ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਆਗਮਨ ਪੁਰਬ ਦੇ ਸਬੰਧ 'ਚ ਕੀਰਤਨ ਸਮਾਗਮ ਕਰਵਾਇਆ

ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਆਗਮਨ ਪੁਰਬ ਦੇ ਸਬੰਧ 'ਚ ਕੀਰਤਨ ਸਮਾਗਮ ਕਰਵਾਇਆ 
ਲੁਧਿਆਣਾ, 3 ਅਗਸਤ (ਮਨਜੀਤ ਸਿੰਘ ਰੋਮਾਣਾ) ਬਾਲਾ ਪ੍ਰੀਤਮ ਧੰਨ ਧੰਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਕਲਗੀਧਰ ਰੋਡ ਫੀਲਡ ਗੰਜ ਵਿਖੇ ਭਾਈ ਮੰਝ ਸੇਵਕ ਜਥਾ ਮਾਡਲ ਗ੍ਰਾਮ ਵੱਲੋਂ ਲੜੀਵਾਰ ਕੀਰਤਨ ਸਮਾਗਮ ਸਿਮਰਨ ਅਭਿਆਸ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਬੀਬੀ ਇੰਦਰਜੀਤ ਕੌਰ, ਬੀਬੀ ਗੁਰਮੀਤ ਕੌਰ, ਭਾਈ ਪਰਮਿੰਦਰ ਸਿੰਘ, ਭਾਈ ਗੁਰਚਰਨ ਸਿੰਘ ਦੇ ਜਥੇ ਦੇ ਮੈਂਬਰਾਂ, ਉਪਰੰਤ ਭਾਈ ਸਿਮਰਪ੍ਰੀਤ ਸਿੰਘ ਜੀ (ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸੰਗਤਾਂ ਦੇ ਠਾਠਾ ਮਾਰਦਾ ਇਕੱਠ ਨੂੰ ਸੰਬੋਧਨ ਕਰਦਿਆ ਮੀਤ ਸਕੱਤਰ ਤੇਜਿੰਦਰ ਪਾਲ ਸਿੰਘ ਜੀ ਨੇ ਸੰਗਤਾਂ ਨੂੰ ਲਗਾਤਾਰ ਨੌ ਦਿਨਾਂ ਦੇ ਚਲ ਰਹੇ ਗੁਰਮਤਿ ਸਮਾਗਮਾਂ ਬਾਰੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮੂਹ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਪੑਧਾਨ ਅਤੇ ਪ੍ਰਬੰਧਕ ਕਮੇਟੀ ਵੱਲੋ ਭਾਈ ਮੰਝ ਸੇਵਕ ਜਥਾ ਦੇ ਮੈਂਬਰ ਪਰਮਜੀਤ ਸਿੰਘ ਅਤੇ ਹਰਵਿੰਦਰ ਮੋਹਨ ਸਿੰਘ ਖਾਲਸਾ ਦਾ ਸਨਮਾਨ ਕੀਤਾ ਗਿਆ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਜਥੇ ਦੇ ਮੈਂਬਰ ਜਸਬੀਰ ਸਿੰਘ ਵਾਲੀਆ, ਪੑਭਜੋਤ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਇਸ਼ਦੀਪ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਮਨਿੰਦਰਪਾਲ ਸਿੰਘ, ਅਰਵਿੰਦਰ ਪਾਲ ਸਿੰਘ ਬੰਟੀ, ਗੁਰਵਿੰਦਰ ਸਿੰਘ ਰਾਜਾ, ਹਰਵਿੰਦਰ ਮੋਹਨ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ, ਬੀਬੀ ਜਸਵਿੰਦਰ ਕੌਰ, ਬੀਬੀ ਸਿਮਰਨਪ੍ਰੀਤ ਕੌਰ ਆਦਿ ਨੇ ਅਪਣੀ ਹਾਜਰੀ ਲਗਵਾਈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ