ਏ.ਡੀ.ਸੀ ਜਸ਼ਨਪ੍ਰੀਤ ਕੌਰ ਗਿੱਲ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

ਏ.ਡੀ.ਸੀ ਜਸ਼ਨਪ੍ਰੀਤ ਕੌਰ ਗਿੱਲ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ
 ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸ਼ਹੀਦ ਨੂੰ ਕਰਨਗੇ ਸ਼ਰਧਾ ਦੇ ਫੁੱਲ ਭੇਂਟ

ਈਸੜੂ, ਖੰਨਾ, (ਲੁਧਿਆਣਾ) 13, ਅਗਸਤ (ਮਨਜੀਤ ਸਿੰਘ ਰੋਮਾਣਾ) ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਸਬੰਧੀ 15 ਅਗਸਤ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪਿੰਡ ਈਸੜੂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।

ਏ.ਡੀ.ਸੀ ਸ੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਪਿੰਡ ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਤੇ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਰਾਜ ਪੱਧਰੀ ਸਮਾਗਮ ਸਬੰਧੀ ਪਿੰਡ ਈਸੜੂ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ ਨੇ ਉਨ੍ਹਾਂ ਨੂੰ ਰਾਜ ਪੱਧਰੀ ਸਮਾਗਮ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਖੰਨਾ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਸੁਰੱਖਿਆ, ਆਵਾਜਾਈ, ਪਾਰਕਿੰਗ ਪ੍ਰਬੰਧਾਂ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਡੁੰਘਾਈ ਨਾਲ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ। ਉਨ੍ਹਾਂ ਪੁਲਿਸ ਵਿਭਾਗ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ