ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਊਟ ਵਿਖੇ ਸਰਟੀਫਿਕੇਟ ਵੰਡ ਸਮਾਰੋਹ
ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਊਟ ਵਿਖੇ ਸਰਟੀਫਿਕੇਟ ਵੰਡ ਸਮਾਰੋਹ ਲੁਧਿਆਣਾ 11 ਜੁਲਾਈ (ਮਨਜੀਤ ਸਿੰਘ ਰੋਮਾਣਾ) ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਊਟ ਵਿਖੇ 'ਸਮਰ ਕਰੈਸ਼ ਕੋਰਸ' ਪੂਰਾ ਹੋਣ 'ਤੇ 'ਸਰਟੀਫਿਕੇਟ ਵੰਡ ਸਮਾਰੋਹ' ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਬਾਲੀਵੁੱਡ ਸੰਗੀਤ, ਨ੍ਰਿਤ ਅਤੇ ਸਾਜ਼ ਦੀਆਂ ਪੇਸ਼ਕਾਰੀਆਂ ਕੀਤੀਆਂ। ਪ੍ਰੋਗਰਾਮ ਦੀ ਸ਼ੁਰੂਆਤ ਡੀਨ, ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਨੇ ਪਹੁੰਚੇ ਹੋਏ ਪਤਵੰਤੇ ਸੱਜਣਾਂ ਨੂੰ "ਜੀ ਆਇਆਂ" ਆਖਿਆ ਅਤੇ ਇੰਸਟੀਚਊਟ ਵਿਖੇ ਕਰਵਾਏ ਜਾ ਰਹੇ ਕੋਰਸਾਂ 'ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਇੰਸਟੀਚਊਟ ਵਿਚ ਗਾਇਕੀ, ਨ੍ਰਿਤ ਅਤੇ ਹਰ ਤਰ੍ਹਾਂ ਦੇ ਸਾਜ਼ ਵਜਾਉਣ ਦੀ ਸਿਖਲਾਈ ਅਤੇ ਆਡੀਓ-ਵੀਡੀਓ ਤਕਨਾਲੋਜੀ ਆਦਿ ਦੇ ਕੋਰਸ ਪਾਠ-ਕ੍ਰਮ ਵਿਧੀ ਅਨੁਸਾਰ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡਾਇਰੈਕਟਰ ਡਾ. ਚਰਨ ਕਮਲ ਸਿੰਘ ਹੁਰਾਂ ਦੀ ਯੋਗ ਅਗਵਾਈ ਵਿਚ ਅੱਜ ਦਾ ਇਹ ਸਮਾਗਮ ਉਲੀਕਿਆ ਗਿਆ ਹੈ, ਡਾਇਰੈਕਟਰ ਸਾਹਿਬ ਵਿਦੇਸ਼ ਦੌਰੇ ਤੇ ਹੋਣ ਦੇ ਬਾਵਜੂਦ ਵੀ ਅੱਜ ਦੇ ਸਮਾਗਮ ਦਾ ਵੀਡੀਓ ਕਾਨਫਰੰਸ ਰਾਹੀਂ ਆਨੰਦ ਮਾਣ ਰਹੇ ਹਨ ਅਤੇ ਲਗਾਤਾਰ ਲੋੜੀਂਦੇ ਨਿਰਦੇਸ਼ ਦੇ ਕੇ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਤਤਪਰ ਹਨ। ਪ੍ਰੋਗਰਾਮ ਦੀ ਸ਼ੁਰੂਆਤ ਕਲਾਸੀਕਲ ਦੀ ਸਿਖਿਆਰਥਣ ਹਰਸਿਮਰਨ ਕੌਰ ਨੇ ਗੁਰਬਾਣੀ ਦੇ ਸ਼ਬਦ 'ਕਲਿਯੁਗ ਜਹਾਜ ਅਰਜਨ ਗੁਰੂ...