ਬੈਂਕਾਂ ਦੀ ਸੁਰੱਖਿਆ ਨੂੰ ਲੈ ਕੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਖੁਦ ਮੈਦਾਨ 'ਚ ਉਤਰੇ

ਬੈਂਕਾਂ ਦੀ ਸੁਰੱਖਿਆ ਨੂੰ ਲੈ ਕੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਖੁਦ ਮੈਦਾਨ 'ਚ ਉਤਰੇ
ਕਈ ਬੈਂਕਾਂ ਦੀ ਅਚਨਚੇਤ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਸਟਾਫ ਨੂੰ ਦਿੱਤੀਆਂ ਜ਼ਰੂਰੀ ਹਦਾਇਤਾਂ

ਖੰਨਾ, (ਲੁਧਿਆਣਾ), 12 ਅਗਸਤ (ਮਨਜੀਤ ਸਿੰਘ ਰੋਮਾਣਾ) ਬੈਂਕਾਂ ਅਤੇ ਵਿੱਤੀ ਸੰਸਥਾਵਾਂ ਦੀ ਸੁਰੱਖਿਆ ਨੂੰ ਲੈ ਕੇ ਖੰਨਾ ਪੁਲਿਸ ਦੀ ਗੰਭੀਰਤਾ ਉਸ ਸਮੇਂ ਸਪੱਸ਼ਟ ਹੋਈ, ਜਦੋਂ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਖੁਦ ਵੱਖ-ਵੱਖ ਬੈਂਕਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ। ਐੱਸਐੱਸਪੀ ਦੇ ਇਸ ਸਿੱਧੇ ਨਿਰੀਖਣ ਨਾਲ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਤੀ ਹੋਰ ਸੁਚੇਤ ਰਹਿਣ ਦਾ ਸੰਦੇਸ਼ ਮਿਲਿਆ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਬੈਂਕਾਂ ਵਿੱਚ ਪਹੁੰਚ ਕੇ ਦਾਖ਼ਲੇ ਅਤੇ ਬਾਹਰ ਜਾਣ ਦੇ ਰਸਤੇ, ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ, ਸੀਸੀਟੀਵੀ ਕੈਮਰੇ, ਅਲਾਰਮ ਸਿਸਟਮ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖਾਸ ਤੌਰ ’ਤੇ ਕਰੰਸੀ ਚੈਸਟ ਅਤੇ ਕੈਸ਼ ਵੈਨ ਦੀ ਸੁਰੱਖਿਆ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਅਤੇ ਬੈਂਕ ਪ੍ਰਬੰਧਕਾਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਵੱਡੀ ਮਾਤਰਾ ਵਿੱਚ ਨਕਦੀ ਦੇ ਲੈਣ-ਦੇਣ ਅਤੇ ਉਸ ਦੀ ਆਵਾਜਾਈ ਦੌਰਾਨ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਬੈਂਕ ਸਟਾਫ ਨੂੰ ਬੈਂਕ ਵਿੱਚ ਆਉਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਕਿਸੇ ਵੀ ਅਸਧਾਰਨ ਗਤੀਵਿਧੀ ’ਤੇ ਨਜ਼ਰ ਰੱਖਣ ਲਈ ਕਿਹਾ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਬੈਂਕ ਸਟਾਫ ਨੂੰ ਹਦਾਇਤ ਕੀਤੀ ਕਿ ਪੁਲਿਸ ਅਤੇ ਹੋਰ ਜ਼ਰੂਰੀ ਐਮਰਜੈਂਸੀ ਨੰਬਰ ਬੈਂਕ ਅੰਦਰ ਪ੍ਰਮੁੱਖ ਥਾਵਾਂ ’ਤੇ ਡਿਸਪਲੇ ਕੀਤੇ ਜਾਣ, ਤਾਂ ਜੋ ਲੋੜ ਪੈਣ ’ਤੇ ਤੁਰੰਤ ਸੰਪਰਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਐੱਸ.ਐੱਸ.ਪੀ ਵੱਲੋਂ ਖੁਦ ਬੈਂਕਾਂ ਵਿੱਚ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਦੀ ਕਾਰਵਾਈ ਨੂੰ ਪੁਲਿਸ ਦੀ ਸਰਗਰਮ ਅਤੇ ਜ਼ਿੰਮੇਵਾਰ ਕਾਰਜਸ਼ੈਲੀ ਵਜੋਂ ਦੇਖਿਆ ਜਾ ਰਿਹਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ