ਨਸ਼ਾ ਮੁਕਤ ਸਮਾਜ ਬਣਾਉਣ ਲਈ ਪੁਲਿਸ ਦੇ ਨਾਲ-ਨਾਲ ਆਮ ਜਨਤਾ ਦੀ ਭੂਮਿਕਾ ਬਹੁਤ ਅਹਿਮ ਹੈ - ਐਸਐਸਪੀ ਡਾ. ਦਰਪਣ ਆਹਲੂਵਾਲੀਆ
ਨਸ਼ਾ ਮੁਕਤ ਸਮਾਜ ਬਣਾਉਣ ਲਈ ਪੁਲਿਸ ਦੇ ਨਾਲ-ਨਾਲ ਆਮ ਜਨਤਾ ਦੀ ਭੂਮਿਕਾ ਬਹੁਤ ਅਹਿਮ ਹੈ - ਐਸਐਸਪੀ ਡਾ. ਦਰਪਣ ਆਹਲੂਵਾਲੀਆ ਪੁਲਿਸ ਜਿਲ੍ਹਾ ਖੰਨਾ ਮੁਖੀ ਦੀ ਅਗਵਾਈ ਹੇਠ ‘ਦਿਹਾਤੀ ਦੌਰਾ’ ਮੁਹਿੰਮ ਨੂੰ ਵੱਡਾ ਸਹਿਯੋਗ, ਪਿੰਡ ਖੱਟੜਾ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਦਾ ਸੰਦੇਸ਼ ਪਿੰਡ ਦੇ ਲੋਕਾਂ ਨੇ ਲਿਆ ਸੰਕਲਪ, ਨਸ਼ਿਆਂ ਖਿਲਾਫ ਪੁਲਿਸ ਨਾਲ ਰਲਕੇ ਲੜਾਂਗੇ ਸਾਂਝੀ ਲੜਾਈ, ਦੇਵਾਂਗੇ ਹਰ ਸੰਭਵ ਸਹਿਯੋਗ ਖੰਨਾ, 30 ਅਪ੍ਰੈਲ (ਮਨਜੀਤ ਸਿੰਘ ਰੋਮਾਣਾ) ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਖੰਨਾ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ‘ਦਿਹਾਤੀ ਦੌਰਾ ਯੋਜਨਾ’ ਲਗਾਤਾਰ ਸ਼ਲਾਘਾ ਹਾਸਲ ਕਰ ਰਹੀ ਹੈ। ਇਸੇ ਕੜੀ ਹੇਠ ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਪਿੰਡ ਖੱਟੜਾ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੰਦੇਸ਼ ਦਿੱਤਾ ਗਿਆ। ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਮੈਦਾਨੀ ਪੱਧਰ ‘ਤੇ ਸਰਗਰਮ ਹਾਜ਼ਰੀ ਅਤੇ ਲੋਕਾਂ ਨਾਲ ਸਿੱਧੀ ਗੱਲਬਾਤ ਨੇ ਖੰਨਾ ਪੁਲਿਸ ਪ੍ਰਤੀ ਲੋਕਾਂ ਦਾ ਭਰੋਸਾ ਕਾਫ਼ੀ ਵਧਾਇਆ ਹੈ। ਉਨ੍ਹਾਂ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀਆਂ ਮੁਹਿੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਪੁਲ...