ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਅਤੇ ਸ਼ਹੀਦ ਜਨਰਲ ਸੁਬੇਗ ਸਿੰਘ ਦੇ ਜੱਦੀ ਪਿੰਡਾਂ ਵਿੱਚ ਯਾਦਗਾਰੀ ਬੁੱਤ ਸਥਾਪਿਤ ਕਰੇਗੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੈਨੇਡਾ ਇਕਾਈ
ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਅਤੇ ਸ਼ਹੀਦ ਜਨਰਲ ਸੁਬੇਗ ਸਿੰਘ ਦੇ ਜੱਦੀ ਪਿੰਡਾਂ ਵਿੱਚ ਯਾਦਗਾਰੀ ਬੁੱਤ ਸਥਾਪਿਤ ਕਰੇਗੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੈਨੇਡਾ ਇਕਾਈ
ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਅਤੇ ਕੌਮੀ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ — ਕੈਨੇਡਾ ਇਕਾਈ
ਸਰੀ, ਬ੍ਰਿਟਿਸ਼ ਕੋਲੰਬੀਆ, ਲੁਧਿਆਣਾ 8 ਅਗਸਤ (ਮਨਜੀਤ ਸਿੰਘ ਰੋਮਾਣਾ) ਮੀਰੀ-ਪੀਰੀ ਨਗਰ ਕੀਰਤਨ ਮੌਕੇ ਗੁਰਦੁਆਰਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ ਦੀ ਸਟੇਜ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਫਰਜ਼ੰਦ ਭਾਈ ਬਲਰਾਜ ਸਿੰਘ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਹਿਰੀ ਪ੍ਰਿਤਪਾਲ ਸਿੰਘ ਮੁਕੰਦਪੁਰ ਨੇ ਹੱਕ ਸੱਚ ਦਾ ਪਹਿਰੇਦਾਰ ਅਖਬਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਾਰਟੀ ਦੀ ਕੈਨੇਡਾ ਇਕਾਈ ਨੇ ਐਲਾਨ ਕੀਤਾ ਕਿ ਸਿੱਖ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਦੀ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖੀ ਜਾਵੇਗੀ।
ਸਮਾਗਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੈਨੇਡਾ ਇਕਾਈ ਦੇ ਆਗੂਆਂ ਨੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਸਥਾਨ ’ਤੇ ਇਕੱਤਰ ਹੋ ਕੇ ਦੋ ਅਹਿਮ ਕੌਮੀ ਫ਼ੈਸਲੇ ਕੀਤੇ। ਇਸ ਤਹਿਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਲੋਪੋਕੇ ਅਤੇ ਸ਼ਹੀਦ ਜਨਰਲ ਸੁਬੇਗ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਖਿਆਲਾ ਕਲਾਂ ਵਿਖੇ ਯਾਦਗਾਰੀ ਬੁੱਤ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਗਿਆ।
ਭਾਈ ਮੇਵਾ ਸਿੰਘ ਲੋਪੋਕੇ ਦਾ ਨਾਂ ਕੈਨੇਡਾ ਦੇ ਸਿੱਖ ਇਤਿਹਾਸ ਵਿੱਚ ਇੱਕ ਅਹਿਮ ਸਥਾਨ ਰੱਖਦਾ ਹੈ। ਉਹ ਲੋਪੋਕੇ, ਪੰਜਾਬ ਨਾਲ ਸਬੰਧਤ ਸਨ, 1906 ਵਿੱਚ ਬ੍ਰਿਟਿਸ਼ ਕੋਲੰਬੀਆ ਪਹੁੰਚੇ ਅਤੇ 11 ਜਨਵਰੀ 1915 ਨੂੰ ਨਿਊ ਵੈਸਟਮਿੰਸਟਰ ਵਿੱਚ ਉਨ੍ਹਾਂ ਨੂੰ ਫਾਂਸੀ ਦਿੱਤੀ ਗਈ। ਕੈਨੇਡਾ ਦੀ ਸਿੱਖ ਸੰਗਤ ਵੱਲੋਂ ਉਨ੍ਹਾਂ ਦੀ ਯਾਦ ਨੂੰ ਇੱਕ ਸਦੀ ਤੋਂ ਵੱਧ ਸਮੇਂ ਤੋਂ ਸਨਮਾਨ ਨਾਲ ਮਨਾਇਆ ਜਾਂਦਾ ਆ ਰਿਹਾ ਹੈ।
ਕੈਨੇਡਾ ਇਕਾਈ ਦੇ ਆਗੂਆਂ ਨੇ ਕਿਹਾ ਕਿ ਭਾਈ ਮੇਵਾ ਸਿੰਘ ਲੋਪੋਕੇ ਦੀ ਕੁਰਬਾਨੀ ਸਿੱਖ ਕੌਮ ਦੀ ਅਣਖ, ਸਵੈਮਾਣ ਅਤੇ ਜ਼ੁਲਮ ਦੇ ਵਿਰੁੱਧ ਖੜ੍ਹੇ ਹੋਣ ਦੀ ਇਤਿਹਾਸਕ ਪਰੰਪਰਾ ਦਾ ਅਹਿਮ ਅਧਿਆਇ ਹੈ। ਉਨ੍ਹਾਂ ਦੀ ਯਾਦਗਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਥਾਪਿਤ ਕਰਕੇ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਕੌਮੀ ਵਿਰਾਸਤ ਨਾਲ ਜੋੜਿਆ ਜਾਵੇਗਾ।
ਇਸੇ ਤਰ੍ਹਾਂ ਸ਼ਹੀਦ ਜਨਰਲ ਸੁਬੇਗ ਸਿੰਘ ਦੀ ਕੌਮੀ ਸੇਵਾ ਅਤੇ ਜੂਨ 1984 ਦੇ ਇਤਿਹਾਸ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਕੈਨੇਡਾ ਇਕਾਈ ਨੇ ਕਿਹਾ ਕਿ ਉਨ੍ਹਾਂ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਸਿੰਘਾਂ ਨਾਲ ਆਖਰੀ ਸਮੇਂ ਤੱਕ ਸਾਥ ਨਿਭਾਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਜਨਰਲ ਸੁਬੇਗ ਸਿੰਘ ਨੂੰ ਸ਼ਹੀਦ ਵਜੋਂ ਯਾਦ ਕਰਦੀ ਹੈ ਅਤੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਗੈਲਰੀ ਵਿੱਚ ਵੀ ਉਨ੍ਹਾਂ ਨੂੰ ਸਥਾਨ ਦਿੱਤਾ ਗਿਆ ਹੈ।
ਆਗੂਆਂ ਨੇ ਕਿਹਾ ਕਿ ਕੈਨੇਡਾ ਦੀ ਧਰਤੀ ’ਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਸਥਾਨ ਤੋਂ ਲਿਆ ਗਿਆ ਇਹ ਫ਼ੈਸਲਾ ਕੇਵਲ ਦੋ ਬੁੱਤ ਸਥਾਪਿਤ ਕਰਨ ਤੱਕ ਸੀਮਤ ਨਹੀਂ, ਸਗੋਂ ਸਿੱਖ ਕੌਮ ਦੇ ਸ਼ਹੀਦੀ ਇਤਿਹਾਸ ਨੂੰ ਸੰਭਾਲਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਸੰਕਲਪ ਹੈ। ਪਾਰਟੀ ਭਵਿੱਖ ਵਿੱਚ ਵੀ ਸਿੱਖ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ, ਸੰਘਰਸ਼ੀ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਉਪਰਾਲੇ ਕਰਦੀ ਰਹੇਗੀ।
ਇਸ ਮੌਕੇ ਹਰਪਾਲ ਸਿੰਘ ਬਲੇਰ ਜਨਰਲ ਸਕੱਤਰ, ਸ.ਗੁਰਜੋਤ ਸਿੰਘ ਪ੍ਰਧਾਨ ਕੈਨੇਡਾ ਇਕਾਈ, ਸ.ਐੱਸ.ਪੀ. ਸਿੰਘ ਮਾਨ ਮੀਤ ਪ੍ਰਧਾਨ ਕੈਨੇਡਾ ਇਕਾਈ, ਸ.ਹਰਪ੍ਰੀਤ ਸਿੰਘ ਯੋਧੇ ਯੂਥ ਪ੍ਰਧਾਨ ਕੈਨੇਡਾ, ਸ.ਹਰਦਮਨ ਸਿੰਘ,ਬਾਬਾ ਸਰੂਪ ਸਿੰਘ ਤੁੜਹਰਿੰਦਰ ਸਿੰਘ , ਗੁਰਮੀਤ ਸਿੰਘ ਕੈਲਗਰੀ , ਬਲਰਾਜ ਸਿੰਘ ਲੋਪੋਕੇ, ਭੁਪਿੰਦਰ ਸਿੰਘ ਸਿੱਧੂ , ਸ.ਰਣਦੀਪ ਸਿੰਘ ਸੰਧੂ ਸਾਬਕਾ ਪੀ.ਏ. ਸਰਦਾਰ ਸਿਮਰਨਜੀਤ ਸਿੰਘ ਮਾਨ, ਹਰਦੇਵ ਸਿੰਘ ਗਿੱਲ , ਸ.ਸਰੋਵਰ ਸਿੰਘ, ਲਖਵੰਤ ਸਿੰਘ, ਪ੍ਰਧਾਨ ਅਮਨਦੀਪ ਸਿੰਘ ਨਿਹੰਗ, ਮਲਕੀਤ ਸਿੰਘ ਫੌਜੀ, ਸਕੱਤਰ ਭੁਪਿੰਦਰ ਸਿੰਘ ਹੋਠੀ ਸਮੇਤ ਕੈਨੇਡਾ ਇਕਾਈ ਦੇ ਹੋਰ ਸਾਥੀ ਹਾਜ਼ਰ ਸਨ।
टिप्पणियाँ
एक टिप्पणी भेजें