ਫੈਡਰੇਸ਼ਨ ਏਟਕ ਮੁੱਖ ਮੰਤਰੀ ਦੇ ਪਿੰਡ ਚ ਵਹੀਰਾਂ ਘੱਤ ਕੇ ਜਾਵੇਗੀ : ਬਾਸਰਕੇ

ਪੀਐਸਈਬੀ ਇੰਪਲਾਈਜ ਫੈਡਰੇਸ਼ਨ ਏਟਕ ਮੁੱਖ ਮੰਤਰੀ ਦੇ ਪਿੰਡ ਚ ਵਹੀਰਾਂ ਘੱਤ ਕੇ ਜਾਵੇਗੀ : ਬਾਸਰਕੇ

27 ਅਗਸਤ ਦੇ ਸੰਘਰਸ਼ ਨੂੰ ਪੂਰਾ ਸਮੱਰਥਨ, ਸਤੰਬਰ 'ਚ ਖੁਦ ਸ਼ੁਰੂ ਕਰਾਂਗੇ ਆਰ ਪਾਰ ਦੀ ਲੜਾਈ : ਅਕਾਲਗੜ੍ਹ

ਲੁਧਿਆਣਾ 22 ਅਗਸਤ (ਮਨਜੀਤ ਸਿੰਘ ਰੋਮਾਣਾ) ਪੀਐਸਈਬੀ ਇੰਪਲਾਈਜ ਫੈਡਰੇਸ਼ਨ ਏਟਕ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਬਾਸਰਕੇ ਦੀ ਅਗਵਾਈ ਹੇਠ ਹੋਈ ਜਿਸ ਦੀ ਕਾਰਵਾਈ ਜਨਰਲ ਸਕੱਤਰ ਹਰਵਿੰਦਰ ਸਿੰਘ ਅਕਾਲਗੜ੍ਹ ਵੱਲੋਂ ਚਲਾਈ ਗਈ। ਰੱਖੇ ਗਏ 10 ਏਜੰਡਿਆ ਉੱਤੇ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਸਿੰਘ ਸੈਣੀ, ਮੀਤ ਪ੍ਰਧਾਨ ਅਰੁਣ ਕੁਮਾਰ, ਮੀਤ ਪ੍ਰਧਾਨ ਮੋਹਣ ਸਿੰਘ ਗਿੱਲ, ਸੂਬਾ ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾਂ, ਸਕੱਤਰ ਸਾਹਿਬ ਸਿੰਘ, ਐਡੀਟਰ ਠਾਕੁਰਪਰੀਤ ਸਿੰਘ, ਜੱਥੇਬੰਦਕ ਸਕੱਤਰ ਕਿ੍ਸ਼ਨ ਕਾਂਤ, ਸਹਾਇਕ ਕੈਸ਼ੀਅਰ ਮਨਿੰਦਰ ਜੀਤ ਸਿੰਘ ਨੇ ਅਪਣੇ ਅਪਣੇ ਵਿਚਾਰ ਰੱਖੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬਾ ਪ੍ਰਧਾਨ ਬਾਸਰਕੇ ਨੇ ਕਿਹਾ ਕਿ ਸਰਕਾਰ ਮੁਲਾਜਮਾਂ ਨਾਲ ਕੀਤੇ ਸਮਝੌਤਿਆਂ ਤੋਂ ਲਗਾਤਾਰ ਭੱਜ ਰਹੀ ਹੈ ਜਿਸ ਕਾਰਨ ਪੰਜਾਬ ਦਾ ਸਮੁੱਚਾ ਮੁਲਾਜਮ ਭਗਵੰਤ ਮਾਨ ਸਰਕਾਰ ਮੋਰਚਾ ਖੋਲੀ ਬੈਠਾ ਹੈ ਤੇ ਚੰਡੀਗੜ੍ਹ ਵਿਖੇ ਇਤਿਹਾਸਕ ਮਹਾਂਰੈਲੀ ਕਰਕੇ ਮੰਗਾਂ ਨਾ ਮੰਨਣ ਦੀ ਸੀਰਤ ਵਿੱਚ ਸਰਕਾਰ ਦਾ ਤਖਤਾ ਪਲਟਣ ਦਾ ਐਲਾਨ ਕਰ ਚੁੱਕਾ ਹੈ। ਹੁਣ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅੱਜ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੋਜ ਵਿਖੇ ਇਤਿਹਾਸਕ ਰੋਸ ਮਾਰਚ ਕਰ ਜਾ ਰਿਹਾ ਹੈ। ਪੀਐਸਈਬੀ ਇੰਪਲਾਈਜ ਫੈਡਰੇਸ਼ਨ ਏਟਕ ਮੁੱਖ ਮੰਤਰੀ ਦੇ ਪਿੰਡ 'ਚ ਹੋਣ ਜਾ ਰਹੇ ਇਸ ਵਿਸ਼ਾਲ ਰੋਸ ਮਾਰਚ ਵਿੱਚ ਪੰਜਾਬ ਭਰ ਤੋਂ ਵਹੀਰਾਂ ਘੱਤ ਕੇ ਜਾਵੇਗੀ। ਅਕਾਲਗੜ੍ਹ ਨੇ ਕਿਹਾ ਕਿ ਪੰਜਾਬ ਭਰ ਦੇ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਮੁਲਾਜਮ ਮੰਚ ਵੱਲੋਂ ਜੋ 27 ਅਗਸਤ ਦੇ ਸੰਘਰਸ਼ ਦਾ ਤਿੱਖਾ ਪ੍ਰੋਗਰਾਮ ਦਿੱਤਾ ਗਿਆ ਹੈ ਉਸਨੂੰ ਪੀਐਸਈਬੀ ਇੰਪਲਾਈਜ ਫੈਡਰੇਸ਼ਨ ਏਟਕ ਵੱਲੋਂ ਪੂਰਾ ਸਮੱਰਥਨ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਬਿਜਲੀ ਏਕਤਾ ਮੰਚ ਤੇ ਜੁਆਇੰਟ ਫੋਰਮ ਨਾਲ ਕੀਤੇ ਵਾਅਦੇ ਤੋਂ ਭੱਜ ਚੁੱਕੀ ਹੈ ਅਤੇ ਉਸ ਵੱਲੋਂ ਵੇਜ ਫਾਰਮੂਲੇਸ਼ਨ ਕਮੇਟੀ ਦੀ ਜਾਰੀ ਕੀਤੀ ਗਈ ਅੰਤਰਿਮ ਰਿਪੋਰਟ ਚ ਮੁਲਾਜਮਾਂ ਨੂੰ ਕੱਖ ਵੀ ਨਹੀਂ ਦਿੱਤਾ ਗਿਆ ਜਿਸ ਕਾਰਨ ਸਾਰੇ ਬਿਜਲੀ ਮੁਲਾਜਮਾਂ, ਪੈਨਸ਼ਨਰਾਂ ਅਤੇ ਜੱਥੇਬੰਦੀਆਂ ਵਿੱਚ ਭਾਰੀ ਰੋਸ ਹੈ। ਅਪਣੀਆਂ ਮੰਗਾਂ ਮਨਵਾਉਣ ਲਈ ਬਿਜਲੀ ਕਾਮੇ ਸਤੰਬਰ ਮਹੀਨੇ 'ਚ ਖੁਦ ਆਰ ਪਾਰ ਦੀ ਲੜਾਈ ਸ਼ੁਰੂ ਕਰਨਗੇ। ਉਨ੍ਹਾਂ ਮੁਲਾਜਮਾਂ ਨੂੰ ਹਰ ਪ੍ਰਕਾਰ ਦੇ ਸੰਘਰਸ਼ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ