ਨਵੀਂ ਪੀੜ੍ਹੀ ਨੂੰ ਵੀ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਉਣੇ ਜ਼ਰੂਰੀ : ਜਤਿੰਦਰ ਕੌਰ

ਨਵੀਂ ਪੀੜ੍ਹੀ ਨੂੰ ਵੀ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਉਣੇ ਜ਼ਰੂਰੀ : ਜਤਿੰਦਰ ਕੌਰ
ਦੀਪ ਹਸਪਤਾਲ ਦੇ ਸਟਾਫ ਨੇ ਮਨਾਇਆ ਤੀਆਂ ਦਾ ਤਿਉਹਾਰ

ਲੁਧਿਆਣਾ 12 ਅਗਸਤ (ਮਨਜੀਤ ਸਿੰਘ ਰੋਮਾਣਾ) ਦੀਪ ਹਸਪਤਾਲ, ਮਾਡਲ ਟਾਊਨ ਦੇ ਸਮੂਹ ਸਟਾਫ ਵੱਲੋਂ ਤੀਆਂ ਦਾ ਤਿਉਹਾਰ ਹੋਟਲ ਗਰੇਵਾਲ ਵਿਖੇ ਨਰਸਿੰਗ ਸੁਪਰਡੈਂਟ ਜਤਿੰਦਰ ਕੌਰ ਦੀ ਅਗਵਾਈ ਹੇਠ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੀਆਂ ਮਹਿਲਾ ਕਰਮਚਾਰੀਆਂ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੀਆਂ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।
ਸਮਾਗਮ ਦੌਰਾਨ ਪੰਜਾਬੀ ਲੋਕ ਗੀਤਾਂ ਅਤੇ ਤੀਆਂ ਨਾਲ ਸਬੰਧਤ ਗੀਤਾਂ ਦੀਆਂ ਪੇਸ਼ਕਾਰੀਆਂ ਨੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ। ਸਟਾਫ ਵੱਲੋਂ ਰਵਾਇਤੀ ਬੋਲੀਆਂ ਪਾ ਕੇ ਗਿੱਧਾ ਪਾਇਆ ਗਿਆ, ਜਿਸ ਵਿੱਚ ਮਹਿਲਾਵਾਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਸੋਲੋ ਡਾਂਸ ਦੀਆਂ ਪੇਸ਼ਕਾਰੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਨੂੰ ਹਾਜ਼ਰ ਸਟਾਫ ਵੱਲੋਂ ਖੂਬ ਪਸੰਦ ਕੀਤਾ ਗਿਆ।
ਨਰਸਿੰਗ ਸੁਪਰਡੈਂਟ ਜਤਿੰਦਰ ਕੌਰ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਮਹੱਤਵਪੂਰਨ ਤਿਉਹਾਰ ਹੈ। ਅਜਿਹੇ ਸਮਾਗਮ ਸਟਾਫ ਨੂੰ ਰੋਜ਼ਾਨਾ ਦੀ ਰੁਝੇਵਿਆਂ ਭਰੀ ਡਿਊਟੀ ਤੋਂ ਕੁਝ ਸਮਾਂ ਕੱਢ ਕੇ ਆਪਸੀ ਪਿਆਰ, ਸਾਂਝ ਅਤੇ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਵੀ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਉਣੇ ਜ਼ਰੂਰੀ ਹਨ।
ਇਸ ਮੌਕੇ ਤੀਆਂ ਦੇ ਰਵਾਇਤੀ ਪਹਿਰਾਵੇ ਵਿੱਚ ਸਜੀਆਂ ਮਹਿਲਾ ਸਟਾਫ ਮੈਂਬਰਾਂ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਗੀਤਾਂ, ਬੋਲੀਆਂ, ਗਿੱਧੇ ਅਤੇ ਡਾਂਸ ਦੀਆਂ ਪੇਸ਼ਕਾਰੀਆਂ ਦੌਰਾਨ ਸਮੂਹ ਸਟਾਫ ਨੇ ਤਾਲੀਆਂ ਵਜਾ ਕੇ ਕਲਾਕਾਰਾਂ ਦਾ ਹੌਸਲਾ ਵਧਾਇਆ।
ਸਮਾਗਮ ਦੌਰਾਨ ਸਟਾਫ ਮੈਂਬਰਾਂ ਨੇ ਇੱਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਤੀਆਂ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਨਮਨੀਤ ਕੌਰ, ਭੁਪਿੰਦਰ ਕੌਰ, ਜਸਪ੍ਰੀਤ ਕੌਰ, ਹਰਵਿੰਦਰ ਕੌਰ ਰਾਜਵੰਤ ਕੌਰ, ਅਮਰਜੀਤ ਕੌਰ, ਲਵਦੀਪ ਕੌਰ, ਪਰਮਜੀਤ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ