ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ
ਦੁੱਧ ਦੇ ਨਮੂਨੇ ਲੈ ਮੌਕੇ ’ਤੇ ਹੀ ਕੀਤੀ ਪਰਖ

ਲੁਧਿਆਣਾ, 07 ਅਗਸਤ (ਮਨਜੀਤ ਸਿੰਘ ਰੋਮਾਣਾ) ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੰਨਾ ਦੇ ਵਾਰਡ ਨੰ 27 ਅਤੇ ਵਿਨੋਦ ਨਗਰ ਵਿਖੇ ਦੁੱਧ ਖਪਤਕਾਰ ਜਾਗਰੁਕਤਾ ਕੈਂਪ ਲਗਾਇਆ ਗਿਆ ਜਿੱਥੇ ਦੁੱਧ ਦੇ ਨਮੂਨੇ ਲੈ ਮੌਕੇ ’ਤੇ ਹੀ ਕੀਤੀ ਪਰਖ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਕੈਂਪ ਮੌਕੇ ਵਾਰਡ ਨੰਬਰ 27, ਸਮਰਾਲਾ ਰੋਡ ਵਿਖੇ ਦੁੱਧ ਦੇ 37 ਸੈਂਪਲ ਚੈਕ ਕੀਤੇ ਗਏ ਜਿਨ੍ਹਾ ਵਿਚੋ 13 ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ ਜਦਕਿ ਬਾਕੀ ਸੈਂਪਲ ਮਿਆਰ ਅਨੁਸਾਰ ਪਾਏ ਗਏ ਅਤੇ ਉਨ੍ਹਾਂ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਇਸ ਤੋਂ ਇਲਾਵਾ ਵਿਨੋਦ ਨਗਰ ਵਿਖੇ 36 ਸੈਂਪਲ ਚੈਕ ਕੀਤੇ ਗਏ ਜਿਨ੍ਹਾਂ ਵਿਚੋ 13 ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ ਬਾਕੀ ਸੈਂਪਲ ਨਿਰਧਾਰਿਤ ਮਿਆਰ ’ਤੇ ਖਰੇ ਉੱਤਰੇ ਅਤੇ ਕੋਈ ਇਤਰਾਜ਼ਯੋਗ ਤੱਤ ਸਾਹਮਣੇ ਨਹੀਂ ਆਇਆ।

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਇਹ ਜਾਗਰੂਕਤਾ ਕੈਂਪ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ।

ਡਿਪਟੀ ਡਾਇਰੈਕਟਰ ਡੇਅਰੀ ਵੱਲੋਂ ਦੁੱਧ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਬੀਜਾ, ਲੁਧਿਆਣਾ ਵਿਖੇ ਸੰਪਰਕ (01628-299322) ਕਰ ਸਕਦੇ ਹਨ। ਦੁੱਧ ਖਪਤਕਾਰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋ 11:00 ਵਜੇ ਤੱਕ ਆਕੇ ਦੁੱਧ ਚੈਕ ਕਰਵਾ ਸਕਦੇ ਹਨ ਅਤੇ ਸ਼ੁੱਧ ਦੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਯੋਗਦਾਨ ਪਾਉਣ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ