ਆਰ.ਡੀ.ਐੱਫ ਦਾ ਪੈਸਾ ਰੋਕ ਕੇ ਕੇਂਦਰ ਸਰਕਾਰ ਦੀ ਪੰਜਾਬ ਅਤੇ ਕਿਸਾਨੀ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦਵਾਂਗੇ : ਹਰਪਾਲ ਸਿੰਘ ਚੀਮਾ
ਆਰ.ਡੀ.ਐੱਫ ਦਾ ਪੈਸਾ ਰੋਕ ਕੇ ਕੇਂਦਰ ਸਰਕਾਰ ਦੀ ਪੰਜਾਬ ਅਤੇ ਕਿਸਾਨੀ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦਵਾਂਗੇ : ਹਰਪਾਲ ਸਿੰਘ ਚੀਮਾ ਸ਼ਿਵਰਾਜ ਚੌਹਾਨ ਦੇ ਦਾਅਵੇ ਨੂੰ ਦੱਸਿਆ ਗਲਤ, ਕਿਹਾ—‘ਅੱਜ ਤੱਕ ਆਰ.ਡੀ.ਐੱਫ ਦਾ ਇੱਕ ਵੀ ਪੈਸਾ ਪੰਜਾਬ ਨੂੰ ਜਾਰੀ ਨਹੀਂ ਹੋਇਆ’ ਹਵਾਰਾ ਨੂੰ ਮਨੁੱਖੀ ਆਧਾਰ ’ਤੇ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ; ਰਾਜਾ ਵੜਿੰਗ ਦੇ ਮੁਫ਼ਤ ਰੇਤ ਵਾਲੇ ਵਾਅਦੇ ’ਤੇ ਵੀ ਚੁੱਕੇ ਸਵਾਲ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੂਲ ’ਚ ਸਿਆਸੀ ਰੈਲੀ ਅਤੇ ਕਾਂਗਰਸ ਵੱਲੋਂ ਸ਼ਹੀਦੀ ਧਰਤੀ ’ਤੇ ਸਿਆਸੀ ਗੱਲਾਂ ਕਰਨ ਦਾ ਵੀ ਕੀਤਾ ਵਿਰੋਧ ਈਸੜੂ, ਖੰਨਾ, 15 ਅਗਸਤ (ਮਨਜੀਤ ਸਿੰਘ ਰੋਮਾਣਾ) ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਅੱਜ ਪਿੰਡ ਈਸੜੂ ਵਿਖੇ ਹੋਏ ਸ਼ਹੀਦੀ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਕੇਂਦਰ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ। ਉਨ੍ਹਾਂ ਦੀ ਪ੍ਰੈਸ ਕਾਨਫਰੰਸ ਵਿੱਚ ਆਰ.ਡੀ.ਐੱਫ ਦੀ ਰਕਮ, ਜਗਤਾਰ ਸਿੰਘ ਹਵਾਰਾ ਦੀ ਪੈਰੋਲ, ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਦੀ ਦੁਰਵਰਤੋਂ ਅਤੇ ਸ਼ਹੀਦੀ ਸਮਾਗਮਾਂ ਦੀ ਸਿਆਸੀ ਵਰਤੋਂ ਵਰਗੇ ਮੁੱਦੇ ਪ੍ਰਮੁੱਖ ਰਹੇ। ਸ਼ਹੀਦ ਮਾਸਟਰ ਕਰਨੈਲ ਸਿੰਘ ਈ...