ਪੰਜਾਬ ਅਤੇ ਕਿਸਾਨੀ ਨੂੰ ਆਰਥਿਕ ਪੱਖੋਂ ਸੰਪੰਨ ਬਨਾਉਣ ਲਈ ਖ਼ਸਖ਼ਸ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇ: ਬਰਾੜ, ਕੁਲਾਰ, ਮੁਕੰਦਪੁਰ

ਪੰਜਾਬ ਅਤੇ ਕਿਸਾਨੀ ਨੂੰ ਆਰਥਿਕ ਪੱਖੋਂ ਸੰਪੰਨ ਬਨਾਉਣ ਲਈ ਖ਼ਸਖ਼ਸ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇ: ਬਰਾੜ, ਕੁਲਾਰ, ਮੁਕੰਦਪੁਰ 
ਲੁਧਿਆਣਾ 12 ਅਗਸਤ (ਮਨਜੀਤ ਸਿੰਘ ਰੋਮਾਣਾ) ਪੰਜਾਬ ਅਤੇ ਕਿਸਾਨੀ ਨੂੰ ਆਰਥਿਕ ਪੱਖੋਂ ਮਜਬੂਤ ਬਣਾਉਣ ਲਈ, ਨੌਜਵਾਨੀ ਨੂੰ ਚਿੱਟੇ, ਗੋਲੀਆ ਵਰਗੇ ਸਿੰਥੈਟਿਕ ਨਸ਼ਿਆਂ ਤੋਂ ਨਿਜ਼ਾਤ ਦਿਵਾਉਣ ਦੇ ਲਈ ਖ਼ਸਖ਼ਸ ਦੀ ਖੇਤੀ ਨੂੰ ਪੰਜਾਬ ਵਿੱਚ ਮਾਨਤਾ ਮਿਲਣੀ ਬਹੁਤ ਜਰੂਰੀ ਹੈ ਇਸ ਦੀ ਖੇਤੀ ਨਾਲ ਜਿੱਥੇ ਪੰਜਾਬ ਸੰਪੰਨ ਹੋਵੇਗਾ ਉਥੇ ਨਸ਼ਿਆਂ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਕਮੀ ਵੀ ਦਰਜ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਓਂਕਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁਲਾਰ ਅਤੇ ਜਥੇਬੰਦਕ ਸਕੱਤਰ ਪ੍ਰਿਤਪਾਲ ਸਿੰਘ ਮੁਕੰਦਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਤੌਰ ਤੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜੁਝਾਰੂ ਜਵਾਨੀ ਨੂੰ ਨਸ਼ਿਆਂ ਦੀ ਲੱਤ ਨੇ ਬਰਬਾਦ ਅਤੇ ਬਦਨਾਮ ਕੀਤਾ ਹੈ ਜੋ ਕਿ ਪੰਜਾਬ ਦੀ ਧਰਤੀ ਲਈ ਬਦਨੂਮਾ ਦਾਗ਼ ਵੱਜੋਂ ਦੇਖਿਆ ਜਾਂਦਾ ਹੈ, ਸਰਕਾਰਾਂ ਵੱਲੋਂ ਨਸ਼ਿਆਂ ਵਿਚ ਗਲਤਾਨ ਨੋਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ ਪ੍ਰੰਤੂ ਕੋਈ ਪੁਖਤਾ ਹੱਲ ਲਈ ਰੂਪਰੇਖਾ ਤਿਆਰ ਨਹੀਂ ਕੀਤੀ ਜਾ ਰਹੀ। ਇਥੋਂ ਮਹਿਸੂਸ ਹੁੰਦਾ ਹੈ ਕਿ ਸਰਕਾਰਾਂ ਨਸ਼ਿਆਂ ਨੂੰ ਰੋਕਣ ਲਈ ਸਹਿਜ ਨਹੀਂ ਬਲਕਿ ਨੋਜਵਾਨੀ ਨੂੰ ਖ਼ਤਮ ਕਰਨ ਵਿੱਚ ਲਗੀਆਂ ਹੋਈਆਂ ਹਨ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਉਕਤ ਆਗੂਆਂ ਨੇ ਸੁਝਾਅ ਦਿੱਤਾ ਕਿ ਪੰਜਾਬ, ਪੰਜਾਬੀਅਤ ਤੇ ਨੋਜਵਾਨਾਂ ਨੂੰ ਬਚਾਉਣ ਲਈ ਇਕ ਜ਼ਰੂਰੀ ਕਾਨੂੰਨ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰਕੇ ਬਾਕੀ ਖੇਤੀ ਦੀ ਤਰ੍ਹਾਂ ਖ਼ਸਖ਼ਸ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮਾਨਤਾ ਦਿੱਤੀ ਜਾਵੇ ਜਿਸ ਨਾਲ ਪੰਜਾਬ ਚ ਖੁਸ਼ਹਾਲੀ ਦੇ ਨਾਲ ਨਾਲ ਆਰਥਿਕ ਪੱਖੋਂ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿੰਥੈਟਿਕ ਨਸ਼ਿਆਂ ਨਾਲ਼ ਘਰ ਬਰਬਾਦ ਹੁੰਦੇ ਹਨ ਪ੍ਰੰਤੂ ਖ਼ਸਖ਼ਸ ਦੀ ਖੇਤੀ ਨਾਲ ਘਰ ਖੁਸ਼ਹਾਲ ਹੋਵੇਗਾ ਜਿਸ ਦੀ ਮਿਸਾਲ ਪੜੋਸੀ ਰਾਜ਼ ਰਾਜਸਥਾਨ ਦੇਖਿਆ ਜਾ ਸਕਦਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ