संदेश

जुलाई 12, 2026 की पोस्ट दिखाई जा रही हैं

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ 17-07-2020 ਦੇ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਮਨਾਇਆ ਕਾਲਾ ਦਿਨ

चित्र
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ 17-07-2020 ਦੇ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਮਨਾਇਆ ਕਾਲਾ ਦਿਨ ਆਗੂਆਂ ਨੇ 7 ਅਗਸਤ ਨੂੰ ਮੋਹਾਲੀ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਕਰਨ ਦੇ ਕੀਤੇ ਆਦੇਸ਼ ਲੁਧਿਆਣਾ, 18 ਜੁਲਾਈ (ਮਨਜੀਤ ਸਿੰਘ ਰੋਮਾਣਾ) ਸਾਂਝਾ ਮੁਲਾਜ਼ਮ ਮੰਚ ਦੇ ਸੂਬਾ ਸੂਬਾ ਪੱਧਰੀ ਸੱਦੇ 'ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਅੱਜ ਡਿਪਟੀ ਕਮਿਸਨਰ ਦਫਤਰਾਂ ਦੇ ਬਾਹਰ ਇਕੱਠੇ ਹੋ ਕੇ 17-07-2020 ਦੇ ਮੁਲਾਜ਼ਮ ਮਾਰੂ ਪਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਮੁਲਾਜ਼ਮਾਂ ਵਿੱਚ ਜਿੱਥੇ ਜੋਸ਼ ਦਿਖਾਈ ਦਿੱਤਾ ਉੱਥੇ ਹੀ ਉਹ ਖਫਾ ਵੀ ਨਜਰ ਆਏ। ਮੁਲਾਜਮ ਆਗੂਆਂ ਨੇ ਸਾਫ ਆਖ ਦਿੱਤਾ ਕਿ ਜੇਕਰ ਮੁਲਾਜਮਾਂ ਦੀਆਂ ਵੋਟਾਂ ਲੈਣੀਆਂ ਹਨ ਤਾਂ ਮੁਲਾਜਮਾਂ ਦੀਆਂ ਲਟਕਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰੋ ਨਹੀਂ ਤਾਂ 2027 ਚ ਆਪ ਨੂੰ ਦਫਾ ਕਰਨ ਦੀ ਮੁਲਾਜਮਾਂ ਵੱਲੋਂ ਪੱਕੀ ਗਾਰੰਟੀ ਹੈ।    ਇਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ 18 ਫੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਏ.ਸੀ.ਪੀ. ਸਕੀਮ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17 ਜੁਲਾਈ 2020 ਦੇ ਪੱਤਰ ਰਾ...

ਚੀਫ ਜਸਟਿਸ ਆਫ ਇੰਡੀਆ, ਸਾਬਕਾ ਰਾਸ਼ਟਰਪਤੀ, ਦਿੱਲੀ ਦੀ ਮੁੱਖ ਮੰਤਰੀ ਸਮੇਤ ਹਜ਼ਾਰਾਂ ਸ਼ਰਧਾਲੂਆਂ ਨੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ 100ਵੇਂ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ

चित्र
ਚੀਫ ਜਸਟਿਸ ਆਫ ਇੰਡੀਆ, ਸਾਬਕਾ ਰਾਸ਼ਟਰਪਤੀ, ਦਿੱਲੀ ਦੀ ਮੁੱਖ ਮੰਤਰੀ ਸਮੇਤ ਹਜ਼ਾਰਾਂ ਸ਼ਰਧਾਲੂਆਂ ਨੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ 100ਵੇਂ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ  ਸਰਦਾਰ ਤੇਜਾ ਸਿੰਘ ਸਮੁੰਦਰੀ ਨੇ ਪੰਥਕ ਸਿਧਾਂਤਾਂ ਦੇ ਨਾਲ-ਨਾਲ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵੀ ਉਤਸ਼ਾਹਿਤ ਕੀਤਾ: ਕਾਲਕਾ, ਕਾਹਲੋਂ  ਨਵੀਂ ਦਿੱਲੀ, 18 ਜੁਲਾਈ (ਮਨਜੀਤ ਸਿੰਘ ਰੋਮਾਣਾ) ਭਾਰਤ ਦੇ ਚੀਫ ਜਸਟਿਸ ਆਫ ਇੰਡੀਆ, ਜਸਟਿਸ ਸੂਰਿਆ ਕਾਂਤ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਧਰਮ ਪਤਨੀ ਗੁਰਸ਼ਰਨ ਕੌਰ, ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਪਰਵੇਸ਼ ਵਰਮਾ, ਬਾਲੀਵੁੱਡ ਅਦਾਕਾਰ ਅਨੁਪਮ ਖੇਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਹਜ਼ਾਰਾਂ ਸੰਗਤਾਂ ਨੇ ਮਹਾਨ ਸਿੱਖ ਆਗੂ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ 100ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਰਦਾਰ ਤੇਜਾ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਰਾਹੀਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦਾ ਵੱਡਾ ਉਪਰਾਲਾ

चित्र
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਰਾਹੀਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦਾ ਵੱਡਾ ਉਪਰਾਲਾ ਬਲਾਕ ਮਾਛੀਵਾੜਾ ਸਾਹਿਬ ਅਤੇ ਰਾਏਕੋਟ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਲੋਕਾਂ ਨੂੰ ਜੋੜਿਆ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪੰਜਾਬ ਸਰਕਾਰ ਦੀ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਲੁਧਿਆਣਾ, 18 ਜੁਲਾਈ (ਮਨਜੀਤ ਸਿੰਘ ਰੋਮਾਣਾ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮਾਂ ਤਹਿਤ ਅੱਜ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਕਕਰਾਲਾ ਕਲਾਂ, ਪਿੰਡ ਕਕਰਾਲਾ ਖੁਰਦ ਅਤੇ ਬਲਾਕ ਰਾਏਕੋਟ ਦੇ ਪਿੰਡ ਜਲਾਲਦੀਵਾਲ ਅਤੇ ਪਿੰਡ ਰਾਜਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਅਧਿਆਤਮਿਕ ਯਾਤਰਾ 'ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਦੀ ਸਕ੍ਰੀਨਿੰਗ ਕਰਵਾਈ ਗਈ। ਇਸ ਉਪਰਾਲੇ ਦਾ ਮੁੱਖ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਅਤੇ ਉਨ੍ਹਾਂ ਦੀਆਂ ਸਰਬਸਾਂਝੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਲਗਭਗ 30 ਮਿੰਟ ਦੀ ਇਸ ਡਾਕੂਮੈਂਟਰੀ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਕ੍ਰੀਨਿੰਗ ਦੌਰਾਨ ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਹੋਰ ਇਲਾਕਾ ਨਿਵਾਸੀਆਂ ਨੇ ਵੱਡ...

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਤੀਜਾ "ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ" ਸਫ਼ਲਤਾਪੂਰਵਕ ਆਯੋਜਿਤ

चित्र
ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਤੀਜਾ "ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ" ਸਫ਼ਲਤਾਪੂਰਵਕ ਆਯੋਜਿਤ ਐਸ.ਐਸ.ਪੀ ਨੇ ਦਿੱਤੇ ਨਿਰਦੇਸ, ਹਰ ਸ਼ਿਕਾਇਤ ਦੀ ਹੋਵੇ ਨਿਰਪੱਖ ਅਤੇ ਸਮਾਂ-ਬੱਧ ਜਾਂਚ ਸਮਾਧਾਨ ਕੈਂਪਾਂ ਨਾਲ ਵਧਿਆ ਲੋਕਾਂ ਦਾ ਪੁਲਿਸ 'ਤੇ ਭਰੋਸਾ: ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਇੱਕੋ ਮੰਚ 'ਤੇ ਹੋਈ ਸੁਣਵਾਈ, ਕਈ ਸ਼ਿਕਾਇਤਾਂ ਦਾ ਹੋਇਆ ਤੁਰੰਤ ਹੱਲ ਖੰਨਾ ਪੁਲਿਸ ਦੇ ਸਮਾਧਾਨ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ ਖੰਨਾ, ਲੁਧਿਆਣਾ,18 ਜੁਲਾਈ (ਮਨਜੀਤ ਸਿੰਘ ਰੋਮਾਣਾ) ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੰਨਾ ਪੁਲਿਸ ਵੱਲੋਂ ਏ.ਐਸ. ਕਾਲਜ ਵੂਮੈਨ, ਖੰਨਾ ਵਿਖੇ ਤੀਜਾ "ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ" ਲਗਾਇਆ ਗਿਆ। ਕੈਂਪ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਖੁਦ ਕੀਤੀ। ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਸਮੂਹ ਗਜ਼ਟਿਡ ਅਧਿਕਾਰੀ, ਸੁਪਰਵਾਇਜ਼ਰੀ ਅਧਿਕਾਰੀ, ਐਸ.ਐਚ.ਓ., ਚੌਂਕੀ ਇੰਚਾਰਜ ਅਤੇ ਤਫ਼ਤੀਸ਼ੀ ਅਫ਼ਸਰ ਮੌਜੂਦ ਰਹੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਲੈ ਕੇ ਪਹੁੰਚੇ। ਕਈ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਜਦਕਿ ਬਾਕੀ ਰਹ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵਿਸ਼ੇਸ਼ ਲੋਕ ਅਦਾਲਤ ਆਯੋਜਿਤ

चित्र
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵਿਸ਼ੇਸ਼ ਲੋਕ ਅਦਾਲਤ ਆਯੋਜਿਤ ਧਾਰਾ 138 ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਨਾਲ ਸੰਬੰਧਿਤ ਮਾਮਲਿਆਂ ਦੇ ਕੀਤੇ ਨਿਪਟਾਰੇ ਲੁਧਿਆਣਾ, 18 ਜੁਲਾਈ (ਮਨਜੀਤ ਸਿੰਘ ਰੋਮਾਣਾ) ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਦੀ ਯੋਗ ਅਗਵਾਈ ਅਤੇ ਸ਼੍ਰੀ ਹਿਮਾਂਸ਼ੂ ਅਰੋੜਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਨਿਗਰਾਨੀ ਹੇਠ ਅੱਜ ਮਿਤੀ 18.07.2026 ਨੂੰ ਜ਼ਿਲ੍ਹਾ ਅਦਾਲਤਾਂ, ਲੁਧਿਆਣਾ ਵਿਖੇ ਧਾਰਾ 138 ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਨਾਲ ਸੰਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਲੋਕ ਅਦਾਲਤ ਲਈ ਜ਼ਿਲ੍ਹਾ ਪੱਧਰ 'ਤੇ 17 ਬੈਂਚਾਂ ਅਤੇ ਉਪ ਮੰਡਲ ਪੱਧਰ (ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ) ਵਿਖੇ 8 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵੱਲੋਂ ਚੈਕ ਬਾਊਂਸ ਨਾਲ ਸੰਬੰਧਿਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਯਤਨ ਕੀਤੇ ਗਏ। ਇਸ ਲੋਕ ਅਦਾਲਤ ਦੌਰਾਨ 8894 ਕੇਸਾਂ ਦੀ ਸੁਣਵਾਈ ਕੀਤੀ ਗਈ ਜਿਨ੍ਹਾਂ ਵਿੱਚੋ 3619 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 66,13,27715 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਉਦੇਸ਼ ਚੈਕ ਬਾਊਂਸ ਨਾਲ ਸੰਬੰਧਿਤ ਲੰਬਿਤ ...

ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ ਹੋਏ ਮੋਬਾਇਲ ਅਸਲ ਮਾਲਕਾਂ ਨੂੰ ਕੀਤੇ ਵਾਪਸ

चित्र
ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ ਹੋਏ ਮੋਬਾਇਲ ਅਸਲ ਮਾਲਕਾਂ ਨੂੰ ਕੀਤੇ ਵਾਪਸ ਮੋਬਾਇਲ ਗੁੰਮ ਜਾਂ ਚੋਰੀ ਹੋਣ 'ਤੇ ਤੁਰੰਤ ਸਾਂਝ ਕੇਂਦਰ ਵਿੱਚ ਰਿਪੋਰਟ ਕਰੋ: ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਐਸ.ਐਸ.ਪੀ. ਖੰਨਾ ਨੇ ਲੋਕਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਵੀ ਲੋਕਾਂ ਨੂੰ ਕੀਤਾ ਜਾਗਰੂਕ  1930 ਹੈਲਪਲਾਈਨ 'ਤੇ ਤੁਰੰਤ ਸ਼ਿਕਾਇਤ ਕਰੋ, ਸਾਈਬਰ ਠੱਗੀ ਤੋਂ ਬਚੋ: ਡਾ. ਦਰਪਣ ਆਹਲੂਵਾਲੀਆ ਖੰਨਾ, ਲੁਧਿਆਣਾ, 18 ਜੁਲਾਈ (ਮਨਜੀਤ ਸਿੰਘ ਰੋਮਾਣਾ) ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਚੋਰੀ ਅਤੇ ਗੁੰਮ ਹੋਏ 129 ਮੋਬਾਇਲ ਫੋਨ ਬਰਾਮਦ ਕਰਕੇ ਅੱਜ ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤੇ ਗਏ। ਇਸ ਮੌਕੇ ਮੋਬਾਇਲ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਪੰਜਾਬ ਪੁਲਿਸ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਦੀ ਸ਼ਲਾਘਾ ਕੀਤੀ। ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਇਲ ਫੋਨ ਚੋਰੀ ਜਾਂ ਗੁੰਮ ਹੋ ਜਾਂਦਾ ਹੈ ਤਾਂ ਉਹ ਬਿਨਾਂ ਦੇਰੀ ਆਪਣੇ ਨਜ਼ਦੀਕੀ ਸਾਂਝ ਕੇਂਦਰ ਵਿੱਚ ਰਿਪੋਰਟ ਦਰਜ ਕਰਵਾਏ। ਇਸ ਤੋਂ ਬਾਅਦ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੀ ਸਹਾਇਤਾ ਨਾਲ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ 'ਤੇ ਫੋਨ ਨੂੰ ਬਲਾਕ ਕਰਵਾਇਆ ਜਾ ਸਕਦਾ ਹੈ, ਜਿ...

भाजपा जिला अध्यक्ष रजनीश धीमान के नेतृत्व में प्रधानमंत्री नरेंद्र मोदी की रैली में भाजपा लुधियाना के सैकड़ों कार्यकर्ता हुए शामिल

चित्र
भाजपा जिला अध्यक्ष रजनीश धीमान के नेतृत्व में प्रधानमंत्री नरेंद्र मोदी की रैली में भाजपा लुधियाना के सैकड़ों कार्यकर्ता हुए शामिल लुधियाना, 17 जुलाई (मनजीत सिंह रोमाणा) भारतीय जनता पार्टी लुधियाना के जिला अध्यक्ष रजनीश धीमान के नेतृत्व में भाजपा लुधियाना के सैकड़ों कार्यकर्ताओं ने प्रधानमंत्री श्री नरेंद्र मोदी की विशाल जनसभा/रैली में उत्साहपूर्वक भाग लिया। कार्यकर्ताओं में प्रधानमंत्री के संबोधन को लेकर भारी उत्साह देखने को मिला और उन्होंने पूरे जोश के साथ भाजपा के पक्ष में नारे लगाए। इस अवसर पर जिला अध्यक्ष रजनीश धीमान ने कहा कि प्रधानमंत्री नरेंद्र मोदी के नेतृत्व में देश विकास, सुशासन और जनकल्याण की दिशा में निरंतर आगे बढ़ रहा है। उन्होंने कहा कि प्रधानमंत्री की जनहितैषी नीतियों और मजबूत नेतृत्व के कारण देशभर में भाजपा के प्रति लोगों का विश्वास लगातार बढ़ रहा है। धीमान ने कहा कि रैली में उमड़ा जनसैलाब इस बात का प्रमाण है कि देश की जनता प्रधानमंत्री नरेंद्र मोदी के नेतृत्व में अपना अटूट विश्वास व्यक्त कर रही है। उन्होंने कहा कि पंजाब सहित पूरे देश में भाजपा का जनाधार ते...

ਡਾ. ਮਿਨਹਾਸ ਦੀ ਕਿਤਾਬ ਸ਼ਹੀਦ ਭਾਈ ਮਨੀ ਸਿੰਘ ਜੀ ਤੇ ਹੋਰ ਸ਼ਹੀਦ ਰਿਲੀਜ਼

चित्र
ਡਾ. ਮਿਨਹਾਸ ਦੀ ਕਿਤਾਬ ਸ਼ਹੀਦ ਭਾਈ ਮਨੀ ਸਿੰਘ ਜੀ ਤੇ ਹੋਰ ਸ਼ਹੀਦ ਰਿਲੀਜ਼  ਲੁਧਿਆਣਾ 18 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬੀ ਦੀ ਪ੍ਰਸਿੱਧ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਨਵੀਂ ਛਪੀ ਕਿਤਾਬ, " ਸ਼ਹੀਦ ਭਾਈ ਮਨੀ ਸਿੰਘ ਜੀ ਤੇ ਹੋਰ ਸ਼ਹੀਦ" ਸਾਵਣਿ ਦੀ ਸੰਗਰਾਂਦ 'ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਜੀ ਵਲੋਂ ਰਿਲੀਜ਼ ਕੀਤੀ ਗਈ। ਕਿਤਾਬ ਰਿਲੀਜ਼ ਕਰਨ ਲਈ ਸਰਦਾਰ ਪ੍ਰਹਿਲਾਦ ਸਿੰਘ ਢੱਲ, ਸਰਦਾਰ ਜਗਜੀਤ ਸਿੰਘ, ਸਰਦਾਰ ਸਰਵਣ ਸਿੰਘ, ਗਿਆਨੀ ਸੁਖਦੇਵ ਸਿੰਘ ਤੇ ਲੇਖਿਕਾ ਡਾ. ਮਿਨਹਾਸ ਸ਼ਾਮਿਲ ਹੋਏ।          ਇਸ ਅਵਸਰ 'ਤੇ ਬਾਬਾ ਅਜੀਤ ਸਿੰਘ ਨੇ ਲੇਖਿਕਾ ਨੂੰ ਵਧਾਈ ਦਿੱਤੀ ਤੇ ਸਿੱਖ ਇਤਿਹਾਸ ਨਾਲ ਸੰਬੰਧਤ ਇਸ ਤਰ੍ਹਾਂ ਦੀਆਂ ਹੋਰ ਸ਼ਖ਼ਸੀਅਤਾਂ ਬਾਰੇ ਲਿਖਣ ਲਈ ਪ੍ਰੇਰਿਤ ਕੀਤਾ।         ਪੁਸਤਕ ਦੀ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਨੇ ਦਸਿਆ ਕਿ ਇਸ ਪੁਸਤਕ ਦੇ ਕੁਲ 248 ਪੰਨੇ ਹਨ ਤੇ 14 ਅਧਿਆਇ ਹਨ-ਭਾਈ ਮਨੀ ਸਿੰਘ ਜੀ ਦਾ ਪਿਛੋਕੜ, ਜਨਮ ਤੇ ਵਿਦਿਆ, ਅੰਮ੍ਰਿਤ ਛਕਣਾ, ਚਾਰ ਗੁਰੂ ਸਾਹਿਬਾਨ ਦੇ ਦਰਸ਼ਨ, ਭੰਗਾਣੀ ਤੇ ਨਦੌਣ ਦੀ ਜੰਗ ਵਿਚ ਯੋਗਦਾਨ, ਬਾਵਾ ਗੁਰਬਖ਼ਸ਼ ਰਾਇ ਨੂੰ ਸਬਕ ਸਿਖਾਉਣਾ, ਮਹਾਨ ਲਿਖਾਰੀ, ਭਾਈ ਸਾਹਿਬ ਦਾ ਪਰਿਵਾਰ, ਗ੍ਰੰਥੀ ਦੀ ਸੇਵਾ ਨਿਭਾਉਣਾ, ਗੁਰੂ ...

पार्षद निधि गुप्ता के साथ बड़ा हादसा होने से टला

चित्र
पार्षद निधि गुप्ता के साथ बड़ा हादसा होने से टला लुधियाना: 17 जुलाई (मनजीत सिंह रोमाणा) नशे में धुत ट्रक चालक ने पार्षद की कार को मारी टक्कर, बड़ा हादसा टला थाना मोती नगर के अधीन पड़ते सेक्टर-39 में शुक्रवार को एक बड़ा हादसा होने से टल गया। जानकारी के अनुसार, एक कथित रूप से नशे में धुत ट्रक चालक ने स्थानीय मौजूदा पार्षद की कार को जोरदार टक्कर मार दी। बताया जा रहा है कि रात तकरीबन 10:00 बजे हादसे से महज पांच मिनट पहले ही पार्षद अपनी कार से बाहर निकले थे। यदि वह उस समय वाहन में मौजूद होते तो बड़ा हादसा हो सकता था। टक्कर इतनी जबरदस्त थी कि कार बुरी तरह क्षतिग्रस्त हो गई। घटना के बाद आसपास के लोगों की भीड़ मौके पर जमा हो गई और पुलिस को सूचना दी गई। गनीमत रही कि इस हादसे में कोई जानी नुकसान नहीं हुआ और पार्षद बाल-बाल बच गए। पुलिस मामले की जांच कर रही है तथा ट्रक चालक के नशे में होने के आरोपों की भी पड़ताल की जा रही है। मौके पर पहुंची थाना मोती नगर की पुलिस ने ट्रक चालक और ट्रक को अपने कब्जे में ले लिया है, और आगे की कार्रवाई शुरू कर दी है

ਪੰਜਾਬੀ ਸਾਹਿਤ ਅਕਾਡਮੀ ਦਾ ਇਤਿਹਾਸ' ਪੁਸਤਕ ਡਾ. ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭੇਟ

चित्र
'ਪੰਜਾਬੀ ਸਾਹਿਤ ਅਕਾਡਮੀ ਦਾ ਇਤਿਹਾਸ' ਪੁਸਤਕ ਡਾ. ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭੇਟ  ਲੁਧਿਆਣਾ 16 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਖੇੜੀਬਾੜੀ ਯੂਨੀਵਰਸਿਟੀ ਦੇ ਕਮੇਟੀ ਰੂਮ ਵਿੱਚ ਡਾ.ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਜੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ ਜਿਸ ਵਿੱਚ ਪਤਵੰਤੇ ਸੱਜਣਾਂ ਦੀ ਹਾਜਰੀ ਵਿੱਚ ਸਰਦਾਰ ਜਸਮੇਰ ਸਿੰਘ ਢੱਟ ਚੇਅਰਮੈਨ ਸਭਿਆਚਾਰਕ ਸੱਥ,ਪੰਜਾਬ ਦੀ ਪੁਸਤਕ 'ਯਾਦਾਂ ਦਾ ਫੁੱਲਦਸਤਾ' ਰੀਲੀਜ ਕੀਤੀ ਗਈ।         ਇਸੇ ਦੌਰਾਨ ਹੀ ਡਾ. ਹਰੀ ਸਿੰਘ ਜਾਚਕ ਦੁਆਰਾ ਲਿਖੀ ਅਤੇ ਪੰਜਾਬੀ ਸਾਹਿਤ ਅਕਾਡਮੀ ਵਲੋਂ ਪ੍ਰਕਾਸ਼ਿਤ ਪੁਸਤਕ ' ਪੰਜਾਬੀ ਸਾਹਿਤ ਅਕਾਡਮੀ ਦਾ ਇਤਿਹਾਸ ' ਡਾ.ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਅਤੇ ਡਾ.ਕਮਲਜੀਤ ਸਿੰਘ ਸੂਰੀ ਨਿਰਦੇਸ਼ਕ ਵਿਦਿਆਰਥੀ ਭਲਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਡਾ.ਗੁਲਜਾਰ ਸਿੰਘ ਪੰਧੇਰ ਜਨਰਲ ਸਕੱਤਰ, ਡਾ.ਹਰੀ ਸਿੰਘ ਜਾਚਕ ਸਕੱਤਰ ਸਾਹਿਤਕ ਸਰਗਰਮੀਆਂ (ਲੇਖਕ) ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਸਾਬਕਾ ਪ੍ਰਧਾਨ, ਡਾ.ਗੁਰਚਰਨ ਕੌਰ ਕੋਚਰ ਮੀਤ ਪ੍ਰਧਾਨ, ਡਾ .ਨਿਰਮਲ ਜੌੜਾ, ਡਾ.ਜਸਮੇਰ ਸਿੰਘ ਢੱਟ,ਐਡਵੋਕੇਟ ਕਿਰਪਾਲ ਸਿੰਘ ਕਾਲੜਾ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਭੇਟ ਕੀਤੀ ਗਈ।

ਵਿਧਾਇਕ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਕੀਤਾ ਫੀਲਡ ਨਿਰੀਖਣ; ਸੀਵਰ ਲਾਈਨਾਂ ਦੀ ਸਫਾਈ, ਨਿਯਮਤ ਸਫਾਈ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਕੀਤੇ ਜਾਰੀ

चित्र
ਮਿਸ਼ਨ ਕਲੀਨ ਪੰਜਾਬ: ਵਿਧਾਇਕ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਕੀਤਾ ਫੀਲਡ ਨਿਰੀਖਣ; ਸੀਵਰ ਲਾਈਨਾਂ ਦੀ ਸਫਾਈ, ਨਿਯਮਤ ਸਫਾਈ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਕੀਤੇ ਜਾਰੀ ਲੁਧਿਆਣਾ, 16 ਜੁਲਾਈ (ਮਨਜੀਤ ਸਿੰਘ ਰੋਮਾਣਾ) 'ਮਿਸ਼ਨ ਕਲੀਨ ਪੰਜਾਬ' ਤਹਿਤ ਅੱਗੇ ਵਧਦੇ ਹੋਏ, ਲੁਧਿਆਣਾ ਦੱਖਣੀ ਦੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਵੀਰਵਾਰ ਸਵੇਰੇ ਦੱਖਣੀ ਹਲਕੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿੱਚ ਫੀਲਡ ਨਿਰੀਖਣ ਕੀਤਾ। ਨਿਰੀਖਣ ਪਿੰਡ ਸ਼ੇਰਪੁਰ, ਢੰਡਾਰੀ, ਮੈਟਰੋ ਰੋਡ, ਢੰਡਾਰੀ ਬੀ.ਐਸ.ਯੂ.ਪੀ ਫਲੈਟਾਂ, 100 ਫੁੱਟ ਸੜਕ ਸਮੇਤ ਹੋਰ ਇਲਾਕਿਆਂ ਵਿੱਚ ਕੀਤਾ ਗਿਆ। ਨਿਰੀਖਣ ਦੌਰਾਨ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਸਮੇਤ ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਹੋਰ ਅਧਿਕਾਰੀ ਮੌਜੂਦ ਸਨ। ਨਿਰੀਖਣ ਦੌਰਾਨ, ਵਿਧਾਇਕ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਸਫਾਈ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨੂੰ ਖਾਸ ਕਰਕੇ ਨੀਵੇਂ ਇਲਾਕਿਆਂ ਵਿੱਚ ਸੀਵਰ ਲਾਈਨਾਂ ਦੀ ਨਿਯਮਤ ਸਫਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਰੋਡ ਜਾਲੀਆਂ ਦੀ ਨਿਯਮਤ ਸਫਾਈ ਅਤੇ ਪਾਰਕਾਂ/ਗਰੀਨ ਬੈਲਟਾਂ ਨੂੰ ਵਿਕਸਤ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਆਲੇ-ਦੁਆਲੇ ਦੇ ਇ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਭਰੋਸੇ ਮਗਰੋਂ ਖੰਨਾ ਵਿੱਚ ਸਫਾਈ ਸੇਵਕਾਂ, ਸੀਵਰਮੈਨ ਤੇ ਪੰਪ ਓਪਰੇਟਰਾਂ ਦੀ ਹੜਤਾਲ ਖਤਮ

चित्र
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਭਰੋਸੇ ਮਗਰੋਂ ਖੰਨਾ ਵਿੱਚ ਸਫਾਈ ਸੇਵਕਾਂ, ਸੀਵਰਮੈਨ ਤੇ ਪੰਪ ਓਪਰੇਟਰਾਂ ਦੀ ਹੜਤਾਲ ਖਤਮ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖੰਨਾ, 16 ਜੁਲਾਈ (ਮਨਜੀਤ ਸਿੰਘ ਰੋਮਾਣਾ) ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੀਵਰਮੈਨ, ਸਫਾਈ ਸੇਵਕ ਅਤੇ ਪੰਪ ਓਪਰੇਟਰ ਯੂਨੀਅਨ ਖੰਨਾ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਠਕ, ਸੀਨੀਅਰ ਉਪ ਪ੍ਰਧਾਨ ਸ੍ਰੀ ਹਰੀਸ਼ ਗੁਪਤਾ, ਉਪ ਪ੍ਰਧਾਨ ਸ੍ਰੀ ਕਰਮਜੀਤ ਸਿੰਘ ਸਿਫ਼ਤੀ ਸਮੇਤ ਯੂਨੀਅਨ ਦੇ ਆਗੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਦੀ ਹੈ ਅਤੇ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਗੱਲਬਾਤ ਰਾਹੀਂ ਕਰਨ...

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਗੁਰਮੀਤ ਸਿੰਘ ਦਾ ਜੱਥਾ ਦੂਜੇ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਤ , ਕਾਲਕਾ, ਕਾਹਲੋ, ਕਰਮਸਰ

चित्र
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਗੁਰਮੀਤ ਸਿੰਘ ਦਾ ਜੱਥਾ ਦੂਜੇ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਤ , ਕਾਲਕਾ, ਕਾਹਲੋ, ਕਰਮਸਰ  ਅੰਮ੍ਰਿਤਧਾਰੀ ਪਰਿਵਾਰਾਂ, ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ ਤੇ ਸੇਵਾਦਾਰਾਂ ਦੇ ਬੱਚਿਆਂ ਵਾਸਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ 100 ਫੀਸਦੀ ਟਿਊਸ਼ਨ ਫੀਸ ਮੁਆਫ ਨਵੀਂ ਦਿੱਲੀ, 13 ਜੁਲਾਈ (ਮਨਜੀਤ ਸਿੰਘ ਰੋਮਾਣਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23ਵਾਂ ਰਾਗ ਦਰਬਾਰ ਕੀਰਤਨ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਜਿਸ ਦੌਰਾਨ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਗੁਰਮੀਤ ਸਿੰਘ ਦੇ ਜੱਥੇ ਨੂੰ ਦੂਜੇ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਧਰਮ ਪ੍ਰਚਾਰ ਚੈਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਸਮਾਗਮ ਹਰ ਮਹੀਨੇ ਇਕ ਸਮਾਗਮ ਕੀਤਾ ਜਾਂਦਾ ਹੈ ਤੇ ਇਸਦਾ ਮਕਸਦ ਪੰਥ ਦੇ ਉਹ ਕੀਰਤਨੀਏ ਤੇ ਰਾਗੀ ਜੋ ਰਾਗਾਂ ਵਿਚ ਕੀਰਤਨ ਕਰਨ ਵਿਚ ਮੁਹਾਰਤ ਰੱਖਦੇ ਹਨ, ਉਹ ਕੀਰਤਨ ਦੀ ਹਾਜ਼ਰੀ ਭਰਨ ਤੇ ਸੰਗਤਾਂ ਉਸ ਪੁਰਾਤਨ ਕੀਰਤਨ ਦੀ ਸ਼ੈਲੀ ਨਾਲ ਜੁੜ ਸਕੇ। ਉਹਨਾਂ ਕਿਹਾ ਕਿ ਇਹ ਉਪਰਾਲਾ ਕਈ ਮਹੀਨੇ ਪਹਿਲਾਂ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਵੱਲੋਂ ਸ਼ੁਰੂ ਕੀਤਾ ਗਿਆ ਸੀ ਜਿਸ ...

200 ਮੈਂਬਰਾਂ ਨਾਲ ਜੇਸੀਆਈ ਲੁਧਿਆਣਾ ਸੈਂਟਰਲ ਬਣਿਆ ਦੇਸ਼ ਦਾ ਦੂਜਾ ਸਭ ਤੋਂ ਵੱਡਾ ਚੈਪਟਰ, ਨੈਸ਼ਨਲ ਪ੍ਰੈਜ਼ੀਡੈਂਟ ਨੇ ਕੀਤੀ ਸ਼ਲਾਘਾ

चित्र
200 ਮੈਂਬਰਾਂ ਨਾਲ ਜੇਸੀਆਈ ਲੁਧਿਆਣਾ ਸੈਂਟਰਲ ਬਣਿਆ ਦੇਸ਼ ਦਾ ਦੂਜਾ ਸਭ ਤੋਂ ਵੱਡਾ ਚੈਪਟਰ, ਨੈਸ਼ਨਲ ਪ੍ਰੈਜ਼ੀਡੈਂਟ ਨੇ ਕੀਤੀ ਸ਼ਲਾਘਾ ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਜੇਸੀਆਈ ਇੰਡੀਆ ਦੇ ਨੈਸ਼ਨਲ ਪ੍ਰੈਜ਼ੀਡੈਂਟ ਆਰਪੀਪੀ ਭਰਤ ਐਨ. ਆਚਾਰਿਆ ਦੇ ਜੋਨ-1 ਦੌਰੇ ਦੌਰਾਨ ਜੇਸੀਆਈ ਲੁਧਿਆਣਾ ਸੈਂਟਰਲ ਨੇ ਇੱਕ ਹੋਰ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ। 14 ਜੁਲਾਈ ਨੂੰ ਹੋਈ ਮਲਟੀ ਐਲਓ ਮੀਟ ਵਿੱਚ 200 ਮੈਂਬਰਾਂ ਨਾਲ ਜੇਸੀਆਈ ਇੰਡੀਆ ਦਾ ਦੂਜਾ ਸਭ ਤੋਂ ਵੱਡਾ ਲੋਕਲ ਆਰਗੇਨਾਈਜ਼ੇਸ਼ਨ ਬਣਨ ’ਤੇ ਜੇਸੀਆਈ ਲੁਧਿਆਣਾ ਸੈਂਟਰਲ ਨੂੰ ਗੋਲਡਨ ਕਾਲਰ ਅਤੇ ਜੇਸੀਆਈ ਪਿਨ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੇਸੀਆਈ ਲੁਧਿਆਣਾ ਸੈਂਟਰਲ ਦੇ ਪ੍ਰਧਾਨ ਜੇਐਫਐਮ ਐਡਵੋਕੇਟ ਸਿਮਰਨਪ੍ਰੀਤ ਸਿੰਘ ਨੇ ਨੈਸ਼ਨਲ ਪ੍ਰੈਜ਼ੀਡੈਂਟ ਸਾਹਮਣੇ ਆਪਣੀ ਪ੍ਰੈਜ਼ੀਡੈਂਟ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਮੈਂਬਰਸ਼ਿਪ ਵਾਧੇ, ਸਮਾਜ ਸੇਵਾ ਪ੍ਰੋਜੈਕਟਾਂ ਅਤੇ ਸੰਸਥਾ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਦੀ ਨੈਸ਼ਨਲ ਪ੍ਰੈਜ਼ੀਡੈਂਟ ਸਮੇਤ ਹਾਜ਼ਰ ਅਹੁਦੇਦਾਰਾਂ ਨੇ ਭਰਪੂਰ ਸ਼ਲਾਘਾ ਕੀਤੀ। 15 ਜੁਲਾਈ ਨੂੰ ਨੈਸ਼ਨਲ ਪ੍ਰੈਜ਼ੀਡੈਂਟ ਨੇ ਜੇਸੀਆਈ ਲੁਧਿਆਣਾ ਸੈਂਟਰਲ ਦੇ ਦਫ਼ਤਰ ਦਾ ਅਧਿਕਾਰਕ ਦੌਰਾ ਕੀਤਾ। ਇਸ ਮੌਕੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ 200 ਮੈਂਬਰਾਂ ਦੀ ਇਤਿਹਾਸਕ ਉਪਲਬਧੀ ਦਾ ਕੇਕ ਕੱਟ ਕੇ ਜਸ਼ਨ ਮਨਾਇਆ ਗਿਆ। ਇਸ ਦੌਰਾਨ ਆਉਣ...

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

चित्र
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿੱਚ ਜ਼ਖ਼ਮੀ ਮਨਰੇਗਾ ਕਰਮਚਾਰੀ ਅਤੇ ਡੀ.ਐਸ.ਪੀ ਦਾ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਪੁੱਛਿਆ ਹਾਲ ਮਨਰੇਗਾ ਕਰਮਚਾਰੀ ਯੂਨੀਅਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ: ਸਰਪ੍ਰਸਤ ਵਰਿੰਦਰ ਸਿੰਘ ਖੰਨਾ, ਲੁਧਿਆਣਾ, 16 ਜੁਲਾਈ (ਮਨਜੀਤ ਸਿੰਘ ਰੋਮਾਣਾ) ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦਿਆਂ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿ...

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ

चित्र
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਰਾਹੀਂ ਪਿੰਡਾਂ ਤੱਕ ਪਹੁੰਚਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਬਲਾਕ ਮਾਛੀਵਾੜਾ ਸਾਹਿਬ ਅਤੇ ਰਾਏਕੋਟ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਕਰਵਾਇਆ ਜਾਣੂ ਲੁਧਿਆਣਾ, 16 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਬੀਤੀ ਸ਼ਾਮ ਪ੍ਰਚਾਰ ਵੈਨਾਂ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਟੋਡਰਪੁਰ ਅਤੇ ਪਿੰਡ ਬਰ੍ਹਮਾਂ, ਜਦਕਿ ਬਲਾਕ ਰਾਏਕੋਟ ਦੇ ਪਿੰਡ ਬੋਪਾਰਾਏ ਖੁਰਦ ਅਤੇ ਪਿੰਡ ਧੂਰਕੋਟ ਵਿਖੇ ਪੁੱਜੀਆਂ, ਜਿੱਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦੇ ਸੰਦੇਸ਼ 'ਤੇ ਆਧਾਰਿਤ 30 ਮਿ...

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਮੇਰਾ ਯੁਵਾ ਭਾਰਤ' ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

चित्र
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਮੇਰਾ ਯੁਵਾ ਭਾਰਤ' ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਹੁਨਰ ਵਿਕਾਸ ਨਾਲ ਜੋੜੇਗਾ ਮਾਈ ਭਾਰਤ ਪੋਰਟਲ: ਹਿਮਾਂਸ਼ੂ ਜੈਨ ਮਾਈ ਭਾਰਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਲੁਧਿਆਣਾ, 16 ਜੁਲਾਈ (ਮਨਜੀਤ ਸਿੰਘ ਰੋਮਾਣਾ) ਮੇਰਾ ਯੁਵਾ ਭਾਰਤ (ਮਾਈ ਭਾਰਤ), ਲੁਧਿਆਣਾ ਵੱਲੋਂ ਸਾਲ 2026–27 ਲਈ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਅਤੇ ਮਾਈ ਭਾਰਤ ਪੋਰਟਲ 'ਤੇ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨਾ ਸੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇੰਟੈਸਿਵ ਯੂਥ ਰਜਿਸਟਰੇਸ਼ਨ ਡਰਾਈਵ ਦਾ ਪੋਸਟਰ ਵੀ ਲਾਂਚ ਕੀਤਾ ਅਤੇ ਮਾਈ ਭਾਰਤ ਵਲੰਟੀਅਰਜ਼ ਨੂੰ ਵਧੀਆ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਪੱਤਰ ਵੀ ਦਿੱਤੇ।  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਦਿਅਕ ਸੰਸਥਾਵਾਂ ਅਤੇ ਯੁਵਾ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨ ਮਾਈ ਭਾਰਤ ਪੋਰ...

ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

चित्र
ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਲੁਧਿਆਣਾ, 16 ਜੁਲਾਈ (ਮਨਜੀਤ ਸਿੰਘ ਰੋਮਾਣਾ) ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ 'ਤੇ ਸਨ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਦਾ ਸ਼ਾਨਦਾਰ ਕਨਵੋਕੇਸ਼ਨ ਸਮਾਰੋਹ ਅੱਜ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ, ਸਰਕਾਰੀ ਆਈ.ਟੀ.ਆਈ. ਕੈਂਪਸ, ਗਿੱਲ ਰੋਡ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸਨ ਫਾਊਂਡੇਸ਼ਨ ਦੇ ਪੰਜਾਬ ਭਰ ਦੇ ਹੁਨਰ ਵਿਕਾਸ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ 1,044 ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ। ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕੌਸ਼ਲ ਵਿਕਾਸ ਅਤੇ ਉਦਯਮਤਾ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਸ੍ਰੀ ਜਯੰਤ ਚੌਧਰੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਸਮਾਗਮ ਦੀ ਮੇਜ਼ਬਾਨੀ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਨੇ ਕੀਤੀ। ਇਸ ਸਮਾਗਮ ਵਿੱਚ ਪੰਜਾਬ ਭਰ ਤੋਂ 3,000 ਤੋਂ ਵੱਧ ਨੌਜਵਾਨਾਂ, ਉਦਯੋਗ ਜਗਤ ਦੇ ਨੁਮਾਇੰਦਿਆਂ, ਸਿੱਖਿਆ ਸੰਸਥਾਵਾਂ, ਰੁਜ਼ਗਾਰਦਾਤਾਵਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਗ ਲਿਆ, ਜਿਸ ਕਾਰਨ ਇਹ ਪੰਜਾਬ ਵਿੱਚ ਵਿਸ...

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

चित्र
ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਐਸ.ਆਈ.ਆਰ.-2026: ਬੀ.ਐਲ.ਓਜ਼ ਦਾ ਘਰ-ਘਰ ਸਰਵੇ 3 ਅਗਸਤ ਤੱਕ ਵਧਾਇਆ ਸਾਰੇ ਯੋਗ ਨਾਗਰਿਕ ਬੀ.ਐਲ.ਓਜ਼ ਨੂੰ ਦੇਣ ਸਹਿਯੋਗ, ਵੋਟ ਦੇ ਅਧਿਕਾਰ ਨੂੰ ਬਣਾਓ ਯਕੀਨੀ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ 'ਤੇ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) - 2026 ਲਈ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 03 ਅਗਸਤ, 2026 ਤੱਕ ਕੀਤੀ ਜਾਵੇਗੀ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਮਿਤੀ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤ...

ਸਮੇਂ ਸਿਰ ਟੀਕਾਕਰਨ ਅਤੇ ਮਾਂ ਦਾ ਦੁੱਧ ਹਰ ਬੱਚੇ ਦੇ ਸਿਹਤਮੰਦ ਭਵਿੱਖ ਦੀ ਕੁੰਜੀ : ਸਿਵਲ ਸਰਜਨ

चित्र
ਸਮੇਂ ਸਿਰ ਟੀਕਾਕਰਨ ਅਤੇ ਮਾਂ ਦਾ ਦੁੱਧ ਹਰ ਬੱਚੇ ਦੇ ਸਿਹਤਮੰਦ ਭਵਿੱਖ ਦੀ ਕੁੰਜੀ: ਸਿਵਲ ਸਰਜਨ  ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਏ ਜਾ ਰਹੇ ਮਮਤਾ ਦਿਵਸ ਤਹਿਤ ਅੱਜ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਸੁਧਾਰ ਵਿਖੇ ਚੱਲ ਰਹੀਆਂ ਮਾਤਾ ਅਤੇ ਬਾਲ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੌਰਾ ਕੀਤਾ। ਉਨ੍ਹਾਂ ਨੇ ਰੁਟੀਨ ਟੀਕਾਕਰਨ, ਗਰਭਵਤੀ ਮਹਿਲਾਵਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਟੀਕਿਆਂ ਦੀ ਉਪਲਬਧਤਾ, ਕੋਲਡ ਚੇਨ ਪ੍ਰਬੰਧਨ, ਪੋਸ਼ਣ ਸਲਾਹ ਅਤੇ ਲਾਭਪਾਤਰੀਆਂ ਦੇ ਰਿਕਾਰਡ ਦੀ ਸਮੀਖਿਆ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਵੱਲੋਂ ਜਾਰੀ ਸੰਦੇਸ਼ ਵਿੱਚ ਕਿਹਾ ਗਿਆ ਕਿ "ਰੁਟੀਨ ਟੀਕਾਕਰਨ ਬੱਚਿਆਂ ਨੂੰ ਟੀਕਿਆਂ ਰਾਹੀਂ ਰੋਕੀਆਂ ਜਾ ਸਕਣ ਵਾਲੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਉਪਾਅ ਹੈ। ਹਰ ਬੱਚੇ ਨੂੰ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਅਨੁਸਾਰ ਸਮੇਂ ਸਿਰ ਸਾਰੇ ਟੀਕੇ ਲਗਵਾਉਣਾ ਹਰ ਮਾਪੇ ਦੀ ਜ਼ਿੰਮੇਵਾਰੀ ਹੈ। ਇਸ ਦੇ ਨਾਲ-ਨਾਲ ਮਾਂ ਦਾ ਦੁੱਧ ਬੱਚੇ ਦਾ ਪਹਿਲਾ ਟੀਕਾ ਹੈ, ਜੋ ਨਵਜੰਮੇ ਬੱਚੇ ਦੀ ਰੋਗ-ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਬਣਾਉਂਦਾ ਹੈ। ਹਰ ਮਾਂ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਬੱਚੇ ਨੂੰ ਦੁੱਧ ਪਿਲਾਉਣਾ ਸ਼ੁਰੂ ਕਰਨਾ ਚਾਹੀਦ...

ਲੁਧਿਆਣਾ ਵਿੱਚ 23 ਲੋੜਵੰਦਾਂ ਨੂੰ ਮੁਫ਼ਤ ਪ੍ਰੋਸਥੈਟਿਕ ਅੰਗ, ਉਡਾਨ ਮਿਊਜ਼ਿਕ ਬੈਂਡ ਦੀ ਮਨੁੱਖਤਾ ਭਰਪੂਰ ਪਹਿਲ

चित्र
ਲੁਧਿਆਣਾ ਵਿੱਚ 23 ਲੋੜਵੰਦਾਂ ਨੂੰ ਮੁਫ਼ਤ ਪ੍ਰੋਸਥੈਟਿਕ ਅੰਗ, ਉਡਾਨ ਮਿਊਜ਼ਿਕ ਬੈਂਡ ਦੀ ਮਨੁੱਖਤਾ ਭਰਪੂਰ ਪਹਿਲ ਉਡਾਨ ਮਿਊਜ਼ਿਕ ਬੈਂਡ, ਐਕਟ ਹਿਊਮਨ ਤੇ ਡੂ ਗੁੱਡ ਫਾਊਂਡੇਸ਼ਨ ਵੱਲੋਂ ਪ੍ਰੋਸਥੈਟਿਕ ਲਿੰਬ ਕੈਂਪ ਦਾ ਸਫਲ ਆਯੋਜਨ ਮਨੁੱਖਤਾ ਦੀ ਮਿਸਾਲ: ਪ੍ਰੋਸਥੈਟਿਕ ਅੰਗਾਂ ਨਾਲ 23 ਜ਼ਿੰਦਗੀਆਂ ਵਿੱਚ ਆਇਆ ਨਵਾਂ ਆਤਮਵਿਸ਼ਵਾਸ ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਉਡਾਨ ਮਿਊਜ਼ਿਕ ਬੈਂਡ ਵੱਲੋਂ ਐਕਟ ਹਿਊਮਨ ਅਤੇ ਡੂ ਗੁੱਡ ਫਾਊਂਡੇਸ਼ਨ ਦੇ ਸਹਿਯੋਗ ਨਾਲ ਅੱਜ ਲੁਧਿਆਣਾ ਵਿੱਚ ਪ੍ਰੋਸਥੈਟਿਕ ਲਿੰਬ ਇੰਸਟਾਲੇਸ਼ਨ ਅਤੇ ਫਿਟਮੈਂਟ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਮਨੁੱਖਤਾ ਭਰਪੂਰ ਉਪਰਾਲੇ ਤਹਿਤ 23 ਆਰਥਿਕ ਤੌਰ 'ਤੇ ਕਮਜ਼ੋਰ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਮੁਫ਼ਤ ਪ੍ਰੋਸਥੈਟਿਕ ਅੰਗ ਪ੍ਰਦਾਨ ਕੀਤੇ ਗਏ, ਜਿਸ ਨਾਲ ਉਨ੍ਹਾਂ ਨੂੰ ਨਾ ਸਿਰਫ਼ ਬਿਹਤਰ ਗਤੀਸ਼ੀਲਤਾ ਮਿਲੀ, ਸਗੋਂ ਨਵੇਂ ਆਤਮਵਿਸ਼ਵਾਸ ਅਤੇ ਸਨਮਾਨ ਨਾਲ ਜੀਵਨ ਜਿਊਣ ਦੀ ਉਮੀਦ ਵੀ ਪ੍ਰਾਪਤ ਹੋਈ। ਇਹ ਕੈਂਪ ਲਾਭਪਾਤਰੀਆਂ ਨੂੰ ਖੁਦਮੁਖਤਿਆਰ ਅਤੇ ਸਨਮਾਨਜਨਕ ਜੀਵਨ ਵੱਲ ਅੱਗੇ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ। ਪ੍ਰੋਸਥੈਟਿਕ ਅੰਗਾਂ ਦੀ ਫਿਟਮੈਂਟ ਮਾਹਿਰਾਂ ਦੀ ਦੇਖ-ਰੇਖ ਹੇਠ ਕੀਤੀ ਗਈ ਤਾਂ ਜੋ ਹਰ ਲਾਭਪਾਤਰੀ ਨੂੰ ਸੁਵਿਧਾਜਨਕ ਅਤੇ ਪ੍ਰਭਾਵਸ਼ਾਲੀ ਸਹਾਇਤਾ ਮਿਲ ਸਕੇ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ...

ਵਿਸ਼ਵ ਯੁਵਾ ਹੁਨਰ ਦਿਵਸ ਮੌਕੇ ਐਨ ਸੀ ਸੀ ਕੈਡੇਟਾਂ ਦਾ ਗਡਵਾਸੂ ਦੌਰਾ

चित्र
ਵਿਸ਼ਵ ਯੁਵਾ ਹੁਨਰ ਦਿਵਸ ਮੌਕੇ ਐਨ ਸੀ ਸੀ ਕੈਡੇਟਾਂ ਦਾ ਗਡਵਾਸੂ ਦੌਰਾ ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ 'ਤੇ 3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ ਦੀਆਂ 50 ਐਨਸੀਸੀ ਗਰਲ ਕੈਡੇਟਾਂ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦਾ ਵਿਦਿਅਕ ਦੌਰਾ ਕੀਤਾ।  ਇਸ ਦੌਰੇ ਦਾ ਉਦੇਸ਼ ਕੈਡੇਟਾਂ ਨੂੰ ਪਸ਼ੂ ਪਾਲਣ ਅਤੇ ਡੇਅਰੀ ਫਾਰਮਿੰਗ ਨਾਲ ਸੰਬੰਧਿਤ ਵਿਹਾਰਕ ਜਾਣਕਾਰੀ ਅਤੇ ਹੁਨਰ-ਅਧਾਰਿਤ ਸਿੱਖਿਆ ਪ੍ਰਦਾਨ ਕਰਨਾ ਸੀ। ਦੌਰੇ ਦੌਰਾਨ ਕੈਡੇਟਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਮਾਹਿਰਾਂ ਤੋਂ ਆਧੁਨਿਕ ਪਸ਼ੂ ਪਾਲਣ, ਵਿਗਿਆਨਕ ਡੇਅਰੀ ਉਤਪਾਦਨ ਅਤੇ ਪਸ਼ੂ ਚਿਕਿਤਸਾ ਖੇਤਰ ਵਿੱਚ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਮਾਹਿਰਾਂ ਨੇ ਕੈਡੇਟਾਂ ਨੂੰ ਆਧੁਨਿਕ ਤਕਨਾਲੋਜੀ ਅਤੇ ਨਵੀਨਤਾਵਾਂ ਨਾਲ ਵੀ ਜਾਣੂ ਕਰਵਾਇਆ। 3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ. ਐਸ. ਚੌਹਾਨ ਨੇ ਕਿਹਾ ਕਿ ਅਜਿਹੇ ਵਿਦਿਅਕ ਦੌਰਿਆਂ ਦਾ ਮਕਸਦ ਕੈਡੇਟਾਂ ਨੂੰ ਕਲਾਸਰੂਮ ਤੋਂ ਬਾਹਰ ਵਿਹਾਰਕ ਤਜਰਬਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਹੁਨਰ, ਆਤਮ-ਵਿਸ਼ਵਾਸ ਅਤੇ ਕਰੀਅਰ ਸੰਬੰਧੀ ਜਾਣਕਾਰੀ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਨੌਜਵਾਨਾਂ ਨੂੰ ਆਤਮਨਿਰਭਰ ...

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਮੇਰਾ ਯੁਵਾ ਭਾਰਤ' ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

चित्र
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਮੇਰਾ ਯੁਵਾ ਭਾਰਤ' ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਹੁਨਰ ਵਿਕਾਸ ਨਾਲ ਜੋੜੇਗਾ ਮਾਈ ਭਾਰਤ ਪੋਰਟਲ: ਹਿਮਾਂਸ਼ੂ ਜੈਨ ਮਾਈ ਭਾਰਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਮੇਰਾ ਯੁਵਾ ਭਾਰਤ (ਮਾਈ ਭਾਰਤ), ਲੁਧਿਆਣਾ ਵੱਲੋਂ ਸਾਲ 2026–27 ਲਈ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਅਤੇ ਮਾਈ ਭਾਰਤ ਪੋਰਟਲ 'ਤੇ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨਾ ਸੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇੰਟੈਸਿਵ ਯੂਥ ਰਜਿਸਟਰੇਸ਼ਨ ਡਰਾਈਵ ਦਾ ਪੋਸਟਰ ਵੀ ਲਾਂਚ ਕੀਤਾ ਅਤੇ ਮਾਈ ਭਾਰਤ ਵਲੰਟੀਅਰਜ਼ ਨੂੰ ਵਧੀਆ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਪੱਤਰ ਵੀ ਦਿੱਤੇ।  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਦਿਅਕ ਸੰਸਥਾਵਾਂ ਅਤੇ ਯੁਵਾ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ...

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ 'ਪ੍ਰੋਜੈਕਟ ਅਰਥ ਕ੍ਰਾਂਤੀ' ਦੀ ਸ਼ੁਰੂਆਤ, ਸਰਕਾਰੀ ਸਕੂਲਾਂ ਵਿੱਚ ਵਿੱਤੀ ਸਾਖਰਤਾ ਨੂੰ ਮਿਲੇਗਾ ਨਵਾਂ ਉਤਸ਼ਾਹ

चित्र
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ 'ਪ੍ਰੋਜੈਕਟ ਅਰਥ ਕ੍ਰਾਂਤੀ' ਦੀ ਸ਼ੁਰੂਆਤ, ਸਰਕਾਰੀ ਸਕੂਲਾਂ ਵਿੱਚ ਵਿੱਤੀ ਸਾਖਰਤਾ ਨੂੰ ਮਿਲੇਗਾ ਨਵਾਂ ਉਤਸ਼ਾਹ ਵਿਦਿਆਰਥੀਆਂ ਨੂੰ ਵਿੱਤੀ ਤੌਰ 'ਤੇ ਸਸ਼ਕਤ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਕੀਤਾ 'ਪ੍ਰੋਜੈਕਟ ਅਰਥ ਕ੍ਰਾਂਤੀ' ਦਾ ਆਗਾਜ਼ ਪਹਿਲੇ ਪੜਾਅ ਦੌਰਾਨ ਕਰੀਬ 50 ਹਜ਼ਾਰ ਸਰਕਾਰੀ ਸਕੂਲੀ ਵਿਦਿਆਰਥੀਆਂ ਨੂੰ ਵਿੱਤੀ ਸਿੱਖਿਆ ਦੇਣ ਦਾ ਟੀਚਾ: ਹਿਮਾਂਸ਼ੂ ਜੈਨ ਬਜਟ, ਬੱਚਤ ਤੇ ਡਿਜੀਟਲ ਭੁਗਤਾਨ ਦੀ ਸਿੱਖਿਆ ਹੁਣ ਸਕੂਲਾਂ ਤੱਕ—ਲੁਧਿਆਣਾ 'ਚ ਨਵੀਂ ਪਹਿਲ ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਵਿਦਿਆਰਥੀਆਂ ਵਿੱਚ ਵਿੱਤੀ ਸਾਖਰਤਾ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਪੱਧਰੀ ਵਿੱਤੀ ਸਾਖਰਤਾ ਪ੍ਰੋਗਰਾਮ 'ਪ੍ਰੋਜੈਕਟ ਅਰਥ ਕ੍ਰਾਂਤੀ' ਦੀ ਸ਼ੁਰੂਆਤ ਕੀਤੀ। ਇਸ ਪਹਿਲ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਤੀ ਪ੍ਰਬੰਧਨ ਅਤੇ ਜ਼ਿੰਮੇਵਾਰ ਆਰਥਿਕ ਵਿਵਹਾਰ ਬਾਰੇ ਜਾਗਰੂਕ ਕਰਨਾ ਹੈ। ਇਸਦੇ ਨਾਲ ਹੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਇੱਕ ਢਾਂਚਾਗਤ ਇੰਟਰਨਸ਼ਿਪ ਪ੍ਰੋਗਰਾਮ ਰਾਹੀਂ ਸਮਾਜਿਕ ਸੇਵਾ ਅਤੇ ਵਿਹਾਰਕ ਸਿੱਖਣ ਦਾ ਵਿਲੱਖਣ ਮੌਕਾ ਵੀ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਿਮ...

ਧੀਆਂ ਬੋਝ ਨਹੀ ਵਰਦਾਨ ਭਰੂਣ ਹੱਤਿਆ ਕਾਨੂੰਨਨ ਅਪਰਾਧ-ਡਾ.ਰਮਨਦੀਪ ਕੌਰ

चित्र
ਧੀਆਂ ਬੋਝ ਨਹੀ ਵਰਦਾਨ ਭਰੂਣ ਹੱਤਿਆ ਕਾਨੂੰਨਨ ਅਪਰਾਧ-ਡਾ.ਰਮਨਦੀਪ ਕੌਰ  ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਆਧੁਨਿਕ ਯੁੱਗ ਵਿੱਚ ਸਮਾਜ ਨੇ ਭਾਵੇਂ ਕਈ ਖੇਤਰਾਂ ਵਿੱਚ ਉੱਨਤੀ ਹਾਸਲ ਕਰ ਲਈ ਹੈ, ਪਰ ਅੱਜ ਵੀ ਕੁਝ ਅਜਿਹੀਆਂ ਸਮਾਜਿਕ ਕੁਰੀਤੀਆਂ ਹਨ ਜੋ ਮਾਨਵਤਾ ਤੇ ਧੱਬਾ ਹਨ। ਇਨ੍ਹਾਂ ਵਿਚੋਂ ਇੱਕ ਹੈ ਮਾਦਾ ਭਰੂਣ ਹੱਤਿਆ ਜੋ ਸਭ ਤੋਂ ਗੰਭੀਰ ਅਤੇ ਚਿੰਤਾਜਨਕ ਸਮੱਸਿਆ ਹੈ। ਇਹ ਨਾ ਸਿਰਫ਼ ਕਾਨੂੰਨਨ ਅਪਰਾਧ ਹੈ, ਸਗੋਂ ਇਕ ਨੈਤਿਕ ਪਾਪ ਅਤੇ ਸਮਾਜਿਕ ਅਨਿਆਂ ਵੀ ਹੈ। ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਮਾਦਾ ਭਰੂਣ ਹੱਤਿਆ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚੱਲ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਕੌਰ ਨੇ ਦੱਸਿਆ ਕਿ ਲੜਕੀਆਂ ਅਤੇ ਲੜਕਿਆਂ ਵਿੱਚ ਸਮਾਨਤਾ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਪੀ ਸੀ ਪੀ ਐਨ ਡੀ ਟੀ ਐਕਟ ਅਧੀਨ ਜ਼ਿਲ੍ਹੇ ਭਰ ਵਿੱਚ ਚੱਲ ਰਹੇ ਅਲਟਰਾਸਾਉਂਡ ਸਕੈਨ ਸੈਂਟਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਧੀਆਂ ਮਾਪਿਆਂ ਤੇ ਭਾਰ (ਬੋਝ) ਨਹੀਂ, ਸਗੋਂ ਇਕ ਵਰਦਾਨ ਹੈ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀ ਜਾਵੇਗਾ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਜਿਲਾ ਪਰਿਵਾਰ ਭਲਾਈ ਅਫਸਰ ਡਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤ...

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਮਨੋਜ ਧੀਮਾਨ ਦੇ ਲਘੁਕਥਾ ਸੰਗ੍ਰਹਿ ‘ਜਾਗਤੇ ਰਹੋ’ 'ਤੇ ਲਘੂ ਖੋਜ-ਪ੍ਰਬੰਧ, ਰਿਸ਼ੀ ਕੁਮਾਰ ਨੇ ਕੀਤਾ ਵਿਸ਼ਲੇਸ਼ਣਾਤਮਕ ਅਧਿਐਨ

चित्र
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਮਨੋਜ ਧੀਮਾਨ ਦੇ ਲਘੁਕਥਾ ਸੰਗ੍ਰਹਿ ‘ਜਾਗਤੇ ਰਹੋ’ 'ਤੇ ਲਘੂ ਖੋਜ-ਪ੍ਰਬੰਧ, ਰਿਸ਼ੀ ਕੁਮਾਰ ਨੇ ਕੀਤਾ ਵਿਸ਼ਲੇਸ਼ਣਾਤਮਕ ਅਧਿਐਨ ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਹਿੰਦੀ ਵਿਭਾਗ ਦੇ ਮੁਖੀ ਅਤੇ ਭਾਸ਼ਾ ਫੈਕਲਟੀ ਦੇ ਡੀਨ ਪ੍ਰੋ. (ਡਾ.) ਸੁਨੀਲ ਦੀ ਰਹਿਨੁਮਾਈ ਹੇਠ ਐੱਮ.ਏ. (ਹਿੰਦੀ) ਸਮੈਸਟਰ-ਚੌਥੇ ਦੀ ਪਾਠਕ੍ਰਮ ਪ੍ਰੀਖਿਆ ਦੇ ਤਹਿਤ ਵਿਦਿਆਰਥੀ ਰਿਸ਼ੀ ਕੁਮਾਰ ਨੇ ਲੁਧਿਆਣਾ ਦੇ ਸਾਹਿਤਕਾਰ ਮਨੋਜ ਧੀਮਾਨ ਵੱਲੋਂ ਰਚਿਤ ਲਘੁਕਥਾ ਸੰਗ੍ਰਹਿ ‘ਜਾਗਤੇ ਰਹੋ’ ਦਾ ਵਿਸ਼ਲੇਸ਼ਣਾਤਮਕ ਅਧਿਐਨ ਪੇਸ਼ ਕਰਦੇ ਹੋਏ ਲਘੂ ਖੋਜ-ਪ੍ਰਬੰਧ ਤਿਆਰ ਕੀਤਾ ਹੈ। ਰਿਸ਼ੀ ਕੁਮਾਰ ਨੇ ਆਪਣੇ ਖੋਜ ਨਿਰਦੇਸ਼ਕ ਪ੍ਰੋ. (ਡਾ.) ਸੁਨੀਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕੀਮਤੀ ਸੁਝਾਵਾਂ, ਨਿਰੰਤਰ ਹੌਸਲਾ-ਅਫ਼ਜ਼ਾਈ ਅਤੇ ਵਿਦਵਤਾਪੂਰਨ ਮਾਰਗਦਰਸ਼ਨ ਸਦਕਾ ਇਹ ਖੋਜ ਕਾਰਜ ਸਫ਼ਲਤਾਪੂਰਵਕ ਸੰਪੰਨ ਹੋ ਸਕਿਆ ਹੈ। ਉਨ੍ਹਾਂ ਨੇ ਹਿੰਦੀ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਹੋਰ ਮੈਂਬਰਾਂ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾ। ਆਪਣੇ ਖੋਜ-ਪ੍ਰਬੰਧ ਦੇ ਉਪਸੰਹਾਰ ਵਿੱਚ ਰਿਸ਼ੀ ਕੁਮਾਰ ਨੇ ਲਿਖਿਆ ਹੈ ਕਿ, "ਮਨੋਜ ਧੀਮਾਨ ਨਾ ਸਿਰਫ਼ ਇੱਕ ਕੁਸ਼ਲ ਰਚਨਾਕਾਰ ਹਨ, ਸਗੋਂ ਉਨ੍ਹਾਂ ਦੀ ਲੇਖਣੀ ਵਿੱਚ ਸੰਵੇਦਨਸ਼ੀਲਤਾ, ਕ੍ਰਾਂਤੀਕਾਰੀ ਸੋਚ, ਸੰਘਰਸ਼ਾਂ ਅਤੇ ਸਮਾਜ ਦੇ ਉਹਨਾਂ ਪੱਖਾਂ ਨੂੰ ਉਜਾਗਰ...

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ ਦੀ ਡਾਕੂਮੈਂਟਰੀ ਮੁਹਿੰਮ

चित्र
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ ਦੀ ਡਾਕੂਮੈਂਟਰੀ ਮੁਹਿੰਮ ਬਲਾਕ ਮਾਛੀਵਾੜਾ ਅਤੇ ਰਾਏਕੋਟ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਡਾਕੂਮੈਂਟਰੀ ਦਾ ਪ੍ਰਦਰਸ਼ਨ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਫਲਸਫੇ ਨਾਲ ਜਾਣੂ ਹੋਏ ਪਿੰਡ ਵਾਸੀ ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਏ ਜਾ ਰਹੇ ਵਿਸ਼ੇਸ਼ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਬੀਤੀ ਸ਼ਾਮ ਨੂੰ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਖੀਰਨੀਆਂ, ਪਿੰਡ ਸਿਹਾਲਾ ਅਤੇ ਬਲਾਕ ਰਾਏਕੋਟ ਦੇ ਪਿੰਡ ਕਾਲਸਾਂ ਅਤੇ ਪਿੰਡ ਦੱਧਾਹੂਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ, ਬਾਣੀ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਡਾਕੂਮੈਂਟਰੀ ਨੂੰ ਬੜੇ ਧਿਆਨ ਨਾਲ ਦੇਖਿਆ। ਹਾਜ਼ਰੀਨ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਾਨਵਤਾ, ਮਿਹਨਤ, ਸੱਚਾਈ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਵੀ ਲਿਆ। ਡਾਕੂਮੈਂਟਰੀ ਰ...

ਡੋਲਫਿਨ ਟੈਂਕ ਸਟੂਡੈਂਟ ਸਟਾਰਟਅਪ ਪ੍ਰੋਗਰਾਮ ਦੇ ਮੌਕ ਪ੍ਰੇਜ਼ੈਂਟੇਸ਼ਨ ਰਾਊਂਡ ਵਿੱਚ 27 ਵਿਦਿਆਰਥੀ ਟੀਮਾਂ ਨੇ ਸਮਾਜਿਕ ਪ੍ਰਭਾਵ ਵਾਲੇ ਪ੍ਰੋਜੈਕਟ ਪੇਸ਼ ਕੀਤੇ

चित्र
ਡੋਲਫਿਨ ਟੈਂਕ ਸਟੂਡੈਂਟ ਸਟਾਰਟਅਪ ਪ੍ਰੋਗਰਾਮ ਦੇ ਮੌਕ ਪ੍ਰੇਜ਼ੈਂਟੇਸ਼ਨ ਰਾਊਂਡ ਵਿੱਚ 27 ਵਿਦਿਆਰਥੀ ਟੀਮਾਂ ਨੇ ਸਮਾਜਿਕ ਪ੍ਰਭਾਵ ਵਾਲੇ ਪ੍ਰੋਜੈਕਟ ਪੇਸ਼ ਕੀਤੇ ਲੁਧਿਆਣਾ, 13 ਜੁਲਾਈ (ਮਨਜੀਤ ਸਿੰਘ ਰੋਮਾਣਾ) ਸਿਟੀਨੀਡਜ਼ ਇਨੋਵੇਸ਼ਨਜ਼ ਪ੍ਰਾਈਵੇਟ ਲਿਮਿਟੇਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਅਤੇ ਨਰ ਸੇਵਾ ਫਾਊਂਡੇਸ਼ਨ ਅਤੇ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਸਮਰਥਨ ਨਾਲ ਚਲਾਏ ਜਾ ਰਹੇ ਡੋਲਫਿਨ ਟੈਂਕ ਸਟੂਡੈਂਟ ਸਟਾਰਟਅਪ ਪ੍ਰੋਗਰਾਮ ਦੇ ਮੌਕ ਪ੍ਰੇਜ਼ੈਂਟੇਸ਼ਨ ਰਾਊਂਡ ਵਿੱਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੀਆਂ 27 ਵਿਦਿਆਰਥੀ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਪ੍ਰੋਗਰਾਮ ਖਾਲਸਾ ਕਾਲਜ ਫਾਰ ਵੂਮੈਨ, ਘੁਮਾਰ ਮੰਡੀ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਨੇ ਆਪਣੇ ਐਨਜੀਓ ਦੌਰਿਆਂ ਤੋਂ ਪ੍ਰਾਪਤ ਜਾਣਕਾਰੀ ਅਤੇ ਵਿਸਤ੍ਰਿਤ ਮੈਦਾਨੀ ਅਧਿਐਨ ਤੋਂ ਬਾਅਦ ਚੁਣੇ ਗਏ ਸਮਾਜਿਕ ਮੁੱਦਿਆਂ ਨੂੰ ਪੇਸ਼ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਇਸ ਪ੍ਰੋਗਰਾਮ ਦਾ ਅਧਿਕਾਰਤ ਭਾਗੀਦਾਰ ਹੈ। ਇਸ ਵਿਲੱਖਣ ਪਹਿਲ ਦੀ ਸ਼ੁਰੂਆਤ 1 ਅਪ੍ਰੈਲ 2026 ਨੂੰ ਸ਼੍ਰੀ ਹਿਮਾਂਸ਼ੂ ਜੈਨ, ਆਈ.ਏ.ਐਸ., ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਕੀਤੀ ਗਈ ਸੀ। ਨੌਜਵਾਨਾਂ ਵਿੱਚ ਸਮਾਜਿਕ ਉਦਯਮਤਾ ਨੂੰ ਉਤਸ਼ਾਹਿਤ ਕਰਨ ਅਤੇ ਸਿੱਖਿਆ ਸੰਸਥਾਵਾਂ ਨੂੰ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਜੋੜਨ ਦੇ ...

ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਬ ਡਿਵੀਜ਼ਨ ਖੰਨਾ ਅਤੇ ਸਮਰਾਲਾ ਦੇ ਪੁਲਿਸ ਥਾਣਿਆਂ ਅਤੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਕੀਤਾ ਅਚਾਨਕ ਨਿਰੀਖਣ

चित्र
ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਬ ਡਿਵੀਜ਼ਨ ਖੰਨਾ ਅਤੇ ਸਮਰਾਲਾ ਦੇ ਪੁਲਿਸ ਥਾਣਿਆਂ ਅਤੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਕੀਤਾ ਅਚਾਨਕ ਨਿਰੀਖਣ ਐਸ.ਐਸ.ਪੀ ਨੇ ਪੁਲਿਸ ਥਾਣਿਆਂ 'ਚ ਹਾਜ਼ਰੀ, ਰਿਕਾਰਡ ਤੇ ਸੁਰੱਖਿਆ ਪ੍ਰਬੰਧਾਂ ਦੀ ਬਾਰੀਕੀ ਨਾਲ ਕੀਤੀ ਜਾਂਚ ਖੰਨਾ ਪੁਲਿਸ ਦੀ ਕਾਰਗੁਜ਼ਾਰੀ ਹੋਵੇਗੀ ਹੋਰ ਮਜ਼ਬੂਤ, ਅਚਾਨਕ ਨਿਰੀਖਣ ਜਾਰੀ ਰਹਿਣਗੇ: ਡਾ. ਦਰਪਣ ਆਹਲੂਵਾਲੀਆ ਖੰਨਾ, ਲੁਧਿਆਣਾ, 12 ਜੁਲਾਈ (ਮਨਜੀਤ ਸਿੰਘ ਰੋਮਾਣਾ) ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ, ਆਈ.ਪੀ.ਐਸ. ਵੱਲੋਂ ਅੱਜ ਸਵੇਰੇ-ਸਵੇਰੇ ਪੁਲਿਸ ਜ਼ਿਲ੍ਹਾ ਖੰਨਾ ਅਧੀਨ ਆਉਂਦੇ ਸਬ ਡਿਵੀਜ਼ਨ ਖੰਨਾ ਦੇ ਤਿੰਨ ਪੁਲਿਸ ਥਾਣਿਆਂ, ਸਬ ਡਿਵੀਜ਼ਨ ਸਮਰਾਲਾ ਦੇ ਦੋਵੇਂ ਪੁਲਿਸ ਥਾਣਿਆਂ ਅਤੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਖੰਨਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦਾ ਮੁੱਖ ਉਦੇਸ਼ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਅਨੁਸ਼ਾਸਨ, ਸਮੇਂ ਦੀ ਪਾਬੰਦਤਾ, ਕਾਰਜਸ਼ੀਲ ਤਿਆਰੀ ਅਤੇ ਸਮੁੱਚੇ ਪੁਲਿਸਿੰਗ ਮਿਆਰਾਂ ਦਾ ਮੁਲਾਂਕਣ ਕਰਨਾ ਸੀ, ਤਾਂ ਜੋ ਲੋਕਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਗੁਣਵੱਤਾਪੂਰਨ ਪੁਲਿਸ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਨਿਰੀਖਣ ਦੌਰਾਨ ਐਸ.ਐਸ.ਪੀ. ਖੰਨਾ ਨੇ ਥਾਣਿਆਂ ਵਿੱਚ ਹਾਜ਼ਰੀ, ਰਿਕਾਰਡ ਦੀ ਸੰਭਾਲ, ਸਾਫ਼-ਸਫ਼ਾਈ, ਸੁਰੱਖਿਆ ਪ੍ਰਬੰਧਾਂ, ਐਮਰਜੈਂਸੀ ਜਵਾਬਦੇਹੀ, ਹਥ...

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ 'ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

चित्र
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ 'ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ ਤਹਿਤ ਪਿੰਡਾਂ ਵਿੱਚ ਦਿਖਾਈ ਗਈ ਪ੍ਰੇਰਣਾਦਾਇਕ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਫ਼ਲਸਫ਼ੇ ਤੋਂ ਪ੍ਰੇਰਿਤ ਹੋਏ ਪਿੰਡ ਵਾਸੀ, ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ ਲੁਧਿਆਣਾ, 12 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੀ ਸ਼ਾਮ ਨੂੰ ਬਲਾਕ ਮਾਛੀਵਾੜਾ ਦੇ ਪਿੰਡ ਬਾਲਿਓ ਅਤੇ ਪਿੰਡ ਹਰਿਓ ਕਲਾ, ਜਦਕਿ ਬਲਾਕ ਰਾਏਕੋਟ ਦੇ ਪਿੰਡ ਸੱਤੋਵਾਲ ਅਤੇ ਪਿੰਡ ਝੋਰੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ 'ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿ...

ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ

चित्र
ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਖੰਨਾ ਹਲਕੇ ਦੇ ਚਾਰ ਪਿੰਡਾਂ ਮਹਿੰਦੀਪੁਰ, ਕੌੜੀ, ਬਹੋਮਾਜਰਾ ਅਤੇ ਕੋਟ ਸੇਖੋਂ ਦੇ ਵਿਕਾਸ ਲਈ 55 ਲੱਖ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ ਕੀਤਾ ਐਲਾਨ ਪਿੰਡ ਮਹਿੰਦੀਪੁਰ, ਕੌੜੀ, ਬਹੋਮਾਜਰਾ ਅਤੇ ਕੋਟ ਸੇਖੋਂ ਦੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸੌਂਦ ਨੇ ਹੋਰ ਵਿਕਾਸ ਕਾਰਜ ਕਰਵਾਉਣ 'ਤੇ ਕੀਤਾ ਵਿਚਾਰ-ਵਟਾਂਦਰਾ ਲੋਕਾਂ ਦੀ ਹਰ ਜਾਇਜ਼ ਮੰਗ ਪਹਿਲ ਦੇ ਆਧਾਰ 'ਤੇ ਪੂਰੀ ਕੀਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ ਲੋਕਾਂ ਦੇ ਘਰਾਂ ਨੇੜੇ ਬਿਹਤਰ ਸਹੂਲਤਾਂ ਪਹੁੰਚਾਉਣਾ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਸੌਂਦ ਖੰਨਾ, ਲੁਧਿਆਣਾ, 12 ਜੁਲਾਈ (ਮਨਜੀਤ ਸਿੰਘ ਰੋਮਾਣਾ) ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ, ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਹਲਕਾ ਖੰਨਾ ਦੇ ਪਿੰਡ ਕੋਟ ਸੇਖੋਂ, ਮਹਿੰਦੀਪੁਰ, ਕੌੜੀ ਅਤੇ ਬਹੋਮਾਜਰਾ ਵਿੱਚ ਲੋਕ ਮਿਲਣੀ ਪ੍ਰੋਗਰਾਮ ਕਰਕੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਸਬੰਧੀ ਮੰਗਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ 55 ਲੱਖ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ...