ਲੁਧਿਆਣਾ ਬੱਸ ਸਟੈਂਡ ’ਤੇ ‘Food Safety on Wheels’ ਦੀ ਦਸਤਕ: ਦੁੱਧ ਦੇ 6 ਸੈਂਪਲਾਂ ਦੀ ਮੌਕੇ ’ਤੇ ਜਾਂਚ

ਲੁਧਿਆਣਾ ਬੱਸ ਸਟੈਂਡ ’ਤੇ ‘Food Safety on Wheels’ ਦੀ ਦਸਤਕ: ਦੁੱਧ ਦੇ 6 ਸੈਂਪਲਾਂ ਦੀ ਮੌਕੇ ’ਤੇ ਜਾਂਚ
ਲੁਧਿਆਣਾ, 10 ਅਗਸਤ (ਮਨਜੀਤ ਸਿੰਘ ਰੋਮਾਣਾ) ਖਪਤਕਾਰਾਂ ਦੀ ਸਿਹਤ ਦੀ ਸੁਰੱਖਿਆ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਲੁਧਿਆਣਾ ਵਿਖੇ ਫੂਡ ਟੈਸਟਿੰਗ ਗਤੀਵਿਧੀ ਕਰਵਾਈ ਗਈ।

ਇਸ ਦੌਰਾਨ ਕੁੱਲ 6 ਦੁੱਧ ਦੇ ਸੈਂਪਲਾਂ ਦੀ ਜਾਂਚ ‘Food Safety on Wheels’ ਮੋਬਾਈਲ ਫੂਡ ਟੈਸਟਿੰਗ ਵੈਨ ਰਾਹੀਂ ਮੌਕੇ ’ਤੇ ਕੀਤੀ ਗਈ। ਸਾਰੇ ਸੈਂਪਲਾਂ ਦੀ ਜਾਂਚ ਉਪਰੰਤ ਫੂਡ ਬਿਜ਼ਨਸ ਆਪਰੇਟਰਾਂ (FBOs) ਨੂੰ ਟੈਸਟ ਰਿਪੋਰਟਾਂ ਮੌਕੇ ’ਤੇ ਹੀ ਮੁਹੱਈਆ ਕਰਵਾਈਆਂ ਗਈਆਂ, ਤਾਂ ਜੋ ਉਹ ਆਪਣੇ ਖਾਣ-ਪੀਣ ਦੇ ਉਤਪਾਦਾਂ ਦੀ ਗੁਣਵੱਤਾ ਅਤੇ ਸੁਰੱਖਿਆ ਸਬੰਧੀ ਤੁਰੰਤ ਜਾਣਕਾਰੀ ਪ੍ਰਾਪਤ ਕਰ ਸਕਣ।

ਇਸ ਦੇ ਨਾਲ ਹੀ ਬੱਸ ਸਟੈਂਡ ਵਿਖੇ ਜਾਗਰੂਕਤਾ ਅਤੇ ਟ੍ਰੇਨਿੰਗ ਸੈਸ਼ਨ ਵੀ ਕਰਵਾਇਆ ਗਿਆ। ਇਸ ਸੈਸ਼ਨ ਦੌਰਾਨ ਫੂਡ ਬਿਜ਼ਨਸ ਆਪਰੇਟਰਾਂ ਨੂੰ ਭੋਜਨ ਦੀ ਸਫ਼ਾਈ, ਸੁਰੱਖਿਅਤ ਹੈਂਡਲਿੰਗ, ਗੁਣਵੱਤਾ ਬਰਕਰਾਰ ਰੱਖਣ ਅਤੇ ਫੂਡ ਸੇਫਟੀ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਡਾ. ਆਸ਼ੀਸ਼ ਚਾਵਲਾ, ਜ਼ਿਲ੍ਹਾ ਸਿਹਤ ਅਫ਼ਸਰ, ਲੁਧਿਆਣਾ ਨੇ ਕਿਹਾ ਕਿ ਮੌਕੇ ’ਤੇ ਫੂਡ ਸੈਂਪਲਾਂ ਦੀ ਜਾਂਚ ਅਤੇ ਟੈਸਟ ਰਿਪੋਰਟਾਂ ਮੁਹੱਈਆ ਕਰਵਾਉਣ ਨਾਲ ਫੂਡ ਬਿਜ਼ਨਸ ਆਪਰੇਟਰਾਂ ਵਿੱਚ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲਾ ਭੋਜਨ ਮੁਹੱਈਆ ਕਰਵਾਉਣ ਵਿੱਚ ਵੀ ਮਦਦ ਮਿਲਦੀ ਹੈ।

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਗੁਣਵੱਤਾ ਵਾਲਾ ਭੋਜਨ ਉਪਲਬਧ ਕਰਵਾਉਣ ਲਈ ਅਜਿਹੀਆਂ ਫੂਡ ਟੈਸਟਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ