਜਾਣ, ਬੀ ਬੀ ਐਮ ਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕੀਤੀ ਜਾਵੇ, ਡੈਮ ਸੇਫਟੀ ਐਕਟ ਰੱਦ ਕੀਤਾ ਜਾਵੇ, ਆਫਤ ਪ੍ਰਬੰਧਨ ਕਾਨੂੰਨ 2024 ਨੂੰ ਵਾਪਸ ਲਿਆ ਜਾਵੇ, ਡਾਕਟਰ ਸਵਾਮੀ ਨਾਥਨ ਫਾਰਮਰ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਸਾਰੀਆਂ ਫਸਲਾਂ ਦੀ ਕਾਨੂੰਨੀ ਖਰੀਦ ਗਰੰਟੀ ਲਾਗੂ ਕੀਤੀ ਜਾਵੇ,ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਸਾਰੀਆਂ ਫਸਲਾਂ ਦੀ ਖਰੀਦ ਕੀਤੀ ਜਾਵੇ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਿਆ ਜਾ ਸਕੇ, ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨੂੰ 10 ਹਜਾਰ ਰੁਪਏ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਵੇ, ਲੈਂਡ ਪੂਲਿੰਗ ਪਾਲਿਸੀ ਨੂੰ ਪੱਕੇ ਤੌਰ ਤੇ ਖਤਮ ਕੀਤਾ ਜਾਵੇ, ਜੇਕਰ ਕਿਸੇ ਪਬਲਿਕ ਅਦਾਰੇ ਲਈ ਕਿਸਾਨਾਂ ਦੀ ਜਮੀਨ ਅਕਵਾਇਰ ਕਰਨਾ ਜਰੂਰੀ ਹੋਵੇ ਤਾਂ ਇਹ ਭੂਮੀ ਅਧਿਗ੍ਰਹਿਨ ਕਾਨੂੰਨ 2013 ਅਨੁਸਾਰ ਕੀਤੀ ਜਾਵੇ, ਅੰਤਰਰਾਸ਼ਟਰੀ ਵਪਾਰਕ ਲਾਂਘੇ ਖੋਲੇ ਜਾਣ ਤਾਂ ਕਿ ਇਹਨਾਂ ਦੁਆਰਾ ਖੇਤੀ ਅਤੇ ਆਮ ਕਿਸਾਨੀ ਨੂੰ ਲਾਭ ਹੋ ਸਕੇ, ਬਿਜਲੀ ਬਿੱਲ 2025 ਅਤੇ ਬੀਜ ਬਿੱਲ 25 ਵਾਪਸ ਲਿਆ ਜਾਵੇ ਅਮਰੀਕਾ ਤੇ ਹੋਰ ਯੂਰਪੀ ਮੁਲਕਾਂ ਨਾਲ ਕੀਤੇ ਜਾ ਰਹੇ ਸਾਰੇ ਮੁਕਤ ਵਪਾਰ ਸਮਝੌਤੇ ਵਾਪਸ ਲਏ ਜਾਣ ਆਦਿ ਮੰਗਾਂ ਨੂੰ ਪੂਰਾ ਕਰਾਉਣ ਲਈ ਇਕ ਸਤੰਬਰ ਨੂੰ ਚੰਡੀਗੜ੍ਹ ਲਾਏ ਜਾ ਰਹੇ ਮੋਰਚੇ ਵਿੱਚ ਹੁਮ ਹੁਮਾ ਕੇ ਪਹੁੰਚਣ ਤਾਂ ਕਿ ਉਪਰੋਕਤ ਮੰਗਾ ਨੂੰ ਪੂਰਾ ਕਰਾਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾ ਸਕੇ। ਮੀਟਿੰਗ ਵਿੱਚ ਮੁਲਾਜ਼ਮਾਂ ਦੁਆਰਾ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ 27 ਅਗਸਤ ਨੂੰ ਕੀਤੇ ਜਾ ਰਹੇ ਅੰਦੋਲਨ ਦੀ ਪੁਰਜੋਰ ਹਮਾਇਤ ਦਾ ਐਲਾਨ ਵੀ ਕੀਤਾ ।
ਅੱਜ ਦੀ ਮੀਟਿੰਗ ਵਿੱਚ ਬੂਟਾ ਸਿੰਘ ਬੁਰਜਗਿਲ,ਹਰਮੀਤ ਸਿੰਘ ਕਾਦੀਆਂ,ਰਮਿੰਦਰ ਸਿੰਘ ਪਟਿਆਲਾ,ਅਵਤਾਰ ਮਹਿਮਾ, ਮਨਜੀਤ ਧਨੇਰ,ਜੰਗਵੀਰ ਸਿੰਘ ਚੌਹਾਨ, ਗੁਰਨਾਮ ਸਿੰਘ ਭਿੱਖੀ, ਬਲਵਿੰਦਰ ਸਿੰਘ ਰਾਜੂ ਔਲਖ, ਹਰਜਿੰਦਰ ਸਿੰਘ ਟਾਂਡਾ, ਕੰਵਲਪ੍ਰੀਤ ਸਿੰਘ ਪੰਨੂ,ਮੁਕੇਸ਼ ਚੰਦਰ,ਬਲਵਿੰਦਰ ਸਿੰਘ ਮੱਲੀ ਨੰਗਲ, ਮਲੂਕ ਸਿੰਘ ਹੀਰਕੇ, ਰਘਵੀਰ ਸਿੰਘ ਬੈਣੀਪਾਲ, ਰਘਵੀਰ ਸਿੰਘ ਕੇਕੇਯੂ,ਅਵਤਾਰ ਸਿੰਘ ਮੇਹਲੋ,ਪ੍ਰੇਮ ਸਿੰਘ ਭੰਗੂ, ਜਗਮੋਹਨ ਸਿੰਘ ਉੱਪਲ, ਝੰਡਾ ਸਿੰਘ ਜੇਠੂ ਕੇ, ਹਰਭਜਨ ਸਿੰਘ ਬੁੱਟਰ,ਬੂਟਾ ਸਿੰਘ ਸ਼ਾਦੀਪੁਰ, ਅੰਗਰੇਜ਼ ਸਿੰਘ ਭਦੌੜ, ਵੀਰਪਾਲ ਢਿੱਲੋ, ਚਮਕੌਰ ਸਿੰਘ ਬਰਮੀ ਆਦਿ ਸਾਥੀ ਸ਼ਾਮਿਲ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ