ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
ਸ਼ਹੀਦਾਂ ਦੀ ਸੋਚ ਤੇ ਕੁਰਬਾਨੀ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡਾ ਫਰਜ਼: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ
ਈਸੜੂ, ਖੰਨਾ (ਲੁਧਿਆਣਾ), 15 ਅਗਸਤ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਿੰਡ ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਨੂੰ ਮਾਣ ਰਹੇ ਹਾਂ, ਉਹ ਸ਼ਹੀਦਾਂ ਦੀਆਂ ਅਮੁੱਲੀਆਂ ਕੁਰਬਾਨੀਆਂ ਦਾ ਨਤੀਜਾ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ, ਸਿਦਕ ਅਤੇ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਤਰੱਕੀ ਲਈ ਸਾਨੂੰ ਸ਼ਹੀਦਾਂ ਦੇ ਦਿਖਾਏ ਰਸਤੇ ’ਤੇ ਚੱਲਦਿਆਂ ਇਮਾਨਦਾਰੀ ਅਤੇ ਲੋਕ-ਹਿੱਤ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸ੍ਰੀ ਗਿਆਸਪੁਰਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲਾਂਘਾ ਖੋਲ੍ਹਣ ਲਈ ਢੁੱਕਵੇਂ ਕਦਮ ਤੁਰੰਤ ਚੁੱਕੇ ਜਾਣੇ ਚਾਹੀਦੇ ਹਨ।
टिप्पणियाँ
एक टिप्पणी भेजें