ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
ਸੁਤੰਤਰਤਾ ਦਿਵਸ-2026 ਮੌਕੇ ਸ਼ਾਨਦਾਰ ਪੁਲਿਸ ਸੇਵਾਵਾਂ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਹੋਵੇਗਾ ਸਨਮਾਨ

ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਦਿੱਤੀ ਵਧਾਈ

ਖੰਨਾ, ਲੁਧਿਆਣਾ, 10 ਅਗਸਤ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ- 2026 ਦੇ ਮੌਕੇ ’ਤੇ ਐਸ.ਪੀ. (ਡੀ), ਖੰਨਾ ਸ੍ਰੀ ਪਵਨਜੀਤ ਪੀ.ਪੀ.ਐਸ. ਨੂੰ ਉਨ੍ਹਾਂ ਦੀ ਸ਼ਾਨਦਾਰ ਪੁਲਿਸ ਸੇਵਾ, ਡਿਊਟੀ ਪ੍ਰਤੀ ਸਮਰਪਣ, ਤਨਦੇਹੀ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ ਵੱਕਾਰੀ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਮਾਣਮੱਤੀ ਉਪਲਬਧੀ ’ਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸ੍ਰੀ ਪਵਨਜੀਤ ਪੀ.ਪੀ.ਐਸ. ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਫਰਜ਼ ਪ੍ਰਤੀ ਵਚਨਬੱਧਤਾ ਅਤੇ ਪੁਲਿਸ ਸੇਵਾ ਪ੍ਰਤੀ ਸਮਰਪਿਤ ਭਾਵਨਾ ਦੀ ਪ੍ਰਤੱਖ ਮਿਸਾਲ ਹੈ।

ਡਾ. ਦਰਪਣ ਆਹਲੂਵਾਲੀਆ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਨਾਲ ਪੁਲਿਸ ਫੋਰਸ ਦਾ ਮਨੋਬਲ ਹੋਰ ਉੱਚਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਵੱਕਾਰੀ ਸਨਮਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੋਰ ਵੀ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਪਵਨਜੀਤ ਪੀ.ਪੀ.ਐਸ. ਭਵਿੱਖ ਵਿੱਚ ਵੀ ਇਸੇ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਹੋਏ ਪੁਲਿਸ ਵਿਭਾਗ ਦਾ ਨਾਮ ਰੌਸ਼ਨ ਕਰਨਗੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ