ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਹੋਏ ਸੇਵਾ ਮੁਕਤ, ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵਿੱਚ ਸਨ ਤੈਨਾਤ
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਹੋਏ ਸੇਵਾ ਮੁਕਤ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵਿੱਚ ਸਨ ਤੈਨਾਤ ਲੁਧਿਆਣਾ, 27 ਫਰਵਰੀ (ਮਨਜੀਤ ਸਿੰਘ ਰੋਮਾਣਾ) ਸਿਵਲ ਸਰਜਨ ਦਫਤਰ ਲੁਧਿਆਣਾ ਵਿਖੇ ਸੇਵਾ ਨਿਭਾਅ ਰਹੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਆਪਣੀ ਲੰਬੀ ਸਰਕਾਰੀ ਸੇਵਾ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਗਏ। ਦਫ਼ਤਰ ਦੇ ਸਮੂਹ ਅਧਿਕਾਰੀ, ਕਰਮਚਾਰੀਆਂ ਵੱਲੋਂ ਉਹਨਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਹ ਵਰਨਣ ਯੋਗ ਹੈ ਕਿ ਉਹਨਾਂ ਨੇ ਵੱਖ ਵੱਖ ਅਹੁਦਿਆਂ ਤੇ ਰਹਿ ਕੇ ਕੁੱਲ 37 ਸਾਲ, 10 ਮਹੀਨੇ ਅਤੇ 21 ਦਿਨ ਦੀ ਸੇਵਾ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ। ਇਸ ਸੇਵਾ ਦੌਰਾਨ ਉਹਨਾਂ ਨੇ ਜ਼ਿਲ੍ਹਾ ਬਠਿੰਡਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਅਤੇ ਸਟੇਟ ਹੈਡ ਆਫ਼ਿਸ ਚੰਡੀਗੜ੍ਹ ਵਿਖੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਸਮਾਰੋਹ ਦੌਰਾਨ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕਰਕੇ ਉਨ੍ਹਾਂ ਦੀ ਸੇਵਾ ਦੀ ਸਰਾਹਨਾ ਕੀਤੀ। ਇਸ ਸਮਾਰੋਹ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਯੋਜਨਾਵਾਂ ਅਤੇ ਲੋਕ ਭਲਾਈ ਸੰਦੇਸ਼ਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੀ ਮਿਹਨਤ, ਸਾਫ-ਸੁਥਰੀ ਛਵੀ ਅਤੇ ਡਿਊਟੀ ਪ੍ਰਤੀ ਵਫ਼ਾਦਾਰੀ ਸਦਾ ਯਾਦ ਰਹੇਗੀ। ਉਨ੍ਹਾਂ ਮੀਡੀਆ...