ਡਾਇਰੈਕਟਰ ਡਾ. ਸੁਨੀਲ ਬਾਂਸਲ ਨੇ ਕੀਤਾ ਖੰਨਾ ਸਿਵਲ ਹਸਪਤਾਲ ਦਾ ਦੌਰਾ

ਡਾਇਰੈਕਟਰ ਡਾ. ਸੁਨੀਲ ਬਾਂਸਲ ਨੇ ਕੀਤਾ ਖੰਨਾ ਸਿਵਲ ਹਸਪਤਾਲ ਦਾ ਦੌਰਾ
ਖੰਨਾ, (ਲੁਧਿਆਣਾ), 12 ਅਗਸਤ (ਮਨਜੀਤ ਸਿੰਘ ਰੋਮਾਣਾ) ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਸੁਨੀਲ ਬਾਂਸਲ ਨੇ ਖੰਨਾ ਸਿਵਲ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਹਸਪਤਾਲ ਪਹੁੰਚਣ ’ਤੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਸਮੇਤ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਦੌਰੇ ਦੌਰਾਨ ਡਾਇਰੈਕਟਰ ਡਾ. ਸੁਨੀਲ ਬਾਂਸਲ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ, ਜਨਰਲ ਵਾਰਡ, ਸਰਜਰੀ ਵਾਰਡ, ਜੱਚਾ-ਬੱਚਾ ਇਮਾਰਤ, ਦਵਾਈ ਸਟੋਰ ਸਮੇਤ ਵੱਖ-ਵੱਖ ਹਿੱਸਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਸਪਤਾਲ ਦੀਆਂ ਸੇਵਾਵਾਂ ਤੇ ਪ੍ਰਬੰਧਾਂ ਸਬੰਧੀ ਮਰੀਜ਼ਾਂ ਤੋਂ ਫੀਡਬੈਕ ਵੀ ਲਿਆ।

ਇਸ ਤੋਂ ਬਾਅਦ ਡਾ. ਸੁਨੀਲ ਬਾਂਸਲ ਨੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ, ਡਾਕਟਰਾਂ ਅਤੇ ਨਰਸਿੰਗ ਸਟਾਫ ਨਾਲ ਮੀਟਿੰਗ ਕੀਤੀ। ਉਨ੍ਹਾਂ ਹਸਪਤਾਲ ਵਿੱਚ ਓ.ਪੀ.ਡੀ, ਇਲਾਜ ਪ੍ਰਬੰਧ, ਦਵਾਈਆਂ ਦੀ ਉਪਲਬਧਤਾ ਅਤੇ ਰੋਜ਼ਾਨਾ ਦੇ ਕੰਮਕਾਜ ਸਬੰਧੀ ਜਾਣਕਾਰੀ ਲਈ। ਉਨ੍ਹਾਂ ਹਸਪਤਾਲ ਦੀ ਕਾਰਜਸ਼ੈਲੀ ’ਤੇ ਤਸੱਲੀ ਪ੍ਰਗਟ ਕਰਦਿਆਂ ਮਰੀਜ਼ਾਂ ਨੂੰ ਹੋਰ ਬਿਹਤਰ ਸਹੂਲਤਾਂ ਦੇਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਖੰਨਾ ਸਿਵਲ ਹਸਪਤਾਲ ਵਧੀਆ ਢੰਗ ਨਾਲ ਚੱਲ ਰਿਹਾ ਹੈ। ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਹਸਪਤਾਲ ਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨਾਲ ਕਈ ਅਹਿਮ ਨੁਕਤਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।

ਖੰਨਾ ਸਿਵਲ ਹਸਪਤਾਲ ਵਿੱਚ ਐਮ.ਆਰ.ਆਈ ਦੀ ਸਹੂਲਤ ਸ਼ੁਰੂ ਕਰਨ ਸਬੰਧੀ ਸਵਾਲ ’ਤੇ ਡਾ. ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਸਾਰੇ ਸਿਵਲ ਹਸਪਤਾਲਾਂ ਵਿੱਚ ਐਮਆਰਆਈ ਦੀ ਸਹੂਲਤ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਖੰਨਾ ਸਿਵਲ ਹਸਪਤਾਲ ਵੱਲੋਂ ਐਮ.ਆਰ.ਆਈ ਦੀ ਮੰਗ ਹੈ ਤਾਂ ਇਸ ਸਬੰਧੀ ਲਿਖਤੀ ਪ੍ਰਸਤਾਵ ਭੇਜਿਆ ਜਾਵੇ। ਵਿਭਾਗ ਵੱਲੋਂ ਇਸ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

ਇਸ ਮੌਕੇ ਬਲੱਡ ਬੈਂਕ ਇੰਚਾਰਜ ਡਾ. ਕਰਨਪ੍ਰੀਤ ਕੌਰ, ਸਰਜਨ ਡਾ. ਇੰਦਰਪ੍ਰੀਤ ਸਿੰਘ, ਹੱਡੀਆਂ ਦੇ ਮਾਹਿਰ ਡਾ. ਰਾਘਵ ਅਗਰਵਾਲ, ਡਾ. ਜਗਦੀਪ ਬਰਾੜ, ਨਰਸਿੰਗ ਸਿਸਟਰ ਕਮਲਜੀਤ ਕੌਰ, ਸੀਨੀਅਰ ਕਲਰਕ ਹਰੀਸ਼ ਕੁਮਾਰ, ਸੀਨੀਅਰ ਅਧਿਕਾਰੀ ਭੁਪਿੰਦਰ ਸਿੰਘ, ਨਰਸਿੰਗ ਸਿਸਟਰ ਊਸ਼ਾ ਰਾਣੀ, ਫੈਸਿਲਿਟੀ ਮੈਨੇਜਰ ਨਵਨੀਤ ਕੌਰ ਸਮੇਤ ਸਟਾਫ ਦੇ ਹੋਰ ਕਰਮਚਾਰੀ ਮੌਜੂਦ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ