ਜਰਖੜ ਅਕੈਡਮੀ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਮਨਾਇਆ ਜਨਮ ਦਿਹਾੜਾ
ਜਰਖੜ ਅਕੈਡਮੀ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਮਨਾਇਆ ਜਨਮ ਦਿਹਾੜਾ
ਬੁੱਤ 'ਤੇ ਫੁੱਲ ਮਾਲਾ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
ਜਰਖੜ (ਲੁਧਿਆਣਾ) 29 ਅਗਸਤ (ਮਨਜੀਤ ਸਿੰਘ ਰੋਮਾਣਾ) ਹਾਕੀ ਇੰਡੀਆ ਤੋਂ ਮਾਨਤਾ ਪ੍ਰਾਪਤ ਜਰਖੜ ਹਾਕੀ ਅਕੈਡਮੀ ਵੱਲੋਂ ਮਾਤਾ ਸਾਹਿਬ ਕੌਰ ਸਪੋਰਟਸ ਕੰਪਲੈਕਸ ਜਰਖੜ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਹਾੜਾ ਖੇਡ ਭਾਵਨਾ ਦੇ ਸਤਿਕਾਰ ਨਾਲ ਮਨਾਇਆ ਗਿਆ।
ਇਸ ਮੌਕੇ ਜਰਖੜ ਸਟੇਡੀਅਮ ਵਿਖੇ ਸਥਾਪਤ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਆਦਮ ਕੱਦ ਬੁੱਤ ਉਤੇ ਮੁੱਖ ਮਹਿਮਾਨ, ਪ੍ਰਬੰਧਕਾਂ ਅਤੇ ਬੱਚਿਆਂ ਨੇ ਫੁੱਲ ਮਾਲਾ ਭੇਂਟ ਕਰਕੇ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਸਾਬਕਾ ਏਆਈਜੀ ਅਮਰੀਕ ਸਿੰਘ ਮਿਨਹਾਸ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਸਿਰਫ਼ ਇੱਕ ਖਿਡਾਰੀ ਨਹੀਂ ਸਗੋਂ ਦੇਸ਼ ਦੀ ਸ਼ਾਨ ਸਨ, ਜਿਨ੍ਹਾਂ ਨੇ ਹਾਕੀ ਦੇ ਜਾਦੂ ਨਾਲ ਦੁਨੀਆਂ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜਰਖੜ ਅਕੈਡਮੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦਾ ਸ਼ਲਾਘਾਯੋਗ ਕਾਰਜ ਕਰ ਰਹੀ ਹੈ। ਇਸ ਮੌਕੇ ਜਰਖੜ ਅਕੈਡਮੀ ਦੇ ਪ੍ਰਬੰਧਕਾਂ ਨੇ ਮੁੱਖ ਮਹਿਮਾਨ ਅਮਰੀਕ ਸਿੰਘ ਮਿਨਹਾਸ ਨੂੰ ਬੁੱਕੇ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਚੀਫ ਕੋਚ ਗੁਰਸਤਿੰਦਰ ਸਿੰਘ ਪਰਗਟ, ਸ਼ਿੰਗਾਰਾ ਸਿੰਘ ਜਰਖੜ, ਕੁਲਦੀਪ ਸਿੰਘ ਘਵੱਦੀ ਚੇਅਰਮੈਨ ਸਪੋਰਟਸ ਵਿੰਗ ਆਮ ਆਦਮੀ ਪਾਰਟੀ ਹਲਕਾ ਗਿੱਲ, ਕੋਚ ਹਰਮੀਤ ਸਿੰਘ, ਪਰਮਜੀਤ ਸਿੰਘ ਗਰੇਵਾਲ ਪੰਮਾ, ਸੁਰਿੰਦਰ ਸਿੰਘ ਛਿੰਦਾ ਚਾਹਲ, ਸਮੂਹ ਖਿਡਾਰੀ ਅਤੇ ਹੋਰ ਪ੍ਰਬੰਧਕ ਹਾਜ਼ਰ ਸਨ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਬੱਚਿਆਂ ਵਿਚਕਾਰ ਇੱਕ ਪ੍ਰਦਰਸ਼ਨੀ ਮੈਚ ਵੀ ਖੇਡਿਆ ਗਿਆ। ਸਮੂਹ ਬੱਚਿਆਂ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਵਰਗਾ ਹਾਕੀ ਖਿਡਾਰੀ ਬਣਨ ਦਾ ਪ੍ਰਣ ਕੀਤਾ।
टिप्पणियाँ
एक टिप्पणी भेजें