ਨੈਸ਼ਨਲ ਡੀ ਵਰਮਿੰਗ ਦਿਵਸ ਨੂੰ ਸਫ਼ਲ ਬਣਾਉਣ ਲਈ ਡੀ.ਟੀ.ਐੱਫ.ਆਈ. ਦੀਆਂ ਤਿਆਰੀਆਂ ਮੁਕੰਮਲ, ਐਚ.ਪੀ.ਵੀ. ਸਬੰਧੀ ਜਾਗਰੂਕਤਾ ਫੈਲਾਉਣ ਦੀ ਅਪੀਲ

ਨੈਸ਼ਨਲ ਡੀ ਵਰਮਿੰਗ ਦਿਵਸ ਨੂੰ ਸਫ਼ਲ ਬਣਾਉਣ ਲਈ ਡੀ.ਟੀ.ਐੱਫ.ਆਈ. ਦੀਆਂ ਤਿਆਰੀਆਂ ਮੁਕੰਮਲ, ਐਚ.ਪੀ.ਵੀ. ਸਬੰਧੀ ਜਾਗਰੂਕਤਾ ਫੈਲਾਉਣ ਦੀ ਅਪੀਲ
ਲੁਧਿਆਣਾ, 3 ਅਗਸਤ (ਮਨਜੀਤ ਸਿੰਘ ਰੋਮਾਣਾ) ਜ਼ਿਲ੍ਹਾ ਟਾਸਕ ਫੋਰਸ ਫਾਰ ਇਮਿਊਨਾਈਜ਼ੇਸ਼ਨ (ਡੀ.ਟੀ.ਐੱਫ.ਆਈ.) ਵੱਲੋਂ 10 ਅਗਸਤ ਨੂੰ ਮਨਾਏ ਜਾਣ ਵਾਲੇ ਨੈਸ਼ਨਲ ਡੀ ਵਾਰਮਿੰਗ ਅਤੇ 17 ਅਗਸਤ ਨੂੰ ਹੋਣ ਵਾਲੇ ਮੌਪ-ਅੱਪ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ (ਡੀ.ਆਈ.ਓ.), ਲੁਧਿਆਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਯੋਗ ਬੱਚਿਆਂ ਅਤੇ ਕਿਸ਼ੋਰਾਂ ਨੂੰ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਿਹਤ ਸੰਸਥਾਵਾਂ ਰਾਹੀਂ ਐਲਬੈਂਡਾਜ਼ੋਲ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਬੱਚਾ ਇਸ ਤੋਂ ਵਾਂਝਾ ਨਾ ਰਹੇ।
ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਕਿਰਮ ਨਾਸ਼ਕ ਦਵਾਈ ਲੈਣ ਨਾਲ ਬੱਚਿਆਂ ਦਾ ਪੋਸ਼ਣ ਪੱਧਰ ਸੁਧਰਦਾ ਹੈ, ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਦਦ ਮਿਲਦੀ ਹੈ, ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ ਅਤੇ ਪੜ੍ਹਾਈ ਵਿੱਚ ਵੀ ਬਿਹਤਰ ਨਤੀਜੇ ਪ੍ਰਾਪਤ ਹੁੰਦੇ ਹਨ। ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਮੌਪ-ਅੱਪ ਦਿਵਸ ਦੌਰਾਨ ਉਹਨਾਂ ਬੱਚਿਆਂ ਨੂੰ ਦਵਾਈ ਦਿੱਤੀ ਜਾਵੇਗੀ ਜੋ 10 ਅਗਸਤ ਨੂੰ ਕਿਸੇ ਕਾਰਨ ਕਰਕੇ ਰਹਿ ਜਾਣਗੇ।
ਡਾ. ਹਰਪ੍ਰੀਤ ਸਿੰਘ ਨੇ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ.) ਬਾਰੇ ਵੀ ਜਾਗਰੂਕਤਾ ਫੈਲਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਐਚ.ਪੀ.ਵੀ. ਤੋਂ ਬਚਾਅ ਅਤੇ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਸਮੇਂ ਸਿਰ ਸਹੀ ਜਾਣਕਾਰੀ ਅਤੇ ਟੀਕਾਕਰਨ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਮਾਣਿਕ ਜਾਣਕਾਰੀ ਪ੍ਰਾਪਤ ਕਰਨ ਅਤੇ ਯੋਗ ਬੱਚਿਆਂ ਨੂੰ ਲਾਭ ਦਿਵਾਉਣ ਵਿੱਚ ਸਹਿਯੋਗ ਕਰਨ।
ਅੰਤ ਵਿੱਚ ਡਾ. ਹਰਪ੍ਰੀਤ ਸਿੰਘ ਨੇ ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਅਧਿਆਪਕਾਂ ਅਤੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਕਿਰਮ ਨਾਸ਼ਕ ਦਿਵਸ ਅਤੇ ਐਚ.ਪੀ.ਵੀ. ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ