ਸੱਤਿਆ ਭਾਰਤੀ ਸਕੂਲ ਹਰਨਾਮਪੁਰਾ ਵਿਖੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ
ਸੱਤਿਆ ਭਾਰਤੀ ਸਕੂਲ ਹਰਨਾਮਪੁਰਾ ਵਿਖੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ।
ਲੁਧਿਆਣਾ 7 ਅਗਸਤ (ਮਨਜੀਤ ਸਿੰਘ ਰੋਮਾਣਾ) ਹਲਕਾ ਗਿੱਲ ਅਧੀਨ ਪੈਂਦੇ ਪਿੰਡ ਹਰਨਾਮਪੁਰਾ ਦੇ ਸੱਤਿਆ ਭਾਰਤੀ ਸਕੂਲ ਵਿਖੇ 80ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪ੍ਰਸਿੱਧ ਲੇਖਿਕਾ ਨੈਸ਼ਨਲ ਸਟੇਟ ਐਵਾਰਡ ਜੇਤੂ ਡਾ ਗੁਰਚਰਨ ਕੌਰ ਕੋਚਰ ਜੀ ਅਦਾ ਕਰਨਗੇ ਅਤੇ ਆਪਣੇ ਵੱਡਮੁਲੇ ਵਿਚਾਰਾਂ ਵਿੱਚ ਵਾਤਾਵਰਣ ਦੀ ਸੰਭਾਲ, ਰਾਸ਼ਟਰੀ ਸੁਰੱਖਿਆ ਵਾਰੇ ਭਰਪੂਰ ਜਾਣਕਾਰੀ ਸਾਂਝੀ ਕਰਨਗੇ।ਇਹ ਵਿਚਾਰ ਪ੍ਰੈਸ ਵਾਰਤਾ ਰਾਹੀਂ ਪੇਸ਼ ਕਰਦਿਆਂ ਮੁੱਖ ਅਧਿਆਪਕਾ ਪਵਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਡਾ ਗੁਰਚਰਨ ਕੌਰ ਕੋਚਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਬੱਚਿਆਂ ਨੂੰ ਆਪਣੇ ਵਡਮੁੱਲੇ ਵਿਚਾਰਾਂ ਨਾਲ ਬੌਧਿਕ ਵਿਕਾਸ ਲਈ ਯੋਗਦਾਨ ਪਾਉਣਗੇ । ਇਸ ਮੌਕੇ ਬੱਚਿਆਂ ਦੇ ਮਾਤਾ ਪਿਤਾ ਸਮੂਹ ਇਲਾਕਾ ਨਿਵਾਸੀ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੋਮਨਾਥ ਸਿੰਘ ਵੱਲੋਂ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਕੁਦਰਤ ਨੂੰ ਸੰਭਾਲਣ ਪ੍ਰਤੀ ਆਪਣੀਆਂ ਕਵਿਤਾਵਾਂ ਰਾਹੀਂ ਜਾਗਰੂਕ ਕੀਤਾ ਜਾਵੇ। ਆਏ ਸਾਰੇ ਮਹਿਮਾਨਾਂ ਨੂੰ ਸਮੂਹ ਸਕੂਲ ਸਟਾਫ ਵੱਲੋਂ ਜੀ ਆਇਆਂ ਆਖਿਆ ਜਾਵੇਗਾ ਅਤੇ ਧੰਨਵਾਦ ਕੀਤਾ ਜਾਵੇਗਾ।ਇਸ ਦੋਰਾਨ ਬੱਚਿਆਂ ਵੱਲੋਂ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ ਅਤੇ ਪੰਜਾਬ ਦੀ ਰੂਹ ਗਿੱਧਾ ਭੰਗੜਾ ਪਾਕੇ ਖੂਬ ਜਸ਼ਨ ਮਨਾਇਆ ਜਾਵੇਗਾ। ਬੱਚਿਆਂ ਵੱਲੋਂ ਵਿਸ਼ਵ ਸ਼ਾਂਤੀ ਲਈ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪਵਨਦੀਪ ਕੌਰ ਨੇ ਦੱਸਿਆ ਇਸ ਸਕੂਲ ਵਿੱਚ ਪਹਿਲੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਇੰਗਲਿਸ਼ ਮੀਡੀਅਮ ਵਿਚ ਪੜਾਈ ਬਿਲਕੁਲ ਮੁਫਤ ਕਰਵਾਈ ਜਾਂਦੀ ਹੈ। ਸਕੂਲ ਦੀ ਵਰਦੀ ਖਾਣਾ ਸਭ ਸਕੂਲ ਵੱਲੋਂ ਦਿੱਤਾ ਜਾਂਦਾ ਹੈ। ਕੇਵਲ ਬੈਨ ਦੀ ਫੀਸ ਦਾ ਪ੍ਰਬੰਧ ਮਾਪਿਆਂ ਕਰਨਾ ਹੁੰਦਾ ਹੈ। ਅਖੀਰ ਵਿੱਚ ਉਨ੍ਹਾਂ ਪਿੰਡ ਵਾਸੀਆਂ ਪਤਵੰਤੇ ਸੱਜਣਾਂ ਨੂੰ ਬੱਚਿਆਂ ਦੇ ਮਾਪਿਆਂ ਨੂੰ ਇਸ ਪ੍ਰੋਗਰਾਮ ਵਿਚ ਵੱਧ ਚੜ੍ਹਕੇ ਭਾਗ ਲੈਣ ਲਈ ਕਿਹਾ ਤਾਂ ਕਿ ਬੱਚਿਆਂ ਦੀ ਵੱਧ ਤੋਂ ਵੱਧ ਮਦਦ ਅਤੇ ਹੋਂਸਲਾ ਅਫਜ਼ਾਈ ਕੀਤੀ ਜਾ ਸਕੇ।
टिप्पणियाँ
एक टिप्पणी भेजें