ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ, ਸੁਰਿੰਦਰ ਸ਼ਰਮਾ ਅਤੇ ਪੰਕਜ ਸ਼ਰਮਾ ਦੀ ਭਾਜਪਾ ਵਿੱਚ ਘਰ ਵਾਪਸੀ
ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ, ਸੁਰਿੰਦਰ ਸ਼ਰਮਾ ਅਤੇ ਪੰਕਜ ਸ਼ਰਮਾ ਦੀ ਭਾਜਪਾ ਵਿੱਚ ਘਰ ਵਾਪਸੀ
ਵਾਰਡ ਨੰਬਰ 84 ਤੋਂ ਆਮ ਆਦਮੀ ਪਾਰਟੀ ਦੇ ਰਾਜੇਸ਼ ਅਰੋੜਾ ਭਾਜਪਾ ਵਿੱਚ ਸ਼ਾਮਲ
ਲੁਧਿਆਣਾ, 22 ਅਗਸਤ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਪ੍ਰਧਾਨਗੀ ਹੇਠ ਅਤੇ ਸੂਬਾ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਮੌਜੂਦਗੀ ਵਿੱਚ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ, ਸਾਬਕਾ ਕੌਂਸਲਰ ਸੁਰਿੰਦਰ ਸ਼ਰਮਾ, ਪੰਕਜ ਸ਼ਰਮਾ, ਅਜੈ ਗੋਸਵਾਮੀ ਅਤੇ ਕੁਲਦੀਪ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ ਵਿੱਚ ਘਰ ਵਾਪਸੀ ਕੀਤੀ। ਇਸ ਦੇ ਨਾਲ ਹੀ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 84 ਤੋਂ ਆਮ ਆਦਮੀ ਪਾਰਟੀ ਦੇ ਰਾਜੇਸ਼ ਅਰੋੜਾ ਨੂੰ ਵੀ ਭਾਜਪਾ ਵਿੱਚ ਸ਼ਾਮਲ ਕਰ ਲਿਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਕਿਹਾ ਕਿ ਭਾਜਪਾ ਦੀ ਰਾਸ਼ਟਰਵਾਦੀ ਵਿਚਾਰਧਾਰਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਅਤੇ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੁਰਾਣੇ ਸਾਥੀਆਂ ਦਾ ਮੁੜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣਾ ਸੰਗਠਨ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਤਜਰਬੇ ਅਤੇ ਸਰਗਰਮੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਭਾਜਪਾ ਇੱਕ ਅਜਿਹਾ ਸੰਗਠਨ ਹੈ, ਜਿੱਥੇ ਹਰੇਕ ਵਰਕਰ ਨੂੰ ਸਨਮਾਨ ਅਤੇ ਜ਼ਿੰਮੇਵਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ, ਸੁਰਿੰਦਰ ਸ਼ਰਮਾ, ਪੰਕਜ ਸ਼ਰਮਾ, ਅਜੈ ਗੋਸਵਾਮੀ ਅਤੇ ਕੁਲਦੀਪ ਸ਼ਰਮਾ ਦੇ ਪਾਰਟੀ ਵਿੱਚ ਵਾਪਸ ਆਉਣ ਅਤੇ ਰਾਜੇਸ਼ ਅਰੋੜਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦਾ ਜਨਾਧਾਰ ਹੋਰ ਮਜ਼ਬੂਤ ਹੋਵੇਗਾ।
ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਵੀਨ ਬਾਂਸਲ, ਹਰੀਸ਼ ਟੰਡਨ, ਜ਼ਿਲ੍ਹਾ ਮਹਾਮੰਤਰੀ ਡਾ. ਕਨਿਕਾ ਜਿੰਦਲ, ਯਸ਼ਪਾਲ ਜਨੋਤਰਾ, ਉਪ ਪ੍ਰਧਾਨ ਹਰਸ਼ ਸ਼ਰਮਾ, ਸਕੱਤਰ ਸਰਦਾਰ ਸਤਨਾਮ ਸਿੰਘ ਸੇਠੀ, ਸਰਦਾਰ ਤਰਨਜੀਤ ਸਿੰਘ, ਸਾਬਕਾ ਕੌਂਸਲਰ ਯਸ਼ਪਾਲ ਚੌਧਰੀ, ਨੀਰਜ ਵਰਮਾ, ਸਰਕਲ ਪ੍ਰਧਾਨ ਦੀਪਕ ਜੋਹਰ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।
टिप्पणियाँ
एक टिप्पणी भेजें