ਨਸ਼ਾ-ਮੁਕਤ ਪੰਜਾਬ ਵੱਲ ਮਜ਼ਬੂਤ ਕਦਮ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਹਫ਼ਤੇ ਦੀਆਂ ਗਤੀਵਿਧੀਆਂ ਨੇ ਫੜੀ ਰਫ਼ਤਾਰ
ਨਸ਼ਾ-ਮੁਕਤ ਪੰਜਾਬ ਵੱਲ ਮਜ਼ਬੂਤ ਕਦਮ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਹਫ਼ਤੇ ਦੀਆਂ ਗਤੀਵਿਧੀਆਂ ਨੇ ਫੜੀ ਰਫ਼ਤਾਰ ਨੁੱਕੜ ਨਾਟਕਾਂ, ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਦਿੱਤਾ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੰਦੇਸ਼ ਲੁਧਿਆਣਾ 25 ਜੂਨ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਨਸ਼ਾ ਮੁਕਤੀ ਜਾਗਰੂਕਤਾ ਹਫ਼ਤਾ ਉਤਸ਼ਾਹ ਅਤੇ ਜਨ-ਭਾਗੀਦਾਰੀ ਨਾਲ ਮਨਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਘਾਤਕ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਨਾ ਹੈ। ਸਿਵਲ ਸਰਜਨ ਡਾ. ਰਮਨਦੀਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਰੁਣ ਸੱਗੜ , ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਡਾ. ਅਖਿਲ ਸਰੀਨ, ਡਾ. ਰੋਹਿਤ ਰਾਮਪਾਲ, ਮਨੋਚਿਕਿਤਸਾ ਵਿਭਾਗ ਦੇ ਮਾਹਿਰ ਡਾਕਟਰਾਂ ਅਤੇ ਨਵਜੀਵਨ ਕੇਂਦਰ ਸਿਵਲ ਹਸਪਤਾਲ ਦੇ ਸਟਾਫ਼ ਦੀ ਅਗਵਾਈ ਹੇਠ ਹਫ਼ਤੇ ਭਰ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ 25 ਜੂਨ 2026 ਨੂੰ ਪ੍ਰਭ...