ਐਸ.ਡੀ.ਐਮ. ਸਵਾਤੀ ਟਿਵਾਣਾ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਖੰਨਾ ਚ ਹਾਈਵੇਅ ਦੇ ਨਾਲ ਲੱਗਦੇ ਡਰੇਨਾਂ ਦੀ ਸਫ਼ਾਈ, ਸੜਕ ਮੁਰੰਮਤ ਤੇ ਸਟਰੀਟ ਲਾਈਟਾਂ ਠੀਕ ਕਰਨ ਦੇ ਦਿੱਤੇ ਨਿਰਦੇਸ਼

ਐਸ.ਡੀ.ਐਮ. ਸਵਾਤੀ ਟਿਵਾਣਾ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਖੰਨਾ ਚ ਹਾਈਵੇਅ ਦੇ ਨਾਲ ਲੱਗਦੇ ਡਰੇਨਾਂ ਦੀ ਸਫ਼ਾਈ, ਸੜਕ ਮੁਰੰਮਤ ਤੇ ਸਟਰੀਟ ਲਾਈਟਾਂ ਠੀਕ ਕਰਨ ਦੇ ਦਿੱਤੇ ਨਿਰਦੇਸ਼
ਖੰਨਾ ਹਾਈਵੇਅ 'ਤੇ ਲੋਕਾਂ ਦੀ ਸੁਰੱਖਿਆ ਪਹਿਲੀ ਤਰਜੀਹ: ਐਸ.ਡੀ.ਐਮ. ਸਵਾਤੀ ਟਿਵਾਣਾ

ਖੰਨਾ ਚ ਹਾਈਵੇਅ ਦੀ ਸੰਭਾਲ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ—ਐਸ.ਡੀ.ਐਮ. ਸਵਾਤੀ ਟਿਵਾਣਾ

ਖੰਨਾ, (ਲੁਧਿਆਣਾ) 3 ਅਗਸਤ (ਮਨਜੀਤ ਸਿੰਘ ਰੋਮਾਣਾ) ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ.) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਅੱਜ ਆਪਣੇ ਦਫ਼ਤਰ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨਾਲ ਖੰਨਾ ਸ਼ਹਿਰ ਵਿਚੋਂ ਲੰਘਦੇ ਰਾਸ਼ਟਰੀ ਰਾਜਮਾਰਗ ਦੀ ਸੰਭਾਲ, ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਐਸ.ਡੀ.ਐਮ. ਸਵਾਤੀ ਟਿਵਾਣਾ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਖੰਨਾ ਵਿਖੇ ਰਾਸ਼ਟਰੀ ਰਾਜਮਾਰਗ ਦੇ ਦੋਵੇਂ ਪਾਸਿਆਂ ਬਣੀਆਂ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਜਿੱਥੇ ਲੋੜ ਹੋਵੇ ਉੱਥੇ ਉਨ੍ਹਾਂ ਨੂੰ ਢੱਕਿਆ ਜਾਵੇ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਹਾਈਵੇਅ ਦੇ ਮੁੱਖ ਮਾਰਗ ਅਤੇ ਸਰਵਿਸ ਰੋਡ ਦੀ ਖ਼ਰਾਬ ਹੋ ਚੁੱਕੀ ਸਤ੍ਹਾ ਦੀ ਤੁਰੰਤ ਮੁਰੰਮਤ ਕਰਨ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਸੜਕ ਹਾਦਸਿਆਂ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਈਵੇਅ 'ਤੇ ਲੱਗੀਆਂ ਖ਼ਰਾਬ ਸਟਰੀਟ ਲਾਈਟਾਂ ਨੂੰ ਜਲਦ ਤੋਂ ਜਲਦ ਠੀਕ ਕਰਨ, ਨੰਗੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਸੁਰੱਖਿਅਤ ਢੰਗ ਨਾਲ ਢੱਕਣ ਅਤੇ ਖੰਭਿਆਂ 'ਤੇ ਲੱਗੇ ਬਿਜਲੀ ਦੇ ਬੋਰਡਾਂ ਨੂੰ ਸੁਰੱਖਿਆ ਮਾਪਦੰਡਾਂ ਅਨੁਸਾਰ ਕਵਰ ਕਰਨ ਦੇ ਆਦੇਸ਼ ਵੀ ਜਾਰੀ ਕੀਤੇ।

ਐਸ.ਡੀ.ਐਮ. ਨੇ ਕਿਹਾ ਕਿ ਜਨਤਕ ਸੁਰੱਖਿਆ ਅਤੇ ਨਾਗਰਿਕਾਂ ਦੀ ਸਹੂਲਤ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਕੇ ਇਸ ਸਬੰਧੀ ਅਮਲ ਰਿਪੋਰਟ ਵੀ ਪੇਸ਼ ਕੀਤੀ ਜਾਵੇ।

ਮੀਟਿੰਗ ਦੌਰਾਨ ਹਾਈਵੇਅ ਦੀ ਸਾਂਭ-ਸੰਭਾਲ ਨਾਲ ਸਬੰਧਤ ਹੋਰ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਹ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਕਿ ਖੰਨਾ ਵਿਚੋਂ ਲੰਘਦੇ ਰਾਸ਼ਟਰੀ ਰਾਜਮਾਰਗ 'ਤੇ ਸੁਰੱਖਿਆ, ਸਫ਼ਾਈ ਅਤੇ ਆਵਾਜਾਈ ਦੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ