ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਹੋਏ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਹੋਏ ਪੰਜਾਬ ਸਰਕਾਰ ਦੀ ਜਾਗਰੂਕਤਾ ਮੁਹਿੰਮ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਦੇ ਉੱਚੇ ਆਦਰਸ਼ਾਂ ਨਾਲ ਜੋੜ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਜਗਰਾਉਂ, ਲੁਧਿਆਣਾ, 25 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਜਗਰਾਉਂ ਦੇ ਪਿੰਡ ਮਧੇਪੁਰਾ ਅਤੇ ਬਲਾਕ ਲੁਧਿਆਣਾ-2 ਦੇ ਪਿੰਡ ਬਾਜਰਾ ਕਲੋਨੀ ਵਿਖੇ ਬੀਤੇ ਦਿਨੀ ਪ੍ਰਚਾਰ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ—ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕ...